ਰੋਜ਼ੀ ਰੋਟੀ ਕਮਾਉਣ ਲਈ ਸਮੁੰਦਰੀ ਜਹਾਜ਼ ਵਿੱਚ ਗਏ ਇਨ੍ਹਾਂ ਵਿਅਕਤੀਆਂ ਦਾ ਨਹੀਂ ਲੱਗ ਰਿਹਾ ਕੁਝ ਪਤਾ ,ਪਰਿਵਾਰ ਨੂੰ ਸਰਕਾਰ ਤੋਂ ਉਮੀਦਾਂ

Uncategorized

ਜਿਵੇਂ ਕਿਸਾਨ ਪਤਾ ਹੈ ਕਿ ਪਿਛਲੇ ਦਿਨੀਂ ਕਰਨਾਟਕ, ਕੇਰਲ ਮਹਾਰਾਸ਼ਟਰ ਵਿਚ ਬਹੁਤ ਭਾਰੀ ਤੂਫਾਨ ਆਇਆ ਸੀ। ਜਿਸ ਤੋਂ ਬਾਅਦ ਕੇ ਬਹੁਤ ਸਾਰਾ ਨੁਕਸਾਨ ਹੋਇਆ ਸੀ ,ਇਸ ਤੂਫ਼ਾਨ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਵੀ ਹੋਈ ਸੀ। ਜਿਨ੍ਹਾਂ ਵਿੱਚੋਂ ਪੰਜਾਬ ਦੇ ਗੁਰਦਾਸਪੁਰ ਵਿੱਚ ਰਹਿਣ ਵਾਲੇ ਦੋ ਵਿਅਕਤੀ ਵੀ ਸ਼ਾਮਿਲ ਹਨ। ਜਾਣਕਾਰੀ ਮੁਤਾਬਕ ਇਹ ਦੋਨੋਂ ਵਿਅਕਤੀ ਆਪਣੇ ਘਰ ਦੀ ਹਾਲਤ ਨੂੰ ਦੇਖਦੇ ਹੋਏ ਮੁੰਬਈ ਵਿੱਚ ਜਹਾਜ਼ ਤੇ ਕੰਮ ਕਰਨ ਲਈ ਗਏ ਸੀ, ਜਿੱਥੇ ਕਿ ਸਮੁੰਦਰੀ ਤੂਫਾਨ ਦੇ ਆਉਣ ਕਾਰਨ ਇਨ੍ਹਾਂ ਦਾ ਜਹਾਜ਼ ਡੁੱਬ ਗਿਆ ਅਤੇ ਇਨ੍ਹਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੂੰ ਇਸ ਗੱਲ ਦਾ ਉਦੋਂ ਪਤਾ ਚੱਲਿਆ ਜਦੋਂ ਕੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਨ੍ਹਾਂ ਦੋਨਾਂ ਵਿਅਕਤੀਆਂ ਦੀਆਂ ਮ੍ਰਿਤਕ ਦੇਹਾਂ ਘਰ ਲਿਆਂਦੀਆਂ ਜਾ ਰਹੀਆਂ ਹਨ ।

ਜਿਸ ਤੋਂ ਬਾਅਦ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਮਦਦ ਦੀ ਗੁਹਾਰ ਵੀ ਲਗਾਈ ਜਾ ਰਹੀ ਹੈ। ਇਨ੍ਹਾਂ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਮਦਦ ਕਰੇ ਕਿਉਂਕਿ ਉਨ੍ਹਾਂ ਦੇ ਘਰ ਦੇ ਹਾਲਾਤ ਪਹਿਲਾਂ ਹੀ ਬਹੁਤ ਮਾੜੇ ਚੱਲ ਰਹੇ ਸੀ, ਜਿਸ ਕਾਰਨ ਕਿ ਉਨ੍ਹਾਂ ਦੇ ਘਰ ਦੇ ਮੈਂਬਰਾਂ ਨੂੰ ਸਮੁੰਦਰੀ ਜਹਾਜ਼ ਵਿੱਚ ਕੰਮ ਕਰਨ ਲਈ ਇੰਨੀ ਦੂਰ ਜਾਣਾ ਪਿਆ ਸੀ। ਪਰ ਉੱਥੇ ਜਦੋਂ ਹੁਣ ਉਨ੍ਹਾਂ ਦੀ ਮੌਤ ਹੋ ਗਈ ਹੈ ਤੇ ਘਰ ਦਾ ਗੁਜ਼ਾਰਾ ਚਲਾਉਣ ਲਈ ਹੋਰ ਕੋਈ ਨਹੀਂ ਹੈ। ਜਿਸ ਲਈ ਸਰਕਾਰ ਵੱਲੋਂ ਉਨ੍ਹਾਂ ਦੀ ਕੁਝ ਮਾਲੀ ਸਹਾਇਤਾ ਕਰਨੀ ਬਣਦੀ ਹੈ ।

ਸੋ ਇਹ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਿਥੇ ਕਿ ਤੂਫਾਨ ਆਉਣ ਕਾਰਨ ਦੋ ਪਰਿਵਾਰਾਂ ਵਿੱਚ ਮਾਤਮ ਛਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਵਿੱਚ ਵੀ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪਿੰਡ ਵਾਸੀਆਂ ਵੱਲੋਂ ਵੀ ਅਜਿਹਾ ਹੀ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮਾਲੀ ਸਹਾਇਤਾ ਹੋਣੀ ਚਾਹੀਦੀ ਹੈ ਕਿ ਪਰਿਵਾਰਕ ਮੈਂਬਰਾਂ ਦਾ ਗੁਜ਼ਾਰਾ ਹੋ ਸਕੇ ,ਕਿਉਂਕਿ ਜਿਹੜੇ ਵਿਅਕਤੀਆਂ ਦੀ ਮੌਤ ਹੋਈ ਹੈ

ਉਨ੍ਹਾਂ ਦੇ ਛੋਟੇ ਛੋਟੇ ਬੱਚੇ ਹਨ। ਜਿਨ੍ਹਾਂ ਦਾ ਕੋਈ ਸਹਾਰਾ ਨਹੀਂ ਰਿਹਾ ਅਤੇ ਸਰਕਾਰ ਨੂੰ ਇਨ੍ਹਾਂ ਪਰਿਵਾਰਾਂ ਦੀ ਮੱਦਦ ਕਰਨੀ ਚਾਹੀਦੀ ਹੈ ।

Leave a Reply

Your email address will not be published.