ਥਾਣੇਦਾਰ ਵੱਲੋਂ ਕੁੱਟ ਕੇ ਮਾਰ ਦਿੱਤਾ ਗਿਆ ਮਜ਼ਦੂਰ ਵਿਅਕਤੀ ,ਘਰਵਾਲੀ ਦੀਆਂ ਚੀਕਾਂ ਸੁਣ ਆ ਜਾਵੇਗਾ ਰੋਣਾ

Uncategorized

ਫ਼ਿਰੋਜ਼ਪੁਰ ਤੋਂ ਇਕ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਬਹੁਤ ਸਾਰੇ ਲੋਕਾਂ ਨੇ ਥਾਣਾ ਸਦਰ ਫਿਰੋਜ਼ਪੁਰ ਦਾ ਘਿਰਾਓ ਕੀਤਾ, ਕਿਉਂਕਿ ਇਸ ਥਾਣੇ ਦੇ ਅੰਦਰ ਇਕ ਵਿਅਕਤੀ ਦੀ ਮੌਤ ਹੋ ਗਈ । ਜਿਸ ਤੋਂ ਬਾਅਦ ਕੇ ਉਸ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਥਾਣੇ ਦੇ ਅੱਗੇ ਬਹੁਤ ਹੰਗਾਮਾ ਕੀਤਾ ਗਿਆ ਅਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਇਨਸਾਫ ਦੀ ਮੰਗ ਕੀਤੀ ਗਈ। ਦੱਸ ਦੇਈਏ ਕਿ ਮ੍ਰਿਤਕ ਵਿਅਕਤੀ ਦੇ ਚਾਰ ਬੱਚੇ ਹਨ ਜਿਸ ਨੂੰ ਕਿ ਏਐਸਆਈ ਸੁਖਵਿੰਦਰ ਸਿੰਘ ਚਿੱਟੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਲੈ ਕੇ ਆਇਆ ਸੀ ।ਦੱਸਿਆ ਜਾ ਰਿਹਾ ਹੈ ਕਿ ਪਿਛਲੇ ਰਾਤ ਹੀ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਉਸ ਤੋਂ ਬਾਅਦ ਪਿੰਡ ਦੇ ਕੁਝ ਬੰਦੇ ਉਸ ਨੂੰ ਛੁਡਵਾਉਣ ਲਈ ਵੀ ਆਏ ਸੀ।

ਪਰ ਉਥੇ ਏ ਐੱਸ ਆਈ ਸੁਖਵਿੰਦਰ ਸਿੰਘ ਨੇ ਉਨ੍ਹਾਂ ਤੋਂ ਪੰਜਾਹ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਕਿਹਾ ਸੀ ਜੇਕਰ ਉਹ ਪੰਜਾਹ ਹਜ਼ਾਰ ਰੁਪਏ ਨਹੀਂ ਦੇ ਸਕਣਗੇ ਤਾਂ ਉਨ੍ਹਾਂ ਦਾ ਬੰਦਾ ਬਾਹਰ ਨਹੀਂ ਆਵੇਗਾ। ਇਸ ਤੋਂ ਇਲਾਵਾ ਪਿੰਡ ਵਾਸੀਆਂ ਦਾ ਦੱਸਣਾ ਹੈ ਕਿ ਏਐਸਆਈ ਸੁਖਵਿੰਦਰ ਸਿੰਘ ਵੱਲੋਂ ਕਿਸੇ ਵੀ ਚੀਜ਼ ਦੀ ਬਰਾਮਦੀ ਮ੍ਰਿਤਕ ਵਿਅਕਤੀ ਕੋਲੋਂ ਨਹੀਂ ਹੋਈ ਸੀ। ਪਰ ਫਿਰ ਵੀ ਸੁਖਵਿੰਦਰ ਸਿੰਘ ਵੱਲੋਂ ਉਸ ਵਿਅਕਤੀ ਨਾਲ ਤਸ਼ੱਦਦ ਕੀਤੀ ਗਈ ਅਤੇ ਜੇਲ੍ਹ ਵਿੱਚ ਉਸ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ ।

ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਗੱਲ ਦਾ ਪਤਾ ਚੱਲਿਆ ਤਾਂ ਉਹ ਥਾਣੇ ਦੇ ਅੱਗੇ ਜਾ ਕੇ ਪ੍ਰਦਰਸ਼ਨ ਕਰਨ ਲੱਗੇ ਅਤੇ ਇਨਸਾਫ ਦੀ ਮੰਗ ਕੀਤੀ ਨਾਲ ਹੀ ਉਨ੍ਹਾਂ ਨੇ ਏ ਐੱਸ ਆਈ ਸੁਖਵਿੰਦਰ ਸਿੰਘ ਨੂੰ ਸਸਪੈਂਡ ਕਰਨ ਦੀ ਮੰਗ ਰੱਖੀ ਹੈ ।ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਏ ਐੱਸ ਆਈ ਸੁਖਵਿੰਦਰ ਸਿੰਘ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਦੂਜੇ ਪਾਸੇ ਸੀਨੀਅਰ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਰਿਵਾਰ ਨਾਲ ਇਨਸਾਫ ਕੀਤਾ ਜਾਵੇਗਾ ,ਜੇਕਰ ਕੋਈ ਵੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਕਾਰਵਾਈ ਹੋਵੇਗੀ।

ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ, ਜਿਸ ਤੋਂ ਪਤਾ ਚੱਲ ਜਾਵੇਗਾ ਕਿ ਉਸ ਦੀ ਮੌਤ ਕਿਸ ਤਰੀਕੇ ਨਾਲ ਹੋਈ ਹੈ ਜਿਸ ਤੋਂ ਬਾਅਦ ਹੀ ਕੋਈ ਕਾਰਵਾਈ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *