ਦੀਪ ਸਿੱਧੂ ਉੱਪਰ ਹੋਵੇਗੀ ਪੁਲਸ ਵੱਲੋਂ ਵੱਡੀ ਕਾਰਵਾਈ ,ਹੋ ਸਕਦੀ ਹੈ ਗ੍ਰਿਫਤਾਰੀ

Uncategorized

ਪੰਜਾਬੀ ਅਦਾਕਾਰ ਦੀਪ ਸਿੱਧੂ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਜਿਵੇਂ ਕਿ ਸਾਨੂੰ ਪਤਾ ਹੈ ਕਿ ਛੱਬੀ ਜਨਵਰੀ ਦੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਹੋਈ ਸੀ, ਜਿਸ ਤੋਂ ਬਾਅਦ ਕਿ ਉਹ ਜ਼ਮਾਨਤ ਤੇ ਬਾਹਰ ਆਏ ਹੋਏ ਹਨ ਅਤੇ ਹੋਣਾ ਇਕ ਵਾਰ ਫਿਰ ਉਨ੍ਹਾਂ ਉੱਤੇ ਇੱਕ ਪਰਚਾ ਦਰਜ ਦਰਜ ਹੋ ਹੋਇਆ ਹੈ।ਦੱਸ ਦੇਈਏ ਕਿ ਜ਼ਮਾਨਤ ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦੀਪ ਸਿੱਧੂ ਨੇ ਬਹੁਤ ਸਾਰੀਆਂ ਇੰਟਰਵਿਊ ਦਿੱਤੀਆਂ। ਉਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਵਿਚ ਜਾ ਕੇ ਕਿਸਾਨੀ ਅੰਦੋਲਨ ਨੂੰ ਲੈ ਕੇ ਵੀ ਗੱਲਬਾਤ ਕੀਤੀ ਅਤੇ ਹੁਣ ਉਨ੍ਹਾਂ ਵੱਲੋਂ ਇਕ ਗੁਰਦੁਆਰਾ ਸਾਹਿਬ ਵਿਚ ਜਾ ਕੇ ਆਕਸੀਜਨ ਦੇ ਸਿਲੰਡਰ ਵੰਡੇ ਜਾ ਰਹੇ ਸੀ।

ਜਿਥੇ ਕਿ ਉਨ੍ਹਾਂ ਵੱਲੋਂ ਦਸ ਪੰਦਰਾਂ ਮਿੰਟ ਲਈ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ,ਉਸ ਤੋਂ ਬਾਅਦ ਲੋਕਾਂ ਨੂੰ ਆਕਸੀਜਨ ਦੇ ਸਿਲੰਡਰ ਵੰਡੇ ਗਏ।ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਉਸ ਸਮੇਂ ਸੌ ਤੋਂ ਡੇਢ ਸੌ ਬੰਦੇ ਦੀ ਭੀੜ ਇਕੱਠੀ ਸੀ । ਇਸ ਤੋਂ ਇਲਾਵਾ ਦੀਪ ਸਿੱਧੂ ਨੇ ਮਾਸਕ ਵੀ ਨਹੀਂ ਲਗਾ ਹੋਇਆ ਸੀ ਜਿਸ ਨੂੰ ਦੇਖਦੇ ਹੋਏ ਕਿ ਪੰਜਾਬ ਪੁਲੀਸ ਵੱਲੋਂ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੋਰੂਨਾ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਸੋ ਹੁਣ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਦੀਪ ਸਿੱਧੂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸੋ ਇਸ ਮਾਮਲੇ ਦੇ ਦਰਜ ਹੋਣ ਤੋਂ ਬਾਅਦ ਦੀਪ ਸਿੱਧੂ ਦੇ ਸਮਰਥਕਾਂ ਵੱਲੋਂ ਲਗਾਤਾਰ ਪੰਜਾਬ ਪੁਲਿਸ ਦਾ ਵਿਰੋਧ ਕੀਤਾ ਜਾ ਰਿਹਾ ਹੈ

ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਵੱਡੀਆਂ ਵੱਡੀਆਂ ਰੈਲੀਆਂ ਕਰਦੇ ਹਨ ਉੱਥੇ ਦਾ ਪੰਜਾਬ ਪੁਲਸ ਕੁਝ ਨਹੀਂ ਕਹਿੰਦੀ,ਪਰ ਜਿੱਥੇ ਦੀਪ ਸਿੱਧੂ ਨੇ ਲੋਕਾਂ ਦੀ ਭਲਾਈ ਲਈ ਆਕਸੀਜਨ ਦੇ ਸਿਲੰਡਰ ਵੰਡਣੇ ਚਾਹੇ ਉਥੇ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਸੋ ਇਸ ਲਈ ਪੰਜਾਬ ਪੁਲੀਸ ਨੂੰ ਲੋਕਾਂ ਵੱਲੋਂ ਲਾਹਨਤਾਂ ਪਾਈਆਂ ਜਾ ਰਹੀਆਂ । ਕਿਹਾ ਜਾ ਰਿਹਾ ਹੈ ਕਿ ਪੰਜਾਬ ਪੁਲਸ ਹਮੇਸ਼ਾ ਹੀ ਭਲਾਈ ਕਰਨ ਵਾਲੇ ਲੋਕਾਂ ਦੇ ਖਿਲਾਫ ਰਹੀ ਹੈ ਅਤੇ ਹਮੇਸ਼ਾ ਉਨ੍ਹਾਂ ਲੋਕਾਂ ਦਾ ਪੱਖ ਪੂਰਦੀ ਹੈ ਜਿਹੜੇ ਲੋਕ ਕੇ ਲੋਕਾਂ ਤੇ ਜ਼ੁਲਮ ਕਰਦੇ ਹਨ ।

ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਦੀਪ ਸਿੱਧੂ ਨੂੰ ਜਾਣ ਬੁੱਝ ਕੇ ਫਸਾਇਆ ਜਾ ਰਿਹਾ ਹੈ ਤਾਂ ਜੋ ਉਹ ਕਿਸਾਨੀ ਅੰਦੋਲਨ ਵਿਚ ਕਿਸੇ ਵੀ ਪ੍ਰਕਾਰ ਦਾ ਹਿੱਸਾ ਨਾ ਲੈ ਸਕਣ ।

Leave a Reply

Your email address will not be published. Required fields are marked *