ਹਰਿਆਣਾ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਘੇਰਿਆ ਭਾਜਪਾ ਦਾ ਆਗੂ

Uncategorized

ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਵਰਕਰਾਂ ਅਤੇ ਉਨ੍ਹਾਂ ਦੇ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਹਿਲਾਂ ਤਸਵੀਰਾਂ ਆਈਆਂ ਸੀ ਕਿ ਹਰਿਆਣਾ ਵਿੱਚ ਉੱਥੋਂ ਦੇ ਕਿਸਾਨਾਂ ਨੇ ਭਾਜਪਾ ਦੇ ਲੀਡਰਾਂ ਨੂੰ ਭਜਾਇਆ ਸੀ ਅਤੇ ਹੁਣ ਪੰਜਾਬ ਦੇ ਗੁਰਦਾਸਪੁਰ ਤੋਂ ਵੀ ਅਜਿਹੀਆਂ ਹੀ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਥੇ ਕਿ ਭਾਜਪਾ ਦੇ ਵਰਕਰਾਂ ਵੱਲੋਂ ਇੱਕ ਖੂਨਦਾਨ ਕੈਂਪ ਲਗਾਇਆ ਗਿਆ ਸੀ, ਜਿਸ ਤੋਂ ਬਾਅਦ ਜਦੋਂ ਕਿਸਾਨਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਵੱਡਾ ਇਕੱਠ ਕਰ ਕੇ ਉਨ੍ਹਾਂ ਵਰਕਰਾਂ ਨੂੰ ਇੱਥੋਂ ਭਜਾ ਦਿੱਤਾ।ਜਿਸ ਦੀਆਂ ਕੁਝ ਵੀਡੀਓਜ਼ ਭੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ ,

ਜਿਸ ਵਿਚ ਸਾਫ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸਾਨ ਇਨ੍ਹਾਂ ਭਾਜਪਾ ਦੇ ਵਰਕਰਾਂ ਨੂੰ ਉੱਥੋਂ ਜਾਣ ਲਈ ਕਹਿ ਰਹੇ ਹਨ ਅਤੇ ਅੱਗੋਂ ਭਾਜਪਾ ਦੀਆਂ ਕੁਝ ਮਹਿਲਾ ਵਰਕਰਾਂ ਕਿਸਾਨਾਂ ਨਾਲ ਬਹਿਸ ਕਰਦੀਆਂ ਹੋਈਆਂ ਵੀ ਦਿਖਾਈ ਦੇ ਰਹੀਆਂ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਧੀਆ ਕੰਮ ਕੀਤਾ ਜਾ ਰਿਹਾ ਹੈ। ਪਰ ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਭਾਜਪਾ ਦੇ ਵਰਕਰਾਂ ਵੱਲੋਂ ਖੂਨਦਾਨ ਕੈਂਪ ਦੀ ਆੜ ਵਿੱਚ ਭਾਜਪਾ ਦੇ ਪੱਖ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ ,ਉਨ੍ਹਾਂ ਦੱਸਿਆ ਕਿ ਇਸ ਕੈਂਪ ਬਾਰੇ ਪਿੰਡ ਦੇ ਲੋਕਾਂ ਨੂੰ ਕੁਝ ਵੀ ਪਤਾ ਨਹੀਂ ਸੀ ਅਤੇ ਕਿਸੇ ਨੇ ਵੀ ਇਸ ਖੂਨਦਾਨ ਕੈਂਪ ਵਿੱਚ ਖ਼ੂਨਦਾਨ ਨਹੀਂ ਕੀਤਾ।

ਉਨ੍ਹਾਂ ਦੱਸਿਆ ਕਿ ਇਹ ਸਭ ਭਾਜਪਾ ਸਰਕਾਰ ਦੀਆਂ ਸਾਜ਼ਿਸ਼ਾਂ ਹਨ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਸਕੇ ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਨੂੰ ਇਹ ਚਾਹੀਦਾ ਹੈ ਕਿ ਉਹ ਅਜਿਹਾ ਕਰਨ ਤੋਂ ਰੋਕਣਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਮਾਹੌਲ ਖ਼ਰਾਬ ਨਾ ਕੀਤਾ ਜਾ ਸਕੇ। ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਉਨ੍ਹਾਂ ਸਮਾਂ ਤੱਕ ਭਾਜਪਾ ਦੇ ਕਿਸੇ ਵੀ ਪ੍ਰੋਗਰਾਮ ਨੂੰ ਇੱਥੇ ਨਹੀਂ ਹੋਣ ਦਿੱਤਾ ਜਾਵੇਗਾ। ਜਦੋਂ ਤੱਕ ਉਹ ਤਿੱਨ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੇ ।

ਇੱਥੇ ਹੀ ਕਿਸਾਨਾਂ ਨੇ ਇਹ ਦੱਸਿਆ ਕਿ ਉਨ੍ਹਾਂ ਨੂੰ ਇਸ ਇਲਾਕੇ ਦੇ ਐਸਐਚਓ ਨੇ ਵਿਸ਼ਵਾਸ ਦਿਵਾਇਆ ਹੈ ਕਿ ਹੁਣ ਇਸ ਇਲਾਕੇ ਵਿੱਚ ਭਾਜਪਾ ਦੇ ਕਿਸੇ ਵੀ ਸਮਾਗਮ ਨੂੰ ਨਹੀਂ ਹੋਣ ਦਿੱਤਾ ਜਾਵੇਗਾ।

Leave a Reply

Your email address will not be published. Required fields are marked *