ਕੁੰਡਲੀ ਵਾਡਰ ਦਾ ਕੂੜਾ ਨਾ ਚੁੱਕਣ ਉੱਪਰ ,ਕਿਸਾਨਾਂ ਨੇ ਟਰਾਲੀ ਭਰ ਕੇ ਸੁੱਟਿਆ ਨਗਰਪਾਲਿਕਾ ਅਤੇ ਗੇਟ ਸਾਹਮਣੇ

Uncategorized

ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਜਿਥੇ ਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।ਪਹਿਲਾਂ ਉਨ੍ਹਾਂ ਨੇ ਸਰਦੀ ਝੱਲੀ ਅਤੇ ਉਸ ਤੋਂ ਬਾਅਦ ਮੀਂਹ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉੱਥੇ ਪਾਣੀ ਦਾ ਪੂਰਾ ਨਿਕਾਸ ਨਹੀਂ ਹੈ ।ਜਿਸ ਕਾਰਨ ਉਨ੍ਹਾਂ ਦੇ ਰਹਿਣ ਵਾਲੀ ਜਗ੍ਹਾ ਤੇ ਪਾਣੀ ਖੜ੍ਹ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਤੰਬੂ ਜਾਂ ਟੈਂਟਾਂ ਵਿੱਚ ਵੀ ਪਾਣੀ ਆ ਜਾਂਦਾ ਹੈ। ਇਸ ਤੋਂ ਇਲਾਵਾ ਦਿੱਲੀ ਦੀਆਂ ਇਨ੍ਹਾਂ ਸਰਹੱਦਾਂ ਉੱਤੇ ਬਹੁਤ ਸਾਰਾ ਕੂੜਾ ਸੁੱਟਿਆ ਜਾਂਦਾ ਹੈ। ਜਿਸ ਨੂੰ ਕੇ ਉੱਥੋਂ ਦੇ ਪ੍ਰਸ਼ਾਸਨ ਵੱਲੋਂ ਹਟਾਇਆ ਨਹੀਂ ਜਾ ਰਿਹਾ ਸੀ।

ਇਸੇ ਲਈ ਕੁੰਡਲੀ ਬਾਰਡਰ ਉੱਤੇ ਬੈਠੇ ਕਿਸਾਨਾਂ ਨੇ ਹਰਿਆਣਾ ਅਤੇ ਕੁੰਡਲੀ ਪ੍ਰਸ਼ਾਸਨ ਦੇ ਦਫ਼ਤਰ ਅੱਗੇ ਕੂੜੇ ਨਾਲ ਭਰੀਆਂ ਹੋਈਆਂ ਟਰਾਲੀਆਂ ਸੁੱਟ ਦਿੱਤੀਆਂ। ਉਥੇ ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਕਿਹਾ ਜਾ ਰਿਹਾ ਸੀ ਕਿ ਉਥੋਂ ਕੂੜਾ ਚੁੱਕ ਦੇਣ ਪਰ ਕਿਸੇ ਦੇ ਕੰਨ ਉੱਤੇ ਜੂੰ ਨਹੀਂ ਸਰਕੀ ।ਜਿਸ ਤੋਂ ਬਾਅਦ ਕਿ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ । ਇਸ ਤੋਂ ਇਲਾਵਾ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਅਜੇ ਵੀ ਪ੍ਰਸ਼ਾਸਨ ਵੱਲੋਂ ਇਸ ਉੱਤੇ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵੱਲੋਂ ਕੁੰਡਲੀ ਪ੍ਰਸ਼ਾਸਨ ਦੇ ਹੋਰਨਾਂ ਦਫਤਰਾਂ ਅੱਗੇ ਵੀ ਕੂੜਾ ਸੁੱਟਿਆ ਜਾਵੇਗਾ ।

ਜੇਕਰ ਦੇਖਿਆ ਜਾਵੇ ਤਾਂ ਬਹੁਤ ਲੰਬੇ ਸਮੇਂ ਤੋਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠ ਕੇ ਅੰਦੋਲਨ ਕਰ ਰਹੇ ਹਨ ਅਤੇ ਲਗਾਤਾਰ ਕੇਂਦਰ ਸਰਕਾਰ ਨੂੰ ਇਹ ਕਹਿ ਰਹੇ ਹਨ ਕਿ ਉਹ ਤਿੰਨ ਕਾਲੇ ਕਾਨੂੰਨ ਵਾਪਸ ਕਰ ਲੈਣ। ਪਰ ਦੇਖਿਆ ਜਾਵੇ ਤਾਂ ਕੇਂਦਰ ਸਰਕਾਰ ਉੱਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ ਲਗਾਤਾਰ ਕਿਸਾਨਾਂ ਵੱਲੋਂ ਅੰਦੋਲਨ ਨੂੰ ਤਿੱਖਾ ਕੀਤਾ ਜਾ ਰਿਹਾ ਹੈ। ਪਰ ਅਜੇ ਵੀ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ ਜਾ ਰਹੀ। ਇਸ ਤੋਂ ਇਲਾਵਾ ਛੱਬੀ ਮਈ ਨੂੰ ਵੀ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਲਈ ਕਿ ਲੋਕਾਂ ਨੂੰ ਕਿਹਾ ਗਿਆ ਹੈ

ਕਿ ਉਹ ਆਪਣੇ ਘਰਾਂ ਦੇ ਬਨੇਰਿਆਂ ਉੱਤੇ ਕਾਲੀਆਂ ਝੰਡੀਆਂ ਲਾਉਣ ਤਾਂ ਜੋ ਕੇਂਦਰ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ ।ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠਿਆ ਹੋਇਆ ਛੇ ਮਹੀਨੇ ਪੂਰੇ ਹੋ ਗਏ ਹਨ।

Leave a Reply

Your email address will not be published.