ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ,6 ਜੂਨ ਨੂੰ ਮਨਾਇਆ ਜਾਵੇਗਾ ਘੱਲੂਘਾਰਾ ਦਿਵਸ

Uncategorized

ਕਿਸਾਨ ਜਥੇਬੰਦੀਆਂ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਕਿ ੳੁਨ੍ਹਾਂ ਵੱਲੋਂ ਛੇ ਜੂਨ ਉੱਨੀ ਸੌ ਚੁਰਾਸੀ ਦੇ ਘੱਲੂਘਾਰੇ ਨੂੰ ਯਾਦ ਕਰਦੇ ਹੋਏ ਛੇ ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ। ਉਸ ਦਿਨ ਕਿਸਾਨੀ ਅੰਦੋਲਨ ਦੀ ਸਟੇਜ ਉੱਤੇ ਦਿਨ ਭਰ ਘੱਲੂਘਾਰੇ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਯਾਦ ਕੀਤਾ ਜਾਵੇਗਾ ਨਾਲ ਹੀ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਛੇ ਜੂਨ ਨੂੰ ਕਿਸਾਨੀ ਅੰਦੋਲਨ ਵਿਚ ਦੋ ਘੰਟੇ ਲਈ ਕੀਰਤਨ ਕੀਤਾ ਜਾਵੇਗਾ।ਇਸ ਤੋਂ ਇਲਾਵਾ ਅਰਦਾਸ ਕਰਵਾਈ ਜਾਵੇਗੀ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ ਜਿੱਥੇ ਵੀ ਭਾਜਪਾ ਦੇ ਦਫ਼ਤਰ ਹਨ, ਉਨ੍ਹਾਂ ਦੇ ਅੱਗੇ ਤਿੰਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

ਸੋ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇੱਕ ਜੂਨ ਤੋਂ ਲੈ ਕੇ ਛੇ ਜੂਨ ਤੱਕ ਉੱਨੀ ਸੌ ਚੌਰਾਸੀ ਦਾ ਘੱਲੂਘਾਰਾ ਹੋਇਆ ਸੀ,ਜਿਸ ਤੋਂ ਬਾਅਦ ਕੇ ਸਿੱਖ ਸੰਗਤਾਂ ਨੂੰ ਬਹੁਤ ਸਾਰੀ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੌਰਾਨ ਹੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸ਼ਹੀਦ ਹੋਏ ਸੀ ਅਤੇ ਉਨ੍ਹਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸੰਤ ਸਿਪਾਹੀ ਸ਼ਹੀਦ ਹੋਏ ਸੀ।ਸੋ ਉਸੇ ਦਿਨ ਨੂੰ ਯਾਦ ਕਰਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਛੇ ਜੂਨ ਨੂੰ ਉਨ੍ਹਾਂ ਵੱਲੋਂ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਉਸ ਇਤਿਹਾਸਕ ਘੱਲੂਘਾਰੇ ਦੀ ਯਾਦ ਦਿਵਾਈ ਜਾ ਸਕੇ।

ਕਿਉਂਕਿ ਅੱਜਕੱਲ੍ਹ ਲੋਕ ਉਸ ਘੱਲੂਘਾਰੇ ਨੂੰ ਭੁੱਲਦੇ ਜਾ ਰਹੇ ਹਨ।ਭਾਵੇਂ ਕਿ ਉਹ ਇਤਿਹਾਸਕ ਘੱਲੂਘਾਰਾ ਭੁੱਲਣ ਯੋਗ ਨਹੀਂ ਹੈ, ਕਿਉਂਕਿ ਉਸ ਸਮੇਂ ਸਿੱਖ ਸੰਗਤਾਂ ਨੂੰ ਬੁਰੀ ਤਰ੍ਹਾਂ ਨਾਲ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਸੀ। ਉਸ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਬੁਰੀ ਤਰੀਕੇ ਨਾਲ ਗੋਲੀਆਂ ਨਾਲ ਭੁੰਨ ਦਿੱਤਾ ਸੀ। ਨਾਲ ਹੀ ਬਹੁਤ ਸਾਰੀਆਂ ਸਿੱਖ ਸੰਗਤਾਂ ਦੇ ਗਲਾਂ ਵਿੱਚ ਬਲਦੇ ਟਾਇਰ ਪਾਏ ਗਏ ਸੀ ਨਾਲ ਹੀ ਬਹੁਤ ਸਾਰੀਆਂ ਲੜਕੀਆਂ ਦੀਆਂ ਇੱਜ਼ਤਾਂ ਨੂੰ ਹੱਥ ਪਾਇਆ ਗਿਆ ਸੀ।

ਇਸ ਤੋਂ ਇਲਾਵਾ ਵੀ ਇਨ੍ਹਾਂ ਦਿਨਾਂ ਵਿੱਚ ਬਹੁਤ ਜ਼ਿਆਦਾ ਅਜਿਹਾ ਕੁਝ ਹੋਇਆ ਸੀ ਜੋ ਕਿ ਸਾਡੇ ਸੋਚਣ ਤੋਂ ਪਰ੍ਹੇ ਹੈ।ਸਿੱਖ ਸੰਗਤਾਂ ਨੂੰ ਇਨ੍ਹਾਂ ਦਿਨਾਂ ਨੂੰ ਭੁੱਲਣਾ ਨਹੀਂ ਚਾਹੀਦਾ ਅਤੇ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨਾ ਚਾਹੀਦਾ ਹੈ ਜੋ ਇਸ ਘੱਲੂਘਾਰੇ ਵਿੱਚ ਸ਼ਹੀਦ ਹੋਏ ਸੀ।

Leave a Reply

Your email address will not be published.