ਸਿੱਧੂ ਮੂਸੇ ਵਾਲੇ ਨੇ ਕਰ ਦਿੱਤਾ ਵੱਡਾ ਐਲਾਨ, ਹੁਣ ਨਹੀਂ ਆਉਣਗੇ ਗੀਤ ਰਿਲੀਜ਼

Uncategorized

ਸਿੱਧੂ ਮੂਸੇਵਾਲਾ ਵੱਲੋਂ ਲਗਾਤਾਰ ਮੂਸੇਟੇਪ ਦੇ ਗਾਣੇ ਰਿਲੀਜ਼ ਕੀਤੇ ਜਾ ਰਹੇ ਸੀ। ਪਰ ਹੁਣ ਉਨ੍ਹਾਂ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਕਿ ਇੱਕ ਜੂਨ ਤੋਂ ਲੈ ਕੇ ਛੇ ਜੂਨ ਦੇ ਵਿਚਕਾਰ ਜੋ ਗੀਤ ਰਿਲੀਜ਼ ਕੀਤੇ ਜਾਣੇ ਸੀ, ਉਨ੍ਹਾਂ ਨੂੰ ਰਿਲੀਜ਼ ਕਰਨ ਦੀ ਤਰੀਕ ਅੱਗੇ ਪਾ ਦਿੱਤੀ ਗਈ ਹੈ। ਕਿਉਂਕਿ ਉੱਨੀ ਸੌ ਚੁਰਾਸੀ ਦੇ ਘੱਲੂਘਾਰੇ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੇ ਸ਼ਹੀਦਾਂ ਦੇ ਅੱਗੇ ਸੀਸ ਝੁਕਾਇਆ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਇਹ ਸਾਕਾ ਨਾ ਭੁੱਲਣ ਯੋਗ ਹੈ।ਜਿਸ ਲਈ ਉਨ੍ਹਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਉਹ ਮੂਸੇ ਟੇਪ ਦੇ ਗਾਣੇ ਜੂਨ ਦੇ ਪਹਿਲੇ ਹਫ਼ਤੇ ਵਿੱਚ ਰਿਲੀਜ਼ ਨਹੀਂ ਕਰਨਗੇ। ਭਾਵੇਂ ਕਿ ਸਿੱਧੂ ਮੂਸੇਵਾਲੇ ਉੱਤੇ ਇਹ ਬਹੁਤ ਸਾਰੇ ਇਲਜ਼ਾਮ ਲੱਗ ਰਹੇ ਹਨ ਕਿ ਉਹ ਸੰਤ ਵਿਰੋਧੀ ਹਨ ਪਰ ਅਜਿਹਾ ਕੁਝ ਨਹੀਂ ਹੈ।

ਕਿਉਂਕਿ ਪਿਛਲੇ ਦਿਨੀਂ ਇਹ ਖਬਰ ਸਾਹਮਣੇ ਆਈ ਸੀ ਕਿ ਮੁੱਖ ਮੰਤਰੀ ਵੱਲੋਂ ਇੱਕ ਗਾਣੇ ਦਾ ਪੋਸਟਰ ਰਿਲੀਜ਼ ਕੀਤਾ ਗਿਆ ਸੀ, ਜਿਸ ਉੱਤੇ ਉਨ੍ਹਾਂ ਦਾ ਕਹਿਣਾ ਹੈ ਕਿ ਗੋਲਡ ਮੀਡੀਆ ਵੱਲੋਂ ਇੰਸਟਾਗ੍ਰਾਮ ਉੱਤੇ ਇਨ੍ਹਾਂ ਦਾ ਇਹ ਪੋਸਟਰ ਡਿਲੀਟ ਕਰਵਾ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਸੀ ਕਿ ਇਸ ਪੋਸਟਰ ਉੱਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਲੱਗੀ ਹੋਈ ਸੀ ਅਤੇ ਗੋਲਡ ਮੀਡੀਆ ਅਤੇ ਸਿੱਧੂ ਮੂਸੇ ਵਾਲੇ ਨੇ ਮਿਲ ਕੇ ਇਨ੍ਹਾਂ ਦੇ ਪੋਸਟਰ ਨੂੰ ਡਿਲੀਟ ਕਰਵਾ ਦਿੱਤਾ ਹੈ। ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਅਜਿਹਾ ਕੁਝ ਨਹੀਂ ਹੈ ਮੁੱਖ ਮੰਤਰੀ ਵੱਲੋਂ ਧਾਰਮਿਕ ਖੇਡ ਖੇਡਦਿਆਂ ਹੋਇਆਂ ਆਪਣੇ ਗੀਤ ਦੀ ਮਸ਼ਹੂਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੋ ਇਸ ਲਈ ਸਿੱਧੂ ਮੂਸੇਵਾਲੇ ਦੇ ਪ੍ਰਸੰਸਕਾਂ ਵੱਲੋਂ ਲਗਾਤਾਰ ਮੁੱਖ ਮੰਤਰੀ ਦੇ ਖ਼ਿਲਾਫ਼ ਪੋਸਟਾਂ ਪਾਈਆਂ ਜਾ ਰਹੀਆਂ ਹਨ ਅਤੇ ਨਾਲ ਹੀ ਕੁਮੈਂਟਾਂ ਵਿੱਚ ਖਰੀਆਂ ਖਰੀਆਂ ਸੁਣਾਈਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਿੱਧੂ ਮੂਸੇ ਵਾਲੇ ਦੇ ਵਿਰੋਧ ਵਿੱਚ ਹੋਰ ਕੋਈ ਨਾਂ ਬੋਲੇ। ਸੋ ਜਿਸ ਤਰੀਕੇ ਨਾਲ ਸਿੱਧੂ ਮੂਸੇਵਾਲੇ ਦੀ ਅੱਜਕੱਲ੍ਹ ਚੜ੍ਹਾਈ ਹੋ ਰਹੀ ਹੈ ਤਾਂ ਉਨ੍ਹਾਂ ਦੇ ਵਿਰੋਧੀ ਵੀ ਵਧਦੇ ਜਾ ਰਹੇ ਹਨ ਜਿਨ੍ਹਾਂ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਸਿੱਧੂ ਮੂਸੇ ਵਾਲੇ ਦਾ ਨਾਮ ਕਿਸੇ ਨਾ ਕਿਸੇ ਤਰੀਕੇ ਨਾਲ ਉਛਾਲਿਆ ਜਾਵੇ, ਤਾਂ ਜੋ ਲੋਕ ਉਨ੍ਹਾਂ ਦੇ ਵਿਰੋਧ ਵਿਚ ਹੋਣ।ਪਰ ਜੇਕਰ ਦੇਖਿਆ ਜਾਵੇ ਤਾਂ ਲਗਾਤਾਰ ਉਨ੍ਹਾਂ ਦੇ ਪ੍ਰਸ਼ੰਸਕ ਵਧਦੇ ਜਾ ਰਹੇ ਹਨ। ਇੱਥੋਂ ਤੱਕ ਕਿ ਹੁਣ ਦੇਸ਼ਾਂ ਵਿਦੇਸ਼ਾਂ ਵਿੱਚ ਬੀਬੀ ਸਿੱਧੂ ਮੂਸੇਵਾਲੇ ਦੀ ਚੜ੍ਹਾਈ ਹੈ ਜਿਵੇਂ

ਕਿ ਅਸੀਂ ਪਿਛਲੇ ਕੁਝ ਦਿਨਾਂ ਤੋਂ ਦੇਖ ਰਹੇ ਹਾਂ ਕਿ ਵਿਦੇਸ਼ੀ ਮੀਡੀਆ ਵੱਲੋਂ ਵੀ ਸਿੱਧੂ ਮੂਸੇਵਾਲੇ ਨੂੰ ਕਵਰ ਕੀਤਾ ਜਾ ਰਿਹਾ ਹੈ। ਨਾਲ ਹੀ ਦੇਸ਼ ਦੀ ਨੈਸ਼ਨਲ ਮੀਡੀਆ ਵੱਲੋਂ ਵੀ ਸਿੱਧੂ ਮੂਸੇਵਾਲੇ ਦੇ ਸੰਬੰਧ ਵਿਚ ਖ਼ਬਰਾਂ ਪਾਈਆਂ ਜਾ ਰਹੀਆਂ ਹਨ।

Leave a Reply

Your email address will not be published.