ਓਲੰਪਿਕ ਮੈਡਲ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦਿੱਲੀ ਤੋਂ ਕੀਤਾ ਗਿਆ ਗ੍ਰਿਫ਼ਤਾਰ

Uncategorized

ਭਾਰਤ ਦੇ ਮਸ਼ਹੂਰ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ।ਦੱਸ ਦੇਈਏ ਕਿ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਪੁਲੀਸ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਲੱਭ ਰਹੀ ਸੀ ,ਕਿਉਂਕਿ ਉਨ੍ਹਾਂ ਉਤੇ ਇਕ ਕਤਲ ਕੇਸ ਨੂੰ ਲੈ ਕੇ ਐੱਫਆਈਆਰ ਦਰਜ ਹੈ। ਜਾਣਕਾਰੀ ਮੁਤਾਬਕ ਚਾਰ ਮਈ ਨੂੰ ਇਕ ਸਟੇਡੀਅਮ ਦੇ ਬਾਹਰ ਸੁਸ਼ੀਲ ਕੁਮਾਰ ਦਾ ਕਿਸੇ ਵਿਅਕਤੀ ਨਾਲ ਝਗੜਾ ਹੋਇਆ ਸੀ ,ਜਿਸ ਤੋਂ ਬਾਅਦ ਉਸ ਵਿਅਕਤੀ ਦੀ ਮੌਤ ਹੋ ਗਈ ਸੀ। ਦੱਸ ਦਈਏ ਕਿ ਸੁਸ਼ੀਲ ਕੁਮਾਰ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਉਸ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਉਹ ਬਾਅਦ ਵਿੱਚ ਜਦੋਂ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ

ਤਾਂ ਉਥੇ ਉਸਨੇ ਦਮ ਤੋੜ ਦਿੱਤਾ ਸੀ, ਉਸ ਸਮੇਂ ਤੋਂ ਲੈ ਕੇ ਸੁਸ਼ੀਲ ਕੁਮਾਰ ਅਤੇ ਉਸ ਦੇ ਸਾਥੀ ਫ਼ਰਾਰ ਸੀ ਅਤੇ ਪੁਲਸ ਲਗਾਤਾਰ ਉਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਸੀ । ਛੇ ਮਈ ਨੂੰ ਸੁਸ਼ੀਲ ਕੁਮਾਰ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾ ਚੁੱਕੀ ਸੀ । ਲੰਬੇ ਸਮੇਂ ਤੋਂ ਪਹਿਲਵਾਨ ਸੁਸ਼ੀਲ ਕੁਮਾਰ ਦਿੱਲੀ ਪੁਲੀਸ ਨੂੰ ਚਕਮਾ ਦੇ ਰਿਹਾ ਸੀ ਦੱਸ ਦੇਈਏ ਕਿ ਦਿੱਲੀ ਪੁਲੀਸ ਨੇ ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕਰਵਾਉਣ ਲਈ ਇੱਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ । ਪਰ ਹੁਣ ਦਿੱਲੀ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੁਸ਼ੀਲ ਕੁਮਾਰ ਨੂੰ ਦਿੱਲੀ ਦੇ ਮੁੰਡਕਾ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ ।

ਇਸ ਤੋਂ ਇਲਾਵਾ ਪਹਿਲਵਾਨ ਸੁਸ਼ੀਲ ਕੁਮਾਰ ਦੇ ਇਕ ਸਾਥੀ ਅਜੇ ਨੂੰ ਵੀ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਦੋਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੋ ਲੰਬੇ ਸਮੇਂ ਤੋਂ ਭਾਰਤ ਦੇ ਲੋਕਾਂ ਦੀ ਨਜ਼ਰ ਵੀ ਇਸ ਕੇਸ ਉੱਤੇ ਬਣੀ ਹੋਈ ਸੀ ਕਿਉਂਕਿ ਸੁਸ਼ੀਲ ਕੁਮਾਰ ਭਾਰਤ ਦੇਸ਼ ਦੇ ਇੱਕ ਮਸ਼ਹੂਰ ਪਹਿਲਵਾਨ ਹਨ ਅਤੇ ਉਨ੍ਹਾਂ ਵੱਲੋਂ ਅਜਿਹਾ ਕੰਮ ਕੀਤਾ ਗਿਆ ਜੋ ਕਿ ਹੈਰਾਨ ਕਰਨ ਵਾਲਾ ਸੀ ।ਭਾਵੇਂ ਕਿ ਉਨ੍ਹਾਂ ਦਾ ਕੰਮ ਕਰ ਹੀ ਅਜਿਹਾ ਹੈ ਜਿਸ ਵਿੱਚ ਗੁੱਸਾ ਆਉਣਾ ਆਮ ਗੱਲ ਹੈ, ਪਰ ਜਿਸ ਤਰੀਕੇ ਨਾਲ ਹੁਣ ਇੱਕ ਵਿਅਕਤੀ ਦਾ ਕਤਲ ਹੋ ਗਿਆ ਹੈ।

ਉਸ ਤੋਂ ਬਾਅਦ ਲੋਕਾਂ ਵੱਲੋਂ ਪਹਿਲਵਾਨ ਸੁਸ਼ੀਲ ਕੁਮਾਰ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਦਸ ਦਈਏ ਕਿ ਜਿਸ ਵਿਅਕਤੀ ਦਾ ਕਤਲ ਕੀਤਾ ਗਿਆ ਸੀ ਉਸ ਉਹ ਵੀ ਇੱਕ ਜੂਨੀਅਰ ਪਹਿਲਵਾਨ ਸੀ।

Leave a Reply

Your email address will not be published. Required fields are marked *