ਜਿਵੇਂ ਕਿ ਸਾਨੂੰ ਪਤਾ ਹੈ ਕਿ ਕਿਸਾਨੀ ਅੰਦੋਲਨ ਲਗਾਤਾਰ ਚੱਲ ਰਿਹਾ ਹੈ ਅਤੇ ਦਿੱਲੀ ਦੀਆਂ ਸਰਹੱਦਾਂ ਅਤੇ ਬਹੁਤ ਸਾਰੇ ਕਿਸਾਨ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੈਠੇ ਹੋਏ ਹਨ, ਪਰ ਸਰਕਾਰ ਵੱਲੋਂ ਹੁਣ ਕਿਸਾਨਾਂ ਨਾਲ ਗੱਲਬਾਤ ਬੰਦ ਕਰ ਦਿੱਤੀ ਗਈ ਹੈ ।ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇੰਨੇ ਕਮਜ਼ੋਰ ਨਹੀਂ ਹਨ ਕਿ ਜੇਕਰ ਸਰਕਾਰ ਵੱਲੋਂ ਕੋਈ ਵੀ ਗੱਲਬਾਤ ਨਹੀਂ ਕੀਤੀ ਜਾ ਰਹੀ ਹੈ ਤਾਂ ਉਹ ਅੰਦੋਲਨ ਖ਼ਤਮ ਕਰਕੇ ਆਪਣੇ ਘਰਾਂ ਨੂੰ ਵਾਪਸ ਆ ਜਾਣਗੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਉੱਤੇ ਇਨ੍ਹਾਂ ਦਬਾਅ ਬਣਾ ਦੇਣਗੇ ਕਿ ਸਰਕਾਰ ਨੂੰ ਖੁਦ ਉਨ੍ਹਾਂ ਨਾਲ ਗੱਲ ਕਰਨੀ ਪਵੇਗੀ ।ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਛੱਬੀ ਮਈ ਨੂੰ ਕਾਲਾ ਦਿਵਸ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ।
ਜਿਸ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਜੋਸ਼ ਦਿਸ ਰਿਹਾ ਹੈ। ਨਾਲ ਹੀ ਕਿਸਾਨਾਂ ਦੇ ਜਥੇ ਦਿੱਲੀ ਵੱਲ ਨੂੰ ਰਵਾਨਾ ਹੋ ਰਹੇ ਹਨ ਇਸੇ ਦੌਰਾਨ ਪੰਜਾਬ ਤੋਂ ਬਹੁਤ ਸਾਰੇ ਕਿਸਾਨ ਜਥਿਆਂ ਦੇ ਵਿੱਚ ਦਿੱਲੀ ਨੂੰ ਰਵਾਨਾ ਹੋਏ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਦਿੱਲੀ ਦੀਆਂ ਸਰਹੱਦਾਂ ਉੱਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਇਕੱਠ ਕੀਤਾ ਜਾਵੇਗਾ ਤਾਂ ਜੋ ਕੇਂਦਰ ਸਰਕਾਰ ਉੱਤੇ ਕਿਸਾਨ ਦਬਾਅ ਬਣਾ ਸਕਣ ਅਤੇ ਇਹ ਤਿੰਨ ਕਾਲੇ ਕਾਨੂੰਨਾਂ ਨੂੰ ਛੇਤੀ ਤੋਂ ਛੇਤੀ ਰੱਦ ਕਰਵਾਇਆ ਜਾ ਸਕੇ ਤਾਂ ਜੋ ਲੋਕ ਆਪਣੇ ਘਰਾਂ ਨੂੰ ਵਾਪਸ ਆ ਸਕਣ।
੮
ਦੱਸ ਦਈਏ ਕਿ ਇਸ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਛੇ ਮਹੀਨੇ ਪੂਰੇ ਹੋਣ ਵਾਲੇ ਹਨਪਰ ਸਰਕਾਰ ਵੱਲੋਂ ਅਜੇ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਪਹਿਲਾਂ ਸਰਦੀ ਹੰਢਾਈ ਅਤੇ ਫਿਰ ਬਰਸਾਤ ਵੀ ਚੱਲੀ ਅਤੇ ਹੁਣ ਗਰਮੀ ਦੇ ਮੌਸਮ ਵਿਚ ਮੱਛਰ ਅਤੇ ਗਰਮੀ ਨੂੰ ਸਹਿ ਰਹੇ ਹਨ ।
ਪਰ ਫਿਰ ਵੀ ਉਨ੍ਹਾਂ ਦੇ ਹੌਸਲੇ ਬੁਲੰਦ ਹਨ ਅਤੇ ਕਹਿ ਰਹੇ ਹਨ ਕਿ ਜਿੰਨਾ ਚਿਰ ਉਹ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕਰਵਾ ਦੇਂਦੇ ਤੇ ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਜਾਣਗੇ।