ਬੇਰੁਜ਼ਗਾਰ ਈਟੀਟੀ ਅਤੇ ਟੈੱਟ ਪਾਸ ਨੌਜਵਾਨਾਂ ਵੱਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ।ਦੇਸ਼ ਪੰਜਾਬ ਵਿੱਚ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜਿਨ੍ਹਾਂ ਨੇ ਕਿ ਈਟੀਟੀ ਪਾਸ ਕਰਨ ਤੋਂ ਬਾਅਦ ਟੈੱਟ ਵੀ ਪਾਸ ਕੀਤਾ ਹੋਇਆ ਹੈ। ਪਰ ਫਿਰ ਵੀ ਸਰਕਾਰਾਂ ਵੱਲੋਂ ਉਨ੍ਹਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ ।ਇੱਥੋਂ ਤੱਕ ਕਿ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿੱਚ ਬਹੁਤ ਸਾਰੀਆਂ ਪੋਸਟਾਂ ਖਾਲੀ ਪਈਆਂ ਹਨ ਪਰ ਫਿਰ ਵੀ ਸਰਕਾਰ ਵੱਲੋਂ ਅਧਿਆਪਕਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ। ਇਸ ਲਈ ਪਿਛਲੇ ਛਿਆਹਠ ਦਿਨਾਂ ਤੋਂ ਦੋ ਬੇਰੁਜ਼ਗਾਰ ਈਟੀਟੀ ਅਤੇ ਟੈੱਟ ਪਾਸ ਨੌਜਵਾਨ ਇਕ ਟਾਵਰ ਤੇ ਬੈਠੇ ਹੋਏ ਹਨ,ਜਿਸ ਦੀ ਉਚਾਈ ਤੇ ਦੋ ਸੌ ਫੁੱਟ ਦੱਸੀ ਜਾ ਰਹੀ ਹੈ।
ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਦੇਹ ਵਿੱਚੋਂ ਹੁਣ ਬਦਬੂ ਆਉਣ ਲੱਗੀ ਹੈ ਕਿਉਂਕਿ ਉਨ੍ਹਾਂ ਕੋਲ ਪਾਣੀ ਤੋਂ ਸਿਵਾ ਹੋਰ ਕੁਝ ਵੀ ਖਾਣ ਪੀਣ ਲਈ ਨਹੀਂ ਹੈ। ਇਸ ਤੋਂ ਇਲਾਵਾ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉੱਚੀ ਥਾਂ ਤੇ ਉਨ੍ਹਾਂ ਦੇ ਆਲੇ ਦੁਆਲੇ ਕੁਝ ਪੰਛੀ ਵੀ ਮੰਡਰਾਉਣ ਲੱਗੇ ਹਨ ਕਿਉਂਕਿ ਉਨ੍ਹਾਂ ਦੀ ਚਮੜੀ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ । ਸੋ ਇਸ ਲਈ ਬਹੁਤ ਸਾਰੇ ਈਟੀਟੀ ਅਤੇ ਟੈੱਟ ਪਾਸ ਨੌਜਵਾਨਾਂ ਵੱਲੋਂ ਪਟਿਆਲਾ ਦੇ ਲੀਲਾ ਭਵਨ ਚੌਕ ਵਿਚ ਧਰਨਾ ਪ੍ਰਦਰਸ਼ਨ ਕੀਤਾ ਗਿਆ।ਨਾਲ ਹੀ ਬਹੁਤ ਸਾਰੇ ਨੌਜਵਾਨਾਂ ਨੇ ਆਪਣਾ ਆਪਣਾ ਖੂਨ ਕੱਢਿਆ ਅਤੇ ਇੱਕ ਪੁਤਲਾ ਬਣਾਇਆ ਅਤੇ ਉਸ ਪੁਤਲੇ ਉੱਤੇ ਇਸ ਖੂਨ ਨੂੰ ਡੋਲ੍ਹਿਆ ਗਿਆ।
ਉਸ ਤੋਂ ਬਾਅਦ ਉਸ ਪੁਤਲੇ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ ਇਸ ਤੋਂ ਇਲਾਵਾ ਇਨ੍ਹਾਂ ਨੌਜਵਾਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ ਅਤੇ ਇਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਦਾ ਖੂਨ ਪੀਤਾ ਜਾ ਰਿਹਾ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਬਣਾ ਕੇ ਉਨ੍ਹਾਂ ਵੱਲੋਂ ਸਾੜਿਆ ਗਿਆ ਨਾਲ ਹੀ ਇਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਜੇਕਰ ਜਲਦੀ ਹੀ ਸਰਕਾਰ ਵੱਲੋਂ
ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਇਸ ਧਰਨੇ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ।ਜਿਸ ਤੋਂ ਬਾਅਦ ਕੇ ਸਰਕਾਰ ਲਈ ਮੁਸ਼ਕਲਾਂ ਖੜ੍ਹੀਆਂ ਹੋ ਜਾਣਗੀਆਂ ।