ਹਾਈ ਕੋਰਟ ਦੇ ਵੱਲੋਂ ਸਰਕਾਰੀ ਸਕੂਲਾਂ ਨੂੰ ਵੱਡਾ ਝਟਕਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ੍ਹ ਜ਼ਿਆਦਾਤਰ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣਾ ਜ਼ਿਆਦਾ ਪਸੰਦ ਕਰਦੇ ਹਨ ,ਕਿਉਂਕਿ ਅੱਜਕੱਲ੍ਹ ਦੇ ਮਾਪਿਆਂ ਦਾ ਮੰਨਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਚੰਗੇ ਤਰੀਕੇ ਨਾਲ ਨਹੀਂ ਕਰਵਾਈ ਜਾਂਦੀ। ਜਿਸ ਕਾਰਨ ਕਿ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖ਼ਰਾਬ ਹੋ ਰਿਹਾ ਹੈ ਅਤੇ ਇਸ ਲਈ ਉਹ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣਾ ਚਾਹੁੰਦੇ ਹਨ।ਪਰ ਜਿਸ ਤਰੀਕੇ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘਟਦੀ ਜਾ ਰਹੀ ਸੀ ਉਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਹ ਫੈਸਲਾ ਸੁਣਾਇਆ ਸੀ

ਕਿ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲ ਬੱਚਾ ਆਉਣ ਵਾਲੇ ਵਿਦਿਆਰਥੀਆਂ ਲਈ ਕਿਸੇ ਵੀ ਸਰਟੀਫਿਕੇਟ ਦੀ ਲੋੜ ਨਹੀਂ ਪਵੇਗੀ, ਜਿਸ ਵਿੱਚ ਲਿਖਿਆ ਹੋਵੇ ਕਿ ਉਸ ਵੱਲੋਂ ਸਕੂਲ ਦੀ ਬਦਲੀ ਕੀਤੀ ਜਾ ਰਹੀ ਹੈ।ਸੋ ਇਸ ਫ਼ੈਸਲੇ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਦੁਆਰਾ ਸਰਕਾਰੀ ਸਕੂਲਾਂ ਵਿੱਚ ਐਡਮੀਸ਼ਨਾਂ ਕਰਵਾਈਆਂ ਜਾ ਰਹੀਆਂ ਸੀ, ਕਿਉਂਕਿ ਇਸ ਲਾਕਡਾਊਨ ਦੇ ਚਲਦੇ ਹੋਏ ਪ੍ਰਾਈਵੇਟ ਸਕੂਲਾਂ ਵੱਲੋਂ ਬਹੁਤ ਜ਼ਿਆਦਾ ਫੀਸਾਂ ਲਈਆਂ ਜਾ ਰਿਹਾ ਸੀ।ਪਰ ਉੱਥੇ ਹੀ ਬੱਚਿਆਂ ਦੀ ਪੜ੍ਹਾਈ ਅੱਧ ਵਿਚਾਲੇ ਹੀ ਲਟਕ ਰਹੀ ਸੀ

ਕਿਉਂਕਿ ਆਨਲਾਈਨ ਕਲਾਸਾਂ ਭਾਵੇਂ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਲਗਾਈਆਂ ਜਾ ਰਹੀਆਂ ਹਨ,ਪਰ ਉਨ੍ਹਾਂ ਦਾ ਇੰਨਾ ਫਾਇਦਾ ਬੱਚਿਆਂ ਵਿਚ ਨਹੀਂ ਦੇਖਣ ਨੂੰ ਮਿਲ ਰਿਹਾ।ਜਿਸ ਲਈ ਕਿ ਪ੍ਰਾਈਵੇਟ ਸਕੂਲਾਂ ਦੇ ਅੱਗੇ ਬਹੁਤ ਸਾਰੇ ਮਾਪਿਆਂ ਨੇ ਧਰਨੇ ਵੀ ਦਿੱਤੇ ਕਿ ਉਨ੍ਹਾਂ ਦੇ ਬੱਚਿਆਂ ਦੀਆਂ ਫੀਸਾਂ ਮੁਆਫ਼ ਕੀਤੀਆਂ ਜਾਣ।ਪਰ ਪ੍ਰਾਈਵੇਟ ਸਕੂਲਾਂ ਵੱਲੋਂ ਇਸ ਪਾਸੇ ਕੋਈ ਵੀ ਰਾਹਤ ਨਹੀਂ ਦਿੱਤੀ ਗਈ ਸੀ।ਇਸ ਲਈ ਪੰਜਾਬ ਲੋਕਾਂ ਨੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣਾ ਸ਼ੁਰੂ ਕਰ ਦਿੱਤਾ ਸੀ। ਜਿਸ ਤੋਂ ਪ੍ਰਾਈਵੇਟ ਸਕੂਲਾਂ ਨੂੰ ਪਰੇਸ਼ਾਨੀ ਹੋ ਰਹੀ ਸੀ ਅਤੇ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ ਕਿ ਜੋ ਪੰਜਾਬ ਸਰਕਾਰ ਦੁਆਰਾ ਇਹ ਫ਼ੈਸਲਾ ਲਿਆ ਗਿਆ ਹੈ,

ਉਹ ਇਕ ਗਲਤ ਫੈਸਲਾ ਹੈ। ਜਿਸ ਉਤੇ ਕਿ ਹੋਣਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ੈਸਲਾ ਸੁਣਾਇਆ ਹੈ ਅਤੇ ਉਨ੍ਹਾਂ ਕਿਹਾ ਕਿ ਪ੍ਰਾਈਵੇਟ ਤੇ ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਲਈ ਬੱਚਿਆਂ ਨੂੰ ਸਰਟੀਫਿਕੇਟ ਦੀ ਜ਼ਰੂਰਤ ਹੋਵੇਗੀ।

Leave a Reply

Your email address will not be published.