ਪਤੀ ਨੇ ਲਾਈਵ ਹੋ ਕੇ ਦੱਸੀਆਂ ਆਪਣੀ ਪਤਨੀ ਦੀਆਂ ਕਰਤੂਤਾਂ

Uncategorized

ਅੱਜਕੱਲ੍ਹ ਨਾਜਾਇਜ਼ ਸੰਬੰਧਾਂ ਦੇ ਚੱਲਦੇ ਬਹੁਤ ਸਾਰੇ ਘਰ ਖ਼ਰਾਬ ਹੋ ਰਹੇ ਹਨ। ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਪਤੀ ਨੂੰ ਆਪਣੀ ਪਤਨੀ ਦੇ ਨਾਜਾਇਜ਼ ਸੰਬੰਧਾਂ ਬਾਰੇ ਪਤਾ ਚੱਲਿਆ।ਜਿਸ ਤੋਂ ਬਾਅਦ ਚ ਉਸ ਨੇ ਆਪਣੀ ਜਾਨ ਦੇ ਦਿੱਤੀ ਅਤੇ ਆਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਦੇ ਖ਼ਿਲਾਫ਼ ਇੱਕ ਵੀਡਿਓ ਬਣਾ ਕੇ ਰੱਖੀ ਹੈ, ਜਿਸ ਵਿਚ ਕੇ ਇਹ ਵਿਅਕਤੀ ਸਾਫ਼ ਸਾਫ਼ ਕਹਿੰਦਾ ਦਿਖਾਈ ਦੇ ਰਿਹਾ ਹੈ ਕਿ ਉਹ ਆਪਣੇ ਪਤਨੀ ਅਤੇ ਉਸ ਦੇ ਪ੍ਰੇਮੀ ਤੋਂ ਤੰਗ ਆ ਕੇ ਆਤਮਹੱਤਿਆ ਕਰਨ ਜਾ ਰਿਹਾ ਹੈ। ਇਹ ਵੀਡੀਓ ਹੁਣ ਸੋਸ਼ਲ ਮੀਡੀਆ ਉਤੇ ਵਾਇਰਲ ਵੀ ਹੋ ਰਿਹਾ ਹੈ ਜਿਸ ਵਿਚ ਇਹ ਵਿਅਕਤੀ ਕਹਿੰਦਾ ਦਿਖਾਈ ਦੇ ਰਿਹਾ ਹੈ ਕਿ ਉਸਨੇ ਆਪਣੀ ਪਤਨੀ ਅਤੇ ਪਤੀ ਉਸ ਦੇ ਪ੍ਰੇਮੀ ਨੂੰ ਦੋ ਵਾਰ ਰੰਗੇ ਹੱਥੀਂ ਫੜਿਆ ਹੈ

ਪਰ ਫਿਰ ਵੀ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ। ਜਿਸ ਕਾਰਨ ਕੇ ਉਹ ਉਨ੍ਹਾਂ ਤੋਂ ਪਰੇਸ਼ਾਨ ਹੋ ਚੁੱਕਿਆ ਹੈ। ਇਸ ਤੋਂ ਇਲਾਵਾ ਉਹ ਇਸ ਵੀਡੀਓ ਵਿੱਚ ਆਪਣੇ ਮਾਂ ਬਾਪ,ਆਪਣੇ ਬੱਚਿਆਂ ਅਤੇ ਰਿਸ਼ਤੇਦਾਰਾਂ ਤੋਂ ਮੁਆਫ਼ੀ ਮੰਗਦਾ ਵੀ ਦਿਖਾਈ ਦੇ ਰਿਹਾ ਹੈ। ਨਾਲ ਹੀ ਉਹ ਹੀ ਉਸ ਨੇ ਇਸ ਵੀਡੀਓ ਵਿੱਚ ਕਿਹਾ ਹੈ ਕਿ ਉਸ ਦੀ ਪਤਨੀ ਅਤੇ ਉਸ ਦੀ ਪਤਨੀ ਦੇ ਪ੍ਰੇਮੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ,ਕਿਉਂਕਿ ਉਨ੍ਹਾਂ ਕਾਰਨ ਹੀ ਉਹ ਅੱਜ ਆਤਮਹੱਤਿਆ ਕਰਨ ਜਾ ਰਿਹਾ ਹੈ।

ਦਸ ਦਈਏ ਕਿ ਇਸ ਵਿਅਕਤੀ ਨੇ ਇਨ੍ਹਾਂ ਦੋਨਾਂ ਦੇ ਖ਼ਿਲਾਫ਼ ਇੱਕ ਸੁਸਾਈਡ ਨੋਟ ਵੀ ਛੱਡਿਆ ਹੈ,ਜਿਸ ਦੇ ਆਧਾਰ ਤੇ ਹੁਣ ਪੁਲਸ ਮੁਲਾਜ਼ਮਾਂ ਵਲੋਂ ਇਸ ਵਿਅਕਤੀ ਦੀ ਪਤਨੀ ਅਤੇ ਉਸਦੇ ਪ੍ਰੇਮੀ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਵਿਅਕਤੀ ਦੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ, ਪਰ ਉਸ ਦਾ ਪ੍ਰੇਮੀ ਅਜੇ ਵੀ ਫ਼ਰਾਰ ਹੈ।

ਪੁਲੀਸ ਦਾ ਕਹਿਣਾ ਹੈ ਕਿ ਜਲਦੀ ਹੀ ਉਸ ਵਿਅਕਤੀ ਨੂੰ ਵੀ ਫੜ ਲਿਆ ਜਾਵੇਗਾ।

Leave a Reply

Your email address will not be published. Required fields are marked *