ਅੰਮ੍ਰਿਤਸਰ ਵਿੱਚ ਨੌਜਵਾਨ ਸਿੱਖ ਉੱਪਰ ਕੀਤਾ ਗਿਆ ਹਥਿਆਰਾਂ ਦੇ ਨਾਲ ਹਮਲਾ

Uncategorized

ਅੰਮ੍ਰਿਤਸਰ ਵਿੱਚ ਅੱਜਕੱਲ੍ਹ ਗੁੰਡਾਗਰਦੀ ਦਿਨੋਂ ਦਿਨ ਵਧਦੀ ਜਾ ਰਹੀ ਹੈ। ਹੁਣ ਇਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਨੌਜਵਾਨ ਵਿਅਕਤੀ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ ਗਿਆ ਅਤੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੀ ਸੀਸੀਟੀਵੀ ਫੁਟੇਜ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ ਕਿ ਪੰਜ ਤੋਂ ਸੱਤ ਨੌਜਵਾਨ ਇਕ ਲੜਕੇ ਦੀ ਦੁਕਾਨ ਵਿੱਚ ਆਉਂਦੇ ਹਨ ਅਤੇ ਉਸ ਉੱਤੇ ਹਮਲਾ ਕਰ ਦਿੰਦੇ ਹਨ ।ਜਿਸ ਤੋਂ ਬਾਅਦ ਕੇ ਇਹ ਲੜਕਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਂਦਾ ਹੈ ਅਤੇ ਆਸ ਪਾਸ ਦੇ ਲੋਕਾਂ ਵੱਲੋਂ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਿਥੇ ਕਿ ਉਸ ਲੜਕੇ ਦਾ ਕਹਿਣਾ ਹੈਕਿ ਉਨ੍ਹਾਂ ਦੀ ਮੈਡੀਕਲ ਦੀ ਦੁਕਾਨ ਹੈ, ਜਿੱਥੇ ਕਿ ਉਹ ਆਨਲਾਈਨ ਦਵਾਈਆਂ ਵੀ ਵੇਚਦੇ ਹਨ।ਨਾਲ ਹੀ ਇਸ ਨੌਜਵਾਨ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਕੋਈ ਵੀ ਕਦੇ ਲੜਾਈ ਨਹੀਂ ਹੋਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਕਿਸੇ ਨਾਲ ਕੋਈ ਝਗੜਾ ਨਹੀਂ ਹੈ। ਪਰ ਫਿਰ ਵੀ ਉਸ ਦੀ ਦੁਕਾਨ ਉੱਤੇ ਆ ਕੇ ਕੁਝ ਨੌਜਵਾਨਾਂ ਨੇ ਉਸ ਉੱਤੇ ਜਾਨਲੇਵਾ ਹਮਲਾ ਕੀਤਾ, ਜਿਸ ਦੇ ਦੌਰਾਨ ਉਸ ਨੂੰ ਕਾਫੀ ਸੱਟਾਂ ਆਈਆਂ ਹਨ ਅਤੇ ਉਸ ਦਾ ਹੱਥ ਵੀ ਕੱ-ਟਿ-ਆ ਗਿਆ ਹੈ ਜਿਸ ਤੋਂ ਬਾਅਦ ਕੇ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇੱਥੇ ਹੀ ਉਸ ਲੜਕੇ ਦਾ ਕਹਿਣਾ ਹੈ ਕਿ ਉਹ ਖੁਦ ਸੋਚ ਰਿਹਾ ਹੈ ਕਿ ਉਸ ਨੇ ਕਦੇ ਕਿਸੇ ਨਾਲ ਕਦੇ ਲੜਾਈ ਨਹੀਂ ਕੀਤੀ, ਪਰ ਫਿਰ ਵੀ ਉਸ ਉੱਤੇ ਜਾਨਲੇਵਾ ਹਮਲਾ ਕਿਉਂ ਹੋਇਆ। ਉਸ ਨੇ ਕਿਹਾ ਕਿ ਉਸ ਨਾਲ ਇਨਸਾਫ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੋਸ਼ੀਆਂ ਨੂੰ ਫੜ ਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਦੂਜੇ ਪਾਸੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਇਹੀ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ,ਪਰ ਫਿਰ ਵੀ ਉਨ੍ਹਾਂ ਦੇ ਪੁੱਤਰ ਉੱਤੇ ਜਾਨਲੇਵਾ ਹਮਲਾ ਹੋਇਆ ਹੈ।ਜਿਸ ਲਈ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ।

ਦੂਜੇ ਪਾਸੇ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੀਸੀਟੀਵੀ ਫੁਟੇਜ ਵਿੱਚ ਜੋ ਵੀ ਰਿਕਾਰਡਿੰਗ ਹੋਈ ਹੈ ਉਸ ਨੂੰ ਦੇਖ ਲਿਆ ਗਿਆ ਹੈ।ਪਰ ਪਰਿਵਾਰਕ ਮੈਂਬਰਾਂ ਵੱਲੋਂ ਅਜੇ ਤੱਕ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਪਹੁੰਚੀ।ਜਦੋਂ ਹੀ ਪੀਡ਼ਤ ਵਿਅਕਤੀ ਆਪਣੇ ਬਿਆਨ ਲਿਖਾ ਦੇਵੇਗਾ ਉਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾ ਸਕਦੀ ਹੈ।

Leave a Reply

Your email address will not be published.