ਲਾਕਡਾਊਨ ਦੇ ਚਲਦਿਆਂ ਹੋਟਲ ਵਿੱਚ ਪਾਰਟੀ ਕਰ ਰਹੇ ਨੌਜਵਾਨ ਮੁੰਡੇ ਕੁੜੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Uncategorized

ਇਸ ਕੋਰੋਨਾ ਕਾਲ ਵਿਚ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤੀ ਨਾਲ ਲੋਕਾਂ ਤੋਂ ਕਰੋਨਾ ਹਦਾਇਤਾਂ ਦੀ ਪਾਲਣਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।ਇਸ ਲਈ ਰੋਜ਼ਾਨਾ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਕਿ ਪੁਲੀਸ ਛਾਪੇਮਾਰੀ ਕਰਦੀ ਹੈ ਅਤੇ ਜੇਕਰ ਕਿਸੇ ਵੀ ਪ੍ਰੋਗਰਾਮ ਵਿਚ ਵੀਹ ਤੋਂ ਜ਼ਿਆਦਾ ਵਿਅਕਤੀ ਦਿਖਾਈ ਦਿੰਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਰੈਸਟੋਰੈਂਟ ਵਿਚ ਪਾਰਟੀ ਚੱਲ ਰਹੀ ਸੀ ਦੱਸਿਆ ਜਾ ਰਿਹਾ ਹੈ ਕਿ ਇੱਥੇ ਸੌ ਤੋਂ ਜ਼ਿਆਦਾ ਵਿਅਕਤੀ ਮੌਜੂਦ ਸੀ ।

ਜਦੋਂ ਪੁਲਸ ਨੇ ਛਾਪੇਮਾਰੀ ਕੀਤੀ ਤਾਂ ਉਸ ਸਮੇਂ ਇਸ ਰੈਸਟੋਰੈਂਟ ਵਿੱਚ ਬਹੁਤ ਜ਼ਿਆਦਾ ਭੀੜ ਸੀ ਜਿਸ ਕਾਰਨ ਕੇ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ।ਪੁਲੀਸ ਵਾਲਿਆਂ ਦਾ ਕਹਿਣਾ ਹੈ ਕਿ ਰੈਸਟੋਰੈਂਟ ਵਿਚ ਕੋਰੋਨਾ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ। ਜਿਸ ਕਾਰਨ ਕਿ ਉਨ੍ਹਾਂ ਨੂੰ ਇਨ੍ਹਾਂ ਲੋਕਾਂ ਦੇ ਖ਼ਿਲਾਫ਼ ਕਾਰਵਾਈ ਕਰਨੀ ਪੈ ਰਹੀ ਹੈ ਇਸ ਤੋਂ ਇਲਾਵਾ ਰੈਸਟੋਰੈਂਟ ਤੇ ਪ੍ਰਬੰਧਕਾਂ ਦੇ ਖਿਲਾਫ ਵੀ ਕਾਰਵਾਈ ਹੋ ਰਹੀ ਹੈ ।ਨਾਲ ਹੀ ਜਿਹੜੇ ਲੋਕ ਇਸ ਰੈਸਟੋਰੈਂਟ ਵਿੱਚ ਪਾਰਟੀ ਕਰਨ ਲਈ ਆਏ ਸੀ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ

ਅਤੇ ਜੇਕਰ ਕੋਈ ਵੀ ਇਨ੍ਹਾਂ ਵਿੱਚੋਂ ਕੋਰੋਨਾ ਪੋਜ਼ੀਟਿਵ ਪਾਇਆ ਜਾਂਦਾ ਹੈ ਤਾਂ ਸਾਰੇ ਲੋਕਾਂ ਨੂੰ ਕੁਆਰਨਟਿਨ ਕਰਨਾ ਹੋਵੇਗਾ। ਇਸ ਲਈ ਪੁਲੀਸ ਦੇ ਨਾਲ ਨਾਲ ਮੌਕੇ ਤੇ ਹੀ ਇਕ ਸਿਹਤ ਵਿਭਾਗ ਦੀ ਟੀਮ ਪਹੁੰਚੀ ਜੋ ਕਿ ਇਨ੍ਹਾਂ ਲੋਕਾਂ ਦਾ ਕਰੁਣਾ ਟੈਸਟ ਕਰ ਰਹੀ ਸੀ,ਪਰ ਅਜੇ ਤੱਕ ਕੋਈ ਵੀ ਇਨ੍ਹਾਂ ਚੋਂ ਕੋਰੋਨਾ ਪਾਜ਼ੀਟਿਵ ਨਹੀਂ ਪਾਇਆ ਗਿਆ।ਪਰ ਪੁਲੀਸ ਦਾ ਕਹਿਣਾ ਹੈ ਕਿ ਜੇਕਰ ਇਕ ਵੀ ਵਿਅਕਤੀ ਕੋਰੋਨਾ ਪੋਜ਼ੀਟਿਵ ਪਾਇਆ ਜਾਂਦਾ ਹੈ ਤਾਂ ਸਾਰਿਆਂ ਲਈ ਮੁਸ਼ਕਿਲ ਖੜ੍ਹੀ ਹੋ ਸਕਦੀ ਹੈ।

ਇਸ ਤੋਂ ਇਲਾਵਾ ਪੁਲਸ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਵਾਰ ਵਾਰ ਸਮਝਾਇਆ ਜਾ ਰਿਹਾ ਹੈ ਕਿ ਜ਼ਿਆਦਾ ਇਕੱਠ ਨਾ ਕਰਨ,ਪਰ ਫਿਰ ਵੀ ਲੋਕ ਉਨ੍ਹਾਂ ਦੀ ਗੱਲ ਨਹੀਂ ਸੁਣਦੇ ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਦੇ ਖ਼ਿਲਾਫ਼ ਕਾਰਵਾਈ ਕਰਨੀ ਪੈਂਦੀ ਹੈ।ਲ

Leave a Reply

Your email address will not be published. Required fields are marked *