ਤਾਮਿਲਨਾਡੂ ਚ ਬੀੜੀਆਂ ਵਾਲੀ ਫੈਕਟਰੀ ਦੀ ਗੰਦੀ ਕਰਤੂਤ ,ਬੰਡਲ ਉੱਪਰ ਲਗਾਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੋਟੋ

Uncategorized

ਇਕ ਪਾਸੇ ਪੰਜਾਬ ਵਿੱਚ ਬੇਅਦਬੀ ਮਾਮਲਿਆਂ ਦਾ ਅਜੇ ਤੱਕ ਕੋਈ ਫੈਸਲਾ ਨਹੀਂ ਹੋ ਸਕਿਆ ਅਤੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਅਤੇ ਦੂਜੇ ਪਾਸੇ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਵੀ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ, ਜਿੱਥੇ ਕਿ ਸਿੱਖ ਜਗਤ ਦੇ ਗੁਰੂਆਂ ਦਾ ਅਪਮਾਨ ਕੀਤਾ ਜਾ ਰਿਹਾ ਹੈ। ਤਮਿਲਨਾਡੂ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੋਂ ਦੀ ਇੱਕ ਬੀੜੀ ਬਣਾਉਣ ਵਾਲੀ ਫੈਕਟਰੀ ਨੇ ਆਪਣੇ ਬੀੜੀ ਵਾਲੇ ਲਿਫ਼ਾਫ਼ੇ ਉੱਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੋਟੋ ਲਗਾਈ ਹੋਈ ਹੈ।ਜਿਸ ਤੋਂ ਬਾਅਦ ਕੇ ਸਿੱਖ ਸੰਗਤਾਂ ਵਿੱਚ ਇਸ ਨੂੰ ਦੇਖਣ ਤੋਂ ਬਾਅਦ ਬਹੁਤ ਜ਼ਿਆਦਾ ਰੋਸ ਪ੍ਰਗਟਾਇਆ ਜਾ ਰਿਹਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲੋਕਾਂ ਵੱਲੋਂ ਗਲਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਇਸ ਦੀ ਮੁਆਫੀ ਮੰਗਣੀ ਚਾਹੀਦੀ ਹੈ। ਇਸ ਤੋਂ ਇਲਾਵਾ ਇਸ ਫੈਕਟਰੀ ਦੇ ਖਿਲਾਫ ਮਨਜਿੰਦਰ ਸਿਰਸਾ ਨੇ ਵੀ ਬਿਆਨ ਦਿੱਤਾ ਹੈ ਕਿ ਉਨ੍ਹਾਂ ਨੂੰ ਨੋਟਿਸ ਵਿਚ ਲੈ ਲਿਆ ਗਿਆ ਹੈ ਅਤੇ ਜਲਦੀ ਤੋਂ ਜਲਦੀ ਇਸ ਫੈਕਟਰੀ ਦੇ ਮਾਲਕਾਂ ਨੂੰ ਮਾਫ਼ੀ ਮੰਗਣ ਲਈ ਵੀ ਕਿਹਾ ਹੈ। ਸੋ ਇਹ ਇਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਿਥੇ ਕਿ ਤਾਮਿਲਨਾਡੂ ਦੀ ਇੱਕ ਫੈਕਟਰੀ ਵੱਲੋਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ

ਅਤੇ ਬਿਨਾਂ ਸੋਚੇ ਸਮਝੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੋਟੋ ਨੂੰ ਬੀੜੀ ਵਾਲੇ ਲਿਫ਼ਾਫ਼ੇ ਉੱਤੇ ਲਗਾਇਆ ਗਿਆ ਹੈ।ਇਸ ਲਈ ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਇਸ ਫੈਕਟਰੀ ਦੇ ਮਾਲਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕੋਈ ਹੋਰ ਅਜਿਹਾ ਕਦਮ ਨਾ ਚੁੱਕੇ।ਪਰ ਦੱਸ ਦਈਏ ਕਿ ਅਜੇ ਤੱਕ ਅਜਿਹੀ ਕੋਈ ਕਾਰਵਾਈ ਨਹੀਂ ਹੋਈ, ਜੋ ਇਸ ਫੈਕਟਰੀ ਦੇ ਮਾਲਕਾਂ ਨੂੰ ਨੁਕਸਾਨ ਪਹੁੰਚਾ ਸਕੇ। ਇੱਥੋਂ ਤੱਕ ਕੇ ਪੁਲੀਸ ਪ੍ਰਸ਼ਾਸਨ ਵੱਲੋਂ ਵੀ ਇਸ ਉੱਤੇ ਕੋਈ ਕਦਮ ਨਹੀਂ ਚੁੱਕਿਆ ਜਾ ਸਕਿਆ।

 

ਪਰ ਜੋ ਇਹ ਬੀੜੀ ਉੱਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੋਟੋ ਲਗਾਈ ਗਈ ਹੈ, ਉਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ।

Leave a Reply

Your email address will not be published.