ਪਿੰਡ ਚ ਖੋਲ੍ਹ ਰਹੇ ਸਨ ਸ਼ਰਾਬ ਦਾ ਠੇਕਾ ,ਔਰਤਾਂ ਪਹੁੰਚ ਗਈਆਂ ਡਾਂਗਾਂ ਲੈ ਕੇ ,ਫਿਰ ਦੇਖੋ ਕੀ ਹੋਇਆ

Uncategorized

ਅੱਜਕੱਲ੍ਹ ਭਾਵੇਂ ਕਿ ਪੰਜਾਬ ਵਿੱਚ ਲਾਕਡਾਊਨ ਲੱਗਿਆ ਹੋਇਆ ਹੈ, ਪਰ ਫਿਰ ਵੀ ਇੱਥੇ ਸ਼ਰਾਬ ਦੇ ਠੇਕੇ ਖੁੱਲ੍ਹੇ ਰਹਿੰਦੇ ਹਨ। ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਜਾਂਦਾ ਹੈ ਕਿ ਕੋਰੋਨਾ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਕੇ ਲੋਕਾਂ ਨੂੰ ਸਿਰਫ਼ ਜ਼ਰੂਰਤ ਦੀਆਂ ਚੀਜ਼ਾਂ ਦੀਆਂ ਦੁਕਾਨਾਂ ਖੋਲ੍ਹਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਦੋ ਵਜੇ ਤੋਂ ਬਾਅਦ ਬਾਕੀ ਸਾਰੀਆਂ ਦੁਕਾਨਾਂ ਬੰਦ ਹੋ ਜਾਣੀਆਂ ਚਾਹੀਦੀਆਂ ਹਨ। ਪਰ ਜੇਕਰ ਦੇਖਿਆ ਜਾਵੇ ਤਾਂ ਵੀਕੈਂਡ ਲਾਕਡਾਊਨ ਦੌਰਾਨ ਬੀ ਇਕ ਪਿੰਡ ਵਿਚ ਸ਼ਰਾਬ ਦਾ ਠੇਕਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ। ਪਰ ਉੱਥੋਂ ਦੀਆਂ ਮਹਿਲਾਵਾਂ ਨੇ ਇਸ ਠੇਕੇ ਦੀਆਂ ਧੱਜੀਆਂ ਉਡਾ ਦਿੱਤੀਆਂ।

ਪਿੰਡ ਦੀਆਂ ਮਹਿਲਾਵਾਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇੱਥੇ ਠੇਕਾ ਬਣਾਉਣ ਲਈ ਖੋਖਾ ਰੱਖਿਆ ਗਿਆ ਸੀ। ਉਸ ਸਮੇਂ ਵੀ ਇਨ੍ਹਾਂ ਔਰਤਾਂ ਨੇ ਵਿਰੋਧ ਕੀਤਾ ਸੀ ਕਿ ਇਥੇ ਸ਼ਰਾਬ ਦਾ ਠੇਕਾ ਨਾ ਖੋਲ੍ਹਿਆ ਜਾਵੇ। ਪਰ ਉਸ ਸਮੇਂ ਠੇਕੇਦਾਰਾਂ ਨੇ ਇਨ੍ਹਾਂ ਨੂੰ ਇਹ ਗੱਲ ਕਹੀ ਸੀ ਕਿ ਉਹ ਭਾਵੇਂ ਕਿਤੇ ਮਰਜ਼ੀ ਜਾ ਆਉਣ,ਪਰ ਉਹ ਇੱਥੇ ਠੇਕਾ ਖੋਲ੍ਹ ਕੇ ਦਿਖਾਉਣਗੇ। ਜਿਸ ਤੋਂ ਬਾਅਦ ਕੇ ਸ਼ਨੀਵਾਰ ਵਾਲੇ ਦਿਨ ਠੇਕੇਦਾਰਾਂ ਨੇ ਇੱਥੇ ਸ਼ਰਾਬ ਰੱਖਣ ਦੀ ਸੋਚੀ ਤਾਂ ਮਹਿਲਾਵਾਂ ਇਕੱਠੀਆਂ ਹੋ ਕੇ ਆਈਆਂ ਉਨ੍ਹਾਂ ਨੇ ਡਾਂਗਾਂ ਨਾਲ ਉਸ ਖੋਖੇ ਨੂੰ ਤੋੜ ਦਿੱਤਾ ਜਿਸ ਵਿਚ ਕੇ ਸ਼ਰਾਬ ਰੱਖੀ ਜਾਣੀ ਸੀ।

ਇਸ ਤੋਂ ਬਾਅਦ ਇਨ੍ਹਾਂ ਮਹਿਲਾਵਾਂ ਦਾ ਕਹਿਣਾ ਹੈ ਕਿ ਉਹ ਇਸ ਤੋਂ ਬਾਅਦ ਬੀ ਠੇਕੇਦਾਰਾਂ ਦਾ ਵਿਰੋਧ ਕਰਨਗੇ। ਜੇਕਰ ਉਨ੍ਹਾਂ ਦੇ ਪਿੰਡ ਵਿੱਚ ਕਿਸੇ ਨੇ ਵੀ ਠੇਕਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਵੀ ਵਿਰੋਧ ਕੀਤਾ ਜਾਵੇਗਾ। ਸੋ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਇਨ੍ਹਾਂ ਔਰਤਾਂ ਦੀ ਤਾਰੀਫ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਸਰਕਾਰਾਂ ਨੂੰ ਕਰਨਾ ਚਾਹੀਦਾ ਹੈ ਉਹ ਕੰਮ ਮਹਿਲਾਵਾ ਕਰ ਰਹੀਆਂ ਹਨ। ਇਸ ਤੋਂ ਇਲਾਵਾ ਲੋਕਾਂ ਵੱਲੋਂ ਕੈਪਟਨ ਸਰਕਾਰ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੀ ਆਮਦਨੀ ਨੂੰ ਬਰਕਰਾਰ ਰੱਖਣ ਦੇ ਲਈ ਸ਼ਰਾਬ ਦੇ ਠੇਕਿਆਂ ਨੂੰ ਬੰਦ ਨਹੀਂ ਕਰ ਰਹੀ।

ਪਰ ਗ਼ਰੀਬ ਲੋਕਾਂ ਬਾਰੇ ਬਿਨਾਂ ਸੋਚੇ ਸਮਝੇ ਉਹ ਦੁਕਾਨਾਂ ਬੰਦ ਕਰਨ ਲਈ ਜ਼ਰੂਰ ਕਹਿ ਦਿੰਦੀ ਹੈ। ਇਸ ਤੋਂ ਇਲਾਵਾ ਲੋਕਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਵੱਲੋਂ ਬਿਨਾਂ ਸੋਚੇ ਸਮਝੇ ਫ਼ੈਸਲੇ ਲਏ ਜਾ ਰਹੇ ਹਨ ਜਿਸ ਕਾਰਨ ਪੰਜਾਬ ਦੇ ਲੋਕਾਂ ਦੀ ਹਾਲਤ ਖ਼ਰਾਬ ਹੁੰਦੀ ਜਾ ਰਹੀ ਹੈ।

Leave a Reply

Your email address will not be published.