ਸੀ ਬੀ ਐੱਸ ਈ ,ਜਾਣੋ ਕਦੋਂ ਹੋਣਗੇ ਬਾਰ੍ਹਵੀਂ ਦੇ ਪੇਪਰ

Uncategorized

ਇਸ ਕੋਰੋਨਾ ਮਾਹਾਵਾਰੀ ਦੇ ਦੌਰਾਨ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਲੰਬੇ ਸਮੇਂ ਤੋਂ ਸਕੂਲ ਬੰਦ ਹਨ ,ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਉੱਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ ।ਭਾਵੇਂ ਕਿ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਪਰ ਫਿਰ ਵੀ ਇਸ ਪੜ੍ਹਾਈ ਦਾ ਉਨ੍ਹਾਂ ਅਸਰ ਵਿਦਿਆਰਥੀਆਂ ਉੱਤੇ ਨਹੀਂ ਪੈ ਰਿਹਾ। ਇਸ ਕੋਰੋਨਾ ਕਾਲ ਦੌਰਾਨ ਬਹੁਤ ਸਾਰੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵੀ ਰੱਦ ਹੋਈਆਂ ਹਨ ਜਿਸ ਕਾਰਨ ਉਨ੍ਹਾਂ ਦੇ ਦਿਮਾਗ ਵਿੱਚ ਹਰ ਵਕਤ ਇਹ ਚਲਦਾ ਰਹਿੰਦਾ ਹੈ ਕਿ ਉਨ੍ਹਾਂ ਦੀ ਪ੍ਰੀਖਿਆ ਹੋਵੇਗੀ ਜਾਂ ਨਹੀਂ ।

ਸਭ ਤੋਂ ਜ਼ਿਆਦਾ ਸੀਬੀਐਸਈ ਬੋਰਡ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਚਿੰਤਾ ਲੱਗੀ ਰਹਿੰਦੀ ਹੈ ਕਿ ਉਨ੍ਹਾਂ ਦੀ ਪ੍ਰੀਖਿਆ ਕਦੋਂ ਹੋਵੇਗੀ । ਤਾਂ ਦੱਸ ਦਈਏ ਕਿ ਦੇਸ਼ ਦੇ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀਆਂ ਦੀ ਇੱਕ ਮੀਟਿੰਗ ਹੋਈ ਜਿਸ ਦੌਰਾਨ ਕੇ ਸਾਰੇ ਸਿੱਖਿਆ ਮੰਤਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸੂਬਿਆਂ ਵਿੱਚ ਸੀਬੀਐਸਈ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਹੋਣੀ ਚਾਹੀਦੀ ਹੈ ।ਪਰ ਇੱਥੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਇਸ ਗੱਲ ਨੂੰ ਨਕਾਰਿਆ ਹੈ ਤੇ ਕਿਹਾ ਹੈ ਕਿ ਪਹਿਲਾਂ ਸਾਰਿਆਂ ਨੂੰ ਵੈਕਸੀਨ ਦੇਣੀ ਚਾਹੀਦੀ ਹੈ

ਉਸ ਤੋਂ ਬਾਅਦ ਹੀ ਪ੍ਰੀਖਿਆਵਾਂ ਨੂੰ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਸੋ ਅੱਜ ਦੀ ਇਸ ਮੀਟਿੰਗ ਵਿੱਚ ਜੋ ਫ਼ੈਸਲਾ ਹੋਇਆ ਹੈ ਉਸ ਰਾਹੀਂ ਕਿਹਾ ਗਿਆ ਹੈ ਕਿ ਪੱਚੀ ਮਈ ਤੱਕ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀਆਂ ਵੱਲੋਂ ਰਿਪੋਰਟ ਦਿੱਤੀ ਜਾਣੀ ਚਾਹੀਦੀ ਹੈ , ਉਹ ਸੀਬੀਐਸਈ ਦੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੀ ਸੋਚਦੇ ਹਨ । ਉਸ ਤੋਂ ਬਾਅਦ ਇੱਕ ਜੂਨ ਨੂੰ ਦੁਬਾਰਾ ਸਾਰੇ ਸਿੱਖਿਆ ਮੰਤਰੀਆਂ ਦੀ ਮੀਟਿੰਗ ਹੋਵੇਗੀ

ਜਿਸ ਤੋਂ ਬਾਅਦ ਕੇ ਸੀਬੀਐਫਸੀ ਦੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਬਾਰੇ ਗੱਲਬਾਤ ਹੋਵੇਗੀ ਕਿ ਉਹਨਾਂ ਦੀ ਡੇਟਸ਼ੀਟ ਕਦੋਂ ਜਾਰੀ ਕਰਨੀ ਹੈ। ਕਿਉਂਕਿ ਇਹ ਫੈਸਲਾ ਲਿਆ ਜਾ ਚੁੱਕਿਆ ਹੈ ਕਿ ਸੀਬੀਐੱਸਸੀ ਬੋਰਡ ਦੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਜੂਨ ਦੇ ਆਖ਼ਰੀ ਹਫ਼ਤੇ ਵਿੱਚ ਹੋਣਗੀਆਂ ।

Leave a Reply

Your email address will not be published. Required fields are marked *