ਨੌਜਵਾਨ ਕੁੜੀਆ ਮਾਈਕ ਚੁੱਕ ਕੇ ਆ ਗਈਆਂ ਸੜਕਾਂ ਉੱਪਰ ਬੋਲੀਆਂ ਪਾ ਪਾ ਕੇ ਮੋਦੀ ਦਾ ਕੱਢ ਤਾ ਜਲੂਸ

Uncategorized

ਅੱਜਕੱਲ੍ਹ ਕਿਸਾਨੀ ਅੰਦੋਲਨ ਫਿਰ ਤੋਂ ਰਫਤਾਰ ਫੜਦਾ ਨਜ਼ਰ ਆ ਰਿਹਾ ਹੈ, ਭਾਵੇਂ ਕਿ ਛੱਬੀ ਜਨਵਰੀ ਤੋਂ ਬਾਅਦ ਕਿਸਾਨੀ ਅੰਦੋਲਨ ਵਿੱਚ ਥੋੜ੍ਹਾ ਠਹਿਰਾਵ ਦੇਖਿਆ ਗਿਆ ਸੀ। ਪਰ ਅੱਜਕੱਲ੍ਹ ਲੋਕਾਂ ਵਿੱਚ ਦੁਬਾਰਾ ਤੋਂ ਜਾਗਰੂਕਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਸੋਸ਼ਲ ਮੀਡੀਆ ਉੱਤੇ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਕੁੜੀਆਂ ਮੋਦੀ ਸਰਕਾਰ ਦੇ ਖਿਲਾਫ ਬੋਲੀਆਂ ਪਾ ਕੇ ਅਨੋਖੇ ਢੰਗ ਨਾਲ ਮੋਦੀ ਸਰਕਾਰ ਦਾ ਵਿਰੋਧ ਕਰ ਰਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਬਾਲੀਵੁੱਡ ਦੀ ਅਦਾਕਾਰਾ ਕੰਗਨਾ ਰਣੌਤ ਦੇ ਖ਼ਿਲਾਫ਼ ਵੀ ਬੋਲੀਆਂ ਪਾਈਆਂ ਕਿਉਂਕਿ ਕੰਗਨਾ ਰਣੌਤ ਵੀ ਕਿਸਾਨਾਂ ਦੇ ਵਿਰੁੱਧ ਬੋਲਦੀ ਰਹੀ ਹੈ

ਅਤੇ ਹਮੇਸ਼ਾਂ ਹੀ ਐਸੇ ਵਿਵਾਦ ਖਡ਼੍ਹੇ ਕਰਦੀ ਹੈ, ਜਿਸ ਨਾਲ ਕੇ ਦੇਸ਼ ਦੇ ਲੋਕਾਂ ਵੱਲੋਂ ਉਸ ਦਾ ਵਿਰੋਧ ਵੀ ਕੀਤਾ ਜਾਂਦਾ ਹੈ।ਸੋ ਅੱਜਕੱਲ੍ਹ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤਕ ਕਿਸਾਨੀ ਅੰਦੋਲਨ ਲਈ ਗੰਭੀਰਤਾ ਦੇਖੀ ਜਾ ਰਹੀ ਹੈ।ਸੋ ਇਸ ਲਈ ਇਨ੍ਹਾਂ ਨੌਜਵਾਨ ਕੁੜੀਆਂ ਵੱਲੋਂ ਮੋਦੀ ਸਰਕਾਰ ਦਾ ਅਨੋਖੇ ਢੰਗ ਨਾਲ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਨੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਬਹੁਤ ਸਾਰੇ ਲੋਕ ਉਸ ਸਮੇਂ ਇਸ ਰੈਲੀ ਵਿੱਚ ਮੌਜੂਦ ਸੀ ਜਦੋਂ ਇਨ੍ਹਾਂ ਲੜਕੀਆਂ ਨੇ ਮੋਦੀ ਸਰਕਾਰ ਦਾ ਵਿਰੋਧ ਕੀਤਾ।

ਸੋ ਇਹ ਵੀਡੀਓ ਸੋਸ਼ਲ ਮੀਡੀਆ ਉਤੇ ਖੂਬ ਵਾਇਰਲ ਹੋ ਰਹੀ ਹੈ ਅਤੇ ਦੂਜੇ ਪਾਸੇ ਲੋਕਾਂ ਵੱਲੋਂ ਮੋਦੀ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਈਆਂ ਜਾ ਰਹੀਆਂ ਹਨ ਕਿਉਂਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਇਸ ਤੋਂ ਇਲਾਵਾ ਉਨ੍ਹਾਂ ਨਾਲ ਕੋਈ ਮੀਟਿੰਗ ਵੀ ਨਹੀਂ ਕੀਤੀ ਜਾ ਰਹੀ। ਪਰ ਦੂਜੇ ਪਾਸੇ ਦੇਖਿਆ ਜਾਵੇ ਤਾਂ ਕਿਸਾਨਾਂ ਦੇ ਹੌਸਲੇ ਵੀ ਬੁਲੰਦ ਦਿਖਾਈ ਦੇ ਰਹੇ ਹਨ ਦੁਬਾਰਾ ਤੋਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਜਾਣ ਲੱਗੇ ਹਨ ਅਤੇ

ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਇਹ ਤਿੰਨ ਕਾਲੇ ਕਾਨੂੰਨ ਮੋਦੀ ਸਰਕਾਰ ਵੱਲੋਂ ਰੱਦ ਨਹੀਂ ਕਰ ਦਿੱਤੇ ਜਾਂਦੇ ਓਨਾ ਸਮਾਂ ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਆਉਣਗੇ।

Leave a Reply

Your email address will not be published. Required fields are marked *