ਡੇਰਾ ਪ੍ਰੇਮੀਆਂ ਨੇ ਹੀ ਕੀਤੀ ਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ,

Uncategorized

ਭਾਵੇਂ ਕਿ ਬੇਅਦਬੀ ਮਾਮਲਿਆਂ ਨੂੰ ਛੇ ਸਾਲ ਪੂਰੇ ਹੋ ਚੁੱਕੇ ਹਨ ਪਰ ਅਜੇ ਤੱਕ ਵੀ ਇਨ੍ਹਾਂ ਬੇਅਦਬੀ ਮਾਮਲਿਆਂ ਦੇ ਅਸਲੀ ਦੋਸ਼ੀਆਂ ਨੂੰ ਸਜ਼ਾ ਨਹੀਂ ਹੋ ਪਾਈ ਹੈ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਨਵੀਂ ਐਸਆਈਟੀ ਦਾ ਗਠਨ ਕੀਤਾ ਗਿਆ ਸੀ ਅਤੇ ਪੁਰਾਣੀ ਐਸਆਈਟੀ ਜਿਸ ਵਿਚ ਕੇ ਕੁੰਵਰ ਵਿਜੇ ਪ੍ਰਤਾਪ ਨੇ ਕੰਮ ਕੀਤਾ ਸੀ ਉਸ ਨੂੰ ਖਾਰਜ ਕਰ ਦਿੱਤਾ ਗਿਆ ਸੀ।ਇਸ ਨਵੀਂ ਐਸਆਈਟੀ ਨੇ ਛੇ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।ਜਿਸ ਤੋਂ ਬਾਅਦ ਕਿ ਹੁਣ ਇਸ ਐੱਸਆਈਟੀ ਦਾ ਕਹਿਣਾ ਹੈ ਕਿ ਇਨ੍ਹਾਂ ਛੇ ਡੇਰਾ ਪ੍ਰੇਮੀਆਂ ਨੇ ਹੀ ਬੇਅਦਬੀ ਮਾਮਲਿਆਂ ਨੂੰ ਅੰਜਾਮ ਦਿੱਤਾ ਸੀ।

ਦੱਸਿਆ ਜਾ ਰਿਹਾ ਹੈ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਅਪਮਾਨ ਦਾ ਬਦਲਾ ਲੈਣ ਲਈ ਇਨ੍ਹਾਂ ਛੇ ਡੇਰਾ ਪ੍ਰੇਮੀਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਹੁਣ ਇਨ੍ਹਾਂ ਉੱਤੇ ਅਗਲੀ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ।ਪਰ ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਸਿਰਫ ਮੋਹਰੇ ਹਨ ਅਤੇ ਅਸਲੀ ਦੋਸ਼ੀ ਅਜੇ ਵੀ ਬਚੇ ਹੋਏ ਹਨ। ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਅਜੇ ਵੀ ਅਸਲੀ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਨ੍ਹਾਂ ਲੋਕਾਂ ਦੇ ਸਿਰ ਸਾਰਾ ਇਲਜ਼ਾਮ ਮੜ੍ਹ ਰਹੀ ਹੈ। ਭਾਵੇਂ ਕਿ ਨਵੀਂ ਐਸਆਈਟੀ ਵੱਲੋਂ ਇਨ੍ਹਾਂ ਛੇ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ,

ਪਰ ਸਿੱਖ ਸੰਗਤਾਂ ਵਿਚ ਅਜੇ ਵੀ ਕੋਈ ਸੰਤੁਸ਼ਟ ਨਹੀਂ ਹੈ ਕਿ ਇਨ੍ਹਾਂ ਨੇ ਹੀ ਇਸ ਕੰਮ ਨੂੰ ਅੰਜਾਮ ਦਿੱਤਾ ਸੀ। ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਛੇ ਲੋਕਾਂ ਦੇ ਪਿੱਛੇ ਕਿਸੇ ਵੱਡੇ ਲੀਡਰ ਦਾ ਹੱਥ ਹੈ,ਜਿਸ ਨੇ ਇਨ੍ਹਾਂ ਤੋਂ ਇਹ ਕੰਮ ਕਰਵਾਇਆ ਹੈ। ਸੋ ਇਹ ਬੇਅਦਬੀ ਮਾਮਲਾ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ, ਪਰ ਅਜੇ ਤੱਕ ਵੀ ਇਸ ਵਿਚ ਇਨਸਾਫ ਨਹੀਂ ਹੋ ਸਕਿਆ

ਸਿੱਖ ਸੰਗਤਾਂ ਵੱਲੋਂ ਲਗਾਤਾਰ ਕੈਪਟਨ ਸਰਕਾਰ ਉੱਤੇ ਦਬਾਅ ਬਣਾਇਆ ਗਿਆ ਸੀ। ਪਰ ਫਿਰ ਵੀ ਕੈਪਟਨ ਸਰਕਾਰ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ।

Leave a Reply

Your email address will not be published. Required fields are marked *