3500 ਬੱਚਿਆਂ ਨੂੰ ਫ੍ਰੀ ਪੜ੍ਹਾਉਂਦਾ ਹੈ ਇਹ ਬਠਿੰਡੇ ਦਾ ਮਾਸਟਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇਸ ਲਾਕਡਾਊਨ ਦੇ ਦੌਰਾਨ ਸਕੂਲ ਕਾਲਜ ਬੰਦ ਹਨ, ਜਿਸ ਕਾਰਨ ਕੇ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਲਗਦੀ ਕਿ ਉਹ ਕਿਸ ਤਰੀਕੇ ਨਾਲ ਆਪਣੀ ਪੜ੍ਹਾਈ ਵਿੱਚ ਅੱਗੇ ਵਧਣ।ਜਿਸ ਨਾਲ ਕਿ ਉਨ੍ਹਾਂ ਦਾ ਬਹੁਤ ਸਾਰਾ ਨੁਕਸਾਨ ਹੋ ਰਿਹਾ ਹੈ। ਭਾਵੇਂ ਕਿ ਸਕੂਲਾਂ ਦੇ ਅਧਿਆਪਕਾਂ ਵੱਲੋਂ ਉਨ੍ਹਾਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਪਰ ਫਿਰ ਵੀ ਅਧਿਆਪਕਾਂ ਵੱਲੋਂ ਓਨੀ ਮਿਹਨਤ ਕਰ ਕੇ ਉਨ੍ਹਾਂ ਨੂੰ ਨਹੀਂ ਪੜ੍ਹਾਇਆ ਜਾਂਦਾ ਜਿਸ ਤਰੀਕੇ ਨਾਲ ਪੜ੍ਹਾਉਣਾ ਚਾਹੀਦਾ ਹੈ।

 

ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਾਰ ਵਾਰ ਬੱਚਿਆਂ ਦੇ ਮਾਪਿਆਂ ਤੋਂ ਫੀਸਾਂ ਮੰਗੀਆਂ ਜਾਂਦੀਆਂ ਹਨ, ਜਿਸ ਕਾਰਨ ਕਿ ਅੱਜਕੱਲ੍ਹ ਬੱਚੇ ਵੀ ਡਿਪਰੈਸ਼ਨ ਵਿਚ ਜਾ ਰਹੇ ਹਨ।ਸੋ ਜੇਕਰ ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਵਿਦਿਆਰਥੀਆਂ ਉੱਤੇ ਬਹੁਤ ਸਾਰਾ ਬੋਝ ਹੈ।ਪਰ ਉੱਥੇ ਹੀ ਬਠਿੰਡਾ ਦੇ ਰਹਿਣ ਵਾਲੇ ਲੈਕਚਰਾਰ ਸੰਜੀਵ ਕੁਮਾਰ ਜੀ ਨੇ ਇੱਕ ਨਵਾਂ ਕਦਮ ਚੁੱਕਿਆ ਹੈ, ਜਿਸ ਵਿੱਚ ਕੇ ਉਹ ਬੱਚਿਆਂ ਨੂੰ ਆਨਲਾਈਨ ਪੜ੍ਹਾਉਂਦੇ ਹਨ ਅਤੇ ਬਿਨਾਂ ਕਿਸੇ ਫੀਸ ਤੋਂ ਉਹ ਇਹ ਸੇਵਾ ਕਰ ਰਹੇ ਹਨ। ਲੈਕਚਰਾਰ ਸੰਜੀਵ ਕੁਮਾਰ ਜੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਕੰਮ ਪਿਛਲੇ ਸਾਲ ਹੀ ਸ਼ੁਰੂ ਕਰ ਦਿੱਤਾ ਗਿਆ ਸੀ,

 

ਜਦੋਂ ਇਹ ਕੋਰੋਨਾ ਮਹਾਂਮਾਰੀ ਸ਼ੁਰੂਆਤੀ ਦਿਨਾਂ ਵਿਚ ਆਈ ਸੀ। ਉਸ ਸਮੇਂ ਇਨ੍ਹਾਂ ਨੇ ਸਿਰਫ ਪੰਜਾਹ ਬੱਚਿਆਂ ਨੂੰ ਹੀ ਪੜ੍ਹਾਇਆ ਸੀ ਅਤੇ ਅੱਜ ਉਨ੍ਹਾਂ ਕੋਲ ਲਗਪਗ ਪੈਂਤੀ ਸੌ ਬੱਚਾ ਪੜ੍ਹਦਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਠਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਂਦਾ ਹੈ ਅਤੇ ਬੱਚੇ ਵੀ ਬਹੁਤ ਗੰਭੀਰਤਾ ਨਾਲ ਉਨ੍ਹਾਂ ਤੋਂ ਪੜ੍ਹਾਈ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਕਸਰ ਹੀ ਇਹ ਕੋਸ਼ਿਸ਼ ਕੀਤੀ ਜਾਂਦੀ ਹੈ

ਕਿ ਉਹ ਬੱਚਿਆਂ ਨੂੰ ਜ਼ਿਆਦਾ ਤੋਂ ਜ਼ਿਆਦਾ ਪੜ੍ਹਾ ਸਕਣ ਅਤੇ ਨਵੇਂ ਤਰੀਕੇ ਨਾਲ ਪੜ੍ਹਾ ਸਕਣ। ਇਸ ਲਈ ਉਨ੍ਹਾਂ ਨੇ ਕੁਝ ਟੈਸਟ ਸਟਾਰਟ ਕੀਤਾ ਸੀ ਜਿਸ ਵਿਚ ਕੇ ਉਨ੍ਹਾਂ ਨੇ ਲਗਪਗ ਦੋ ਲੱਖ ਪ੍ਰਸ਼ਨ ਪੁੱਛ ਲਏ ਸੀ।

Leave a Reply

Your email address will not be published.