ਬੀ ਜੇ ਪੀ ਦੇ ਨੇਤਾ ਹਰਜੀਤ ਗਰੇਵਾਲ ਦਾ ਇੰਟਰਵਿਊ

Uncategorized

ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਛੇ ਮਹੀਨੇ ਪੂਰੇ ਹੋ ਗਏ ਹਨ, ਜਿਸ ਤੋਂ ਬਾਅਦ ਛੱਬੀ ਮਈ ਨੂੰ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਲਗਾ ਕੇ ਕਾਲਾ ਦਿਵਸ ਮਨਾਇਆ ਗਿਆ ਅਤੇ ਮੋਦੀ ਸਰਕਾਰ ਨੂੰ ਲਾਹਨਤਾਂ ਵੀ ਪਾਈਆਂ ਗਈਆਂ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਇਸ ਤੋਂ ਇਲਾਵਾ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਚਿਰ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਰਹਿਣਗੇ, ਜਦੋਂ ਤੱਕ ਇਹ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਪਰ ਉਥੇ ਹੀ ਕਿਸਾਨੀ ਅੰਦੋਲਨ ਦੇ ਛੇ ਮਹੀਨੇ ਪੂਰੇ ਹੁੰਦਿਆਂ ਹੀ ਬੀਜੇਪੀ ਲੀਡਰ ਹਰਜੀਤ ਗਰੇਵਾਲ ਦਾ ਬਿਆਨ ਸਾਹਮਣੇ ਆ ਰਿਹਾ ਹੈ,

ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਭੜਕਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨੀ ਅੰਦੋਲਨ ਵਿਚ ਜਿਹੜੇ ਵੀ ਕਿਸਾਨ ਆਗੂ ਸਟੇਜਾਂ ਉਤੋ ਬੋਲਦੇ ਹਨ ,ਉਹ ਸਾਰੇ ਹੀ ਰਾਜਨੀਤਕ ਪਾਰਟੀਆਂ ਨਾਲ ਮਿਲੇ ਹੋਏ ਹਨ ਅਤੇ ਕਾਂਗਰਸ ਦੀ ਚਮਚਾਗਿਰੀ ਕਰ ਰਹੇ ਹਨ। ਇਸ ਤੋਂ ਇਲਾਵਾ ਹਰਜੀਤ ਗਰੇਵਾਲ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਵਿੱਚ ਕੁਝ ਵੀ ਕਾਲਾ ਨਹੀਂ ਹੈ ,ਇਹ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਪਾਸ ਕੀਤੇ ਗਏ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀ ਹਾਲਤ ਸੁਧਰ ਸਕੇ ।

ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਕਰ ਕੀਤਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਦੋ ਹਜ਼ਾਰ ਰੁਪਏ ਪਾਏ ਜਾਂਦੇ ਹਨ। ਪਰ ਉੱਥੇ ਹੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨੂੰ ਭੜਕਾਇਆ ਜਾ ਰਿਹਾ ਹੈ ਤਾਂ ਜੋ ਬੀਜੇਪੀ ਸਰਕਾਰ ਦਾ ਨੁਕਸਾਨ ਕੀਤਾ ਜਾ ਸਕੇ ।ਨਾਲ ਹੀ ਹਰਜੀਤ ਗਰੇਵਾਲ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ਉੱਤੇ ਜਿਹੜੇ ਕਿਸਾਨ ਬੈਠੇ ਹੋਏ ਹਨ ਉਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਗ਼ਲਤ ਪਾਠ ਪੜ੍ਹਾਇਆ ਗਿਆ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਹੁਤ ਥੋੜ੍ਹੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਜ਼ਿਆਦਾਤਰ ਕਿਸਾਨ ਖੇਤੀ ਕਾਨੂੰਨਾਂ ਦੇ ਪੱਖ ਵਿੱਚ ਹਨ। ਪਰ ਹਰਜੀਤ ਗਰੇਵਾਲ ਦੇ ਇਸ ਬਿਆਨ ਤੋਂ ਬਾਅਦ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਖਰੀਆਂ ਖਰੀਆਂ ਸੁਣਾਈਆਂ ਜਾ ਰਹੀਆਂ ਹਨ

ਅਤੇ ਕਿਹਾ ਹੈ ਕਿ ਅਜਿਹੇ ਲੀਡਰਾਂ ਕਾਰਨ ਹੀ ਅੱਜ ਪੰਜਾਬ ਦਾ ਭੱਠਾ ਬੈਠਿਆ ਹੋਇਆ ਹੈ ਅਤੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠਿਆਂ ਬਹੁਤ ਲੰਬਾ ਸਮਾਂ ਬੀਤ ਚੁੱਕਿਆ ਹੈ ।ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਗੱਲ ਨਹੀਂ ਮੰਨੀ ਜਾ ਰਹੀ।

Leave a Reply

Your email address will not be published.