ਕਿਸਾਨ ਕਰਨਗੇ 24 ਮਈ ਨੂੰ ਪੰਜਾਬ ਬੰਦ, ਕਰ ਦਿੱਤਾ ਵੱਡਾ ਐਲਾਨ

Uncategorized

ਰੋਡ ਕਿਸਾਨ ਸੰਘਰਸ਼ ਕਮੇਟੀ ਵੱਲੋਂ ਲੰਬੇ ਸਮੇਂ ਤੋਂ ਭਵਾਨੀਗੜ੍ਹ ਨੇੜੇ ਪੈਂਦੇ ਪਿੰਡ ਰੌਸ਼ਨਵਾਲਾ ਵਿਖੇ ਧਰਨਾ ਲਗਾਇਆ ਗਿਆ ਸੀ ਅਤੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ । ਰੋਡ ਕਿਸਾਨ ਸੰਘਰਸ਼ ਕਮੇਟੀ ਵੱਲੋਂ ਇਹ ਧਰਨਾ ਇਸ ਲਈ ਲਗਾਇਆ ਗਿਆ ਹੈ ਕਿਉਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਧੱਕੇ ਨਾਲ ਖੋਹ ਰਹੀ ਹੈ ਅਤੇ ਨੈਸ਼ਨਲ ਹਾਈਵੇ ਬਣਾਉਣਾ ਚਾਹੁੰਦੀ ਹੈ ।ਜਿਸ ਨੂੰ ਲੈ ਕੇ ਲੰਬੇ ਸਮੇਂ ਤੋਂ ਕਿਸਾਨ ਰੋਸ਼ਨ ਵਾਲਾ ਪਿੰਡ ਦੇ ਨਜ਼ਦੀਕ ਬੈਠੇ ਹਨ ਅਤੇ ਨੈਸ਼ਨਲ ਹਾਈਵੇ ਨੂੰ ਪੂਰੀ ਤਰ੍ਹਾਂ ਜਾਮ ਕਰ ਰੱਖਿਆ ਹੈ।

ਪਰ ਹੁਣ ਕਿਸਾਨਾਂ ਵੱਲੋਂ ਇਹ ਧਰਨਾ ਚੁੱਕਿਆ ਜਾ ਰਿਹਾ ਹੈ, ਪਰ ਪੂਰਨ ਤੌਰ ਤੇ ਨਹੀਂ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਇਹ ਪ੍ਰਸਤਾਵ ਰੱਖਿਆ ਗਿਆ ਹੈ ਕਿ ਉਨ੍ਹਾਂ ਨਾਲ ਚੌਵੀ ਮਈ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਗੱਲਬਾਤ ਹੋਵੇਗੀ। ਇਸ ਲਈ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇ ਤੇ ਇਕ ਪਾਸਿਓਂ ਧਰਨਾ ਚੁੱਕਿਆ ਜਾ ਚੁੱਕਿਆ ਹੈ ਅਤੇ ਸਾਰੀ ਆਵਾਜਾਈ ਇਕ ਪਾਸੇ ਤੋਂ ਹੀ ਹੋ ਰਹੀ ਹੈ ।ਕਿਸਾਨਾਂ ਨੂੰ ਪਹਿਲਾਂ ਇਹ ਪ੍ਰਸਤਾਵ ਦਿੱਤਾ ਗਿਆ ਸੀ ਕਿ ਉਹ ਕਾਂਗਰਸ ਸਰਕਾਰ ਦੇ ਹੋਰਨਾਂ ਲੀਡਰਾਂ ਨਾਲ ਮੀਟਿੰਗ ਕਰਨ, ਪਰ ਉੱਥੇ ਕਿਸਾਨਾਂ ਨੇ ਕਿਹਾ ਸੀ ਕਿ ਮੀਟਿੰਗਾਂ ਪਹਿਲਾਂ ਵੀ ਬਹੁਤ ਜ਼ਿਆਦਾ ਹੋ ਚੁੱਕੀਆਂ ਹਨ

ਪਰ ਕਿਸੇ ਮੀਟਿੰਗ ਦਾ ਨਤੀਜਾ ਨਹੀਂ ਨਿਕਲਿਆ । ਇਸ ਲਈ ਕਿਸਾਨਾਂ ਨੇ ਇਹ ਮੰਗ ਰੱਖੀ ਕਿ ਜਿਨ੍ਹਾਂ ਚਿਰ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਮੀਟਿੰਗ ਨਹੀਂ ਰੱਖੀ ਜਾਵੇਗੀ ,ਉਨ੍ਹਾਂ ਚ ਧਰਨਾ ਖਤਮ ਨਹੀਂ ਕਰਨਗੇ । ਹੁਣ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਦੀ ਕੀਤੀ ਗਈ ਮੰਗ ਨੂੰ ਮੰਨ ਲਿਆ ਗਿਆ ਹੈ ਅਤੇ ਚੌਵੀ ਮਈ ਨੂੰ ਕਿਸਾਨਾਂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੀਟਿੰਗ ਹੋਵੇਗੀ।

ਪਰ ੳੁਥੇ ਕਿਸਾਨਾਂ ਦਾ ਕਹਿਣਾ ਹੈ ਜੇਕਰ ਉਨ੍ਹਾਂ ਦੀਆਂ ਮੰਗਾਂ ਇਸ ਮੀਟਿੰਗ ਦੇ ਦੌਰਾਨ ਨਹੀਂ ਮੰਨੀਆਂ ਜਾਣਗੀਆਂ ਤਾਂ ਉਹ ਧਰਨੇ ਨੂੰ ਹੋਰ ਵੀ ਤਿੱਖਾ ਕਰਨਗੇ।

Leave a Reply

Your email address will not be published. Required fields are marked *