ਕੁੜੀ ਵਾਲਿਆਂ ਨੇ ਮੁੰਡੇ ਨਾਲ ਕੀਤਾ ਅਜਿਹਾ ਕੰਮ, ਤੁਹਾਡੀ ਕੰਬ ਜਾਵੇਗੀ ਰੂਹ

Uncategorized

ਮਲੋਟ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਕ ਲੜਕੇ ਦੀ ਕੁੱਟਮਾਰ ਕੀਤੀ ਗਈ। ਜਾਣਕਾਰੀ ਮੁਤਾਬਕ ਲੜਕੀ ਲੜਕੇ ਦੇ ਘਰ ਮੋਬਾਇਲ ਅਤੇ ਚਾਕਲੇਟ ਲੈ ਕੇ ਆਈ ਸੀ ।ਦੱਸਿਆ ਜਾ ਰਿਹਾ ਹੈ ਕਿ ਲੜਕੀ ਲੜਕੇ ਦੇ ਘਰੇ ਆਪਣੀ ਮਰਜ਼ੀ ਨਾਲ ਆਈ ਸੀ। ਪਰ ਉਸ ਦੇ ਪਿੱਛੇ ਪਿੱਛੇ ਉਸ ਦੇ ਪਰਿਵਾਰਕ ਮੈਂਬਰ ਵੀ ਲੜਕੇ ਦੇ ਘਰ ਆ ਗਏ, ਜਿਸ ਤੋਂ ਬਾਅਦ ਉਨ੍ਹਾਂ ਨੇ ਲੜਕੇ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਘਰੋਂ ਘੜੀਸ ਕੇ ਬਾਹਰ ਲੈ ਗਏ।ਉਸ ਨਾਲ ਬਹੁਤ ਜ਼ਿਆਦਾ ਕੁੱਟਮਾਰ ਕੀਤੀ, ਇੱਥੋਂ ਤਕ ਕਿ ਉਸ ਦੇ ਵਾਲ ਕੱਟ ਦਿੱਤੇ ਗਏ। ਨਾਲ ਹੀ ਉਸ ਉੱਤੇ ਪਿਸ਼ਾਬ ਪਾਇਆ ਗਿਆ।

ਇਸ ਦੀ ਇੱਕ ਵੀਡਿਓ ਬਣਾ ਕੇ ਬੀ ਸੋਸ਼ਲ ਮੀਡੀਆ ਉੱਤੇ ਪਾਈ ਗਈ ਜੋ ਕਿ ਬਹੁਤ ਵਾਇਰਲ ਵੀ ਹੋਈ। ਹੁਣ ਦੱਸਿਆ ਜਾ ਰਿਹਾ ਹੈ ਕਿ ਇਸ ਲੜਕੇ ਨਾਲ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਾਫੀ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਇਹ ਕਾਫੀ ਗੰਭੀਰ ਜ਼ਖ਼ਮੀ ਵੀ ਹੈ ਅਤੇ ਇਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਇਸ ਦੇ ਭਰਾ ਨੇ ਦੱਸਿਆ ਕਿ ਲੜਕੀ ਨੇ ਖੁਦ ਪੁਲਸ ਵਾਲਿਆਂ ਦੇ ਸਾਹਮਣੇ ਇਹ ਮੰਨਿਆ ਹੈ ਕਿ ਉਹ ਆਪਣੀ ਮਰਜ਼ੀ ਨਾਲ ਆਈ ਸੀ।ਪਰ ਇਸ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਭਰਾ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੇ ਕਹਿਣ ਤੇ ਵੀ ਨਹੀਂ

ਛੱਡਿਆ ਭਾਵੇਂ ਕਿ ਇਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਜੇਕਰ ਉਨ੍ਹਾਂ ਦੀ ਲੜਕੀ ਨਾਲ ਕੁਝ ਵੀ ਗਲਤ ਹੋਇਆ ਹੈ ਤਾਂ ਉਹ ਪੁਲੀਸ ਨੂੰ ਬੁਲਾ ਸਕਦੇ ਹਨ।ਪਰ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਭਰਾ ਨੂੰ ਬੰਨ੍ਹ ਕੇ ਕੁੱਟਿਆ,ਉਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲੀਸ ਨੂੰ ਸੂਚਨਾ ਦਿੱਤੀ ਗਈ ਪੁਲਸ ਮੌਕੇ ਤੇ ਪਹੁੰਚੀ ਅਤੇ ਉਨ੍ਹਾਂ ਨੇ ਆਪਣੀ ਗੱਡੀ ਵਿੱਚ ਪਾ ਕੇ ਲੜਕੇ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ। ਇਸ ਤੋਂ ਇਲਾਵਾ ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਲੜਕੇ ਦੀ ਕੋਈ ਗਲਤੀ ਨਹੀਂ ਸੀ ਇਸ ਲਈ ਉਨ੍ਹਾਂ ਨਾਲ ਇਨਸਾਫ ਹੋਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਦੂਜੇ ਪਾਸੇ ਪੁਲੀਸ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਪਰਚਾ ਦਰਜ ਕਰ ਲਿਆ ਗਿਆ ਹੈ।ਲੜਕੇ ਦਾ ਮੈਡੀਕਲ ਕਰਵਾਇਆ ਗਿਆ ਹੈ ਜਦ ਕੋਈ ਰਿਪੋਰਟ ਅਜੇ ਆਉਣੀ ਬਾਕੀ ਹੈ ਉਸਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.