4 ਸਾਲ ਦੀ ਬੱਚੀ ਨੂੰ ਚੁੱਕ ਕੇ ਲੈ ਗਿਆ ਚੀਤਾ ,ਹੋਈ ਮੌਤ

Uncategorized

ਓਮਪੁਰਾ ਦੇ ਬਡਗਾਮ ਤੋਂ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਚਾਰ ਸਾਲ ਦੀ ਬੱਚੀ ਨੂੰ ਇਕ ਚੀਤੇ ਨੇ ਨੋਚ ਨੋਚ ਕੇ ਖਾ ਲਿਆ ,ਜਿਸ ਤੋਂ ਬਾਅਦ ਕੀ ਉਸ ਚਾਰ ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਕੇ ਸਥਾਨਕ ਲੋਕਾਂ ਵਿੱਚ ਗੁੱਸਾ ਦਿਖਾਈ ਦੇ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਇਸ ਗੱਲ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਕੇ ਜੋ ਚੀਤੇ ਖੁੱਲ੍ਹੇ ਘੁੰਮ ਰਹੇ ਹਨ,ਉਹ ਕਿਸੇ ਦੀ ਜਾਨ ਲੈ ਸਕਦੇ ਹਨ।ਉਨ੍ਹਾਂ ਵੱਲੋਂ ਲਗਾਤਾਰ ਪ੍ਰਸ਼ਾਸਨ ਦੇ ਧਿਆਨ ਵਿਚ ਇਸ ਗੱਲ ਨੂੰ ਲਿਆਂਦਾ ਜਾਂਦਾ ਹੈ

ਪਰ ਫਿਰ ਵੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਚੀਤਿਆਂ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਦੱਸਿਆ ਜਾ ਰਿਹਾ ਹੈ ਕਿ ਜਿਸ ਚਾਰ ਸਾਲ ਦੀ ਬੱਚੀ ਦੀ ਮੌਤ ਹੋਈ ਹੈ,ਉਹ ਆਪਣੇ ਘਰ ਦੇ ਬਾਹਰ ਆਪਣੇ ਸਾਈਕਲ ਉੱਤੇ ਇੱਕ ਗੁੱਡੀ ਨਾਲ ਖੇਡ ਰਹੀ ਸੀ।ਜਿਸਤੋਂ ਬਾਅਦ ਕੇ ਇੱਕ ਚੀਤਾ ਉਸ ਨੂੰ ਚੁੱਕ ਕੇ ਲੈ ਗਿਆ ।ਜਾਣਕਾਰੀ ਮੁਤਾਬਕ ਇਸ ਲੜਕੀ ਦੀ ਚੀਕ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੁਣੀ ਸੀ, ਜਿਸਤੋਂ ਬਾਅਦ ਕੇ ਉਨ੍ਹਾਂ ਨੇ ਇਸ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਪਰ ਪੂਰੇ ਗਿਆਰਾਂ ਘੰਟਿਆਂ ਤੋਂ ਬਾਅਦ ਇਸ ਲੜਕੀ ਦੀ ਲਾਸ਼ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ।

ਜਾਣਕਾਰੀ ਅਨੁਸਾਰ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਚੀਤਾ ਉਸ ਲੜਕੀ ਨੂੰ ਚੁੱਕ ਕੇ ਬਹੁਤ ਜ਼ਿਆਦਾ ਦੂਰ ਲੈ ਗਿਆ ਸੀ।ਜਿਸ ਕਾਰਨ ਕੇ ਉਸ ਲੜਕੀ ਨੂੰ ਲੱਭਣ ਵਿਚ ਕਾਫੀ ਜ਼ਿਆਦਾ ਸਮਾਂ ਲੱਗ ਗਿਆ।ਇਸ ਘਟਨਾ ਤੋਂ ਬਾਅਦ ਲੋਕਾਂ ਵਿਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇੱਥੇ ਜੰਗਲ ਵਿਭਾਗ ਦੇ ਬਹੁਤ ਸਾਰੇ ਲੋਕ ਆਉਂਦੇ ਹਨ ,ਪਰ ਉਨ੍ਹਾਂ ਨੂੰ ਲੋਕਾਂ ਦੀ ਜਾਨ ਨਾਲ ਕੋਈ ਵੀ ਮਤਲਬ ਨਹੀਂ ਹੈ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਦੇ ਆਸ ਪਾਸ ਬਹੁਤ ਜ਼ਿਆਦਾ ਨਰਸਰੀਆਂ ਬਣਾ ਦਿੱਤੀਆਂ ਗਈਆਂ ਹਨ ਜਿਸ ਕਾਰਨ ਕਿ ਇੱਥੇ ਜੰਗਲ ਦਾ ਮਾਹੌਲ ਬਣ ਚੁੱਕਿਆ ਹੈ।

ਸੰਘਣੇ ਜੰਗਲਾਂ ਵਿੱਚ ਬਹੁਤ ਸਾਰੇ ਅਜਿਹੇ ਜਾਨਵਰ ਰਹਿੰਦੇ ਹਨ ਜੋ ਕੇ ਲੋਕਾਂ ਦੇ ਜਾਨੀ ਦੁਸ਼ਮਣ ਬਣੇ ਹੋਏ ਹਨ।ਸੋ ਇਸ ਲਈ ਪ੍ਰਸ਼ਾਸਨ ਨੂੰ ਇਹ ਚਾਹੀਦਾ ਹੈ ਕਿ ਲੋਕਾਂ ਦੀ ਜਾਨ ਨੂੰ ਖਤਰੇ ਵਿਚ ਨਾ ਪਾਇਆ ਜਾਵੇ ਅਤੇ ਇਸ ਲਈ ਕਰੜੇ ਪ੍ਰਬੰਧ ਕੀਤੇ ਜਾਣ।

Leave a Reply

Your email address will not be published. Required fields are marked *