ਅਧਿਆਪਕਾਂ ਨੇ ਵੀ ਸੰਗਰੂਰ ਵਿੱਚ ਕੀਤਾ ਕਿਸਾਨਾਂ ਵਾਲਾ ਹਾਲ, ਤੋੜ ਦਿੱਤੇ ਸਾਰੇ ਹੀ ਬੈਰੀਗੇਟ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਨੌਜਵਾਨਾਂ ਵਿਚ ਪਰੇਸ਼ਾਨੀ ਦੇਖੀ ਜਾ ਸਕਦੀ ਹੈ। ਲਗਾਤਾਰ ਨੌਂ ਬੇਰੋਜ਼ਗਾਰ ਨੌਜਵਾਨਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਅੱਗੇ ਰੁਜ਼ਗਾਰ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਿਹੜੇ ਲੋਕ ਠੇਕੇਦਾਰੀ ਉੱਤੇ ਕੰਮ ਕਰ ਰਹੇ ਹਨ ਉਨ੍ਹਾਂ ਵੱਲੋਂ ਵੀ ਇਹ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ। ਜਿਵੇਂ ਕਿ ਅਸੀਂ ਜਾਣਦੇ ਹੀ ਹਾਂ ਕਿ ਸਕੂਲਾਂ ਵਿੱਚ ਬਹੁਤ ਸਾਰੇ ਅਜਿਹੇ ਅਧਿਆਪਕ ਮੌਜੂਦ ਹਨ ਜਿਨ੍ਹਾਂ ਨੂੰ ਕਿ ਕੱਚੇ ਤੌਰ ਤੇ ਰੱਖਿਆ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵੀ ਬਹੁਤ ਜ਼ਿਆਦਾ ਘੱਟ ਹੁੰਦੀਆਂ ਹਨ।

ਪਰ ਸਰਕਾਰ ਵੱਲੋਂ ਉਨ੍ਹਾਂ ਨਾਲ ਵਾਅਦੇ ਕੀਤੇ ਜਾਂਦੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ,ਪਰ ਅਜਿਹਾ ਕੁਝ ਨਹੀਂ ਹੁੰਦਾ। ਇਸੇ ਮਾਮਲੇ ਨੂੰ ਲੈ ਕੇ ਸੰਗਰੂਰ ਵਿਚ ਕੱਚੇ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਜਿਥੇ ਕਿ ਉਨ੍ਹਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਵਿਖੇ ਸਥਿਤ ਰਿਹਾਇਸ਼ ਨੂੰ ਘੇਰਿਆ। ਦੱਸ ਦਈਏ ਕਿ ਇੱਥੇ ਮਾਹੌਲ ਬਹੁਤ ਜ਼ਿਆਦਾ ਤਣਾਅ ਪੂਰਨ ਹੋ ਗਿਆ ਸੀ ਕਿਉਂਕਿ ਇਨ੍ਹਾਂ ਅਧਿਆਪਕਾਂ ਨੂੰ ਰੋਕਣ ਲਈ ਪੰਜਾਬ ਪੁਲੀਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਸੀ।

ਜਿਸ ਨੂੰ ਤੋੜਨ ਤੋਂ ਬਾਅਦ ਇਹ ਅਧਿਆਪਕ ਆਪਣੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਰਿਹਾਇਸ਼ ਤੱਕ ਪਹੁੰਚੇ।ਜਿੱਥੇ ਕਿ ਇਨ੍ਹਾਂ ਨੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਪੰਜਾਬ ਸਰਕਾਰ ਦੇ ਖਿਲਾਫ ਹੋਰ ਵੀ ਤਿੱਖਾ ਪ੍ਰਦਰਸ਼ਨ ਕਰਨਗੇ।ਇਨ੍ਹਾਂ ਅਧਿਆਪਕਾਂ ਦਾ ਕਹਿਣਾ ਹੈ ਕਿ ਇਹ ਉਹੀ ਮੰਤਰੀ ਹਨ ਜਿਹੜੇ ਇਨ੍ਹਾਂ ਦੇ ਵਿੱਚ ਬਹਿ ਕੇ ਇਹ ਕਹਿੰਦੇ ਸੀ ਕਿ ਇਨ੍ਹਾਂ ਦੀ ਸਰਕਾਰ ਲਿਆਓ ਤਾਂ ਤੁਹਾਡੇ ਸਾਰੇ ਮਸਲੇ ਹੱਲ ਹੋ ਜਾਣਗੇ ਅਤੇ ਹੁਣ ਇਨ੍ਹਾਂ ਦੀ ਗੱਲ ਸੁਣਨ ਲਈ ਕੋਈ ਵੀ ਤਿਆਰ ਨਹੀਂ ਹੈ।

ਇਨ੍ਹਾਂ ਅਧਿਆਪਕਾਂ ਨੇ ਕਿਹਾ ਕਿ ਇਹ ਉਨ੍ਹਾਂ ਚਿਰ ਇਨ੍ਹਾਂ ਮੰਤਰੀਆਂ ਦਾ ਘਿਰਾਓ ਕਰਦੇ ਰਹਿਣਗੇ ਜਦੋਂ ਤੱਕ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਦਿੱਤਾ ਜਾਂਦਾ।

Leave a Reply

Your email address will not be published.