ਗਿਆਨੀ ਹਰਪ੍ਰੀਤ ਸਿੰਘ ਦੇ ਬੋਲਣ ਮੌਕੇ ਦਰਬਾਰ ਸਾਹਿਬ ਵਿਖੇ ਗਰਮ ਹੋਇਆ ਮਾਹੌਲ ,ਖਾਲਿਸਤਾਨ ਜ਼ਿੰਦਾਬਾਦ ਦੇ ਲੱਗੇ ਨਾਅਰੇ

Uncategorized

6 ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਇਕ ਸਮਾਗਮ ਚ ਸ੍ਰੀ ਦਰਬਾਰ ਸਾਹਿਬ ਵਿੱਚ ਰੱਖਿਆ ਗਿਆ,ਜਿਸ ਦੌਰਾਨ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਖ਼ਾਲਸਾ ਨੇ ਵੀ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਨੂੰ ਭੁੱਲਿਆ ਨਹੀਂ ਜਾ ਸਕਦਾ।ਕਿਉਂਕਿ ਅੱਜ ਦੇ ਦਿਨ ਬਹੁਤ ਸਾਰੇ ਸ਼ਹੀਦਾਂ ਦਾ ਖੂਨ ਡੁੱਲ੍ਹਿਆ ਸੀ। ਪਿਛਲੇ ਦਿਨੀਂ ਵੀ ਉਨ੍ਹਾਂ ਨੇ ਇੱਕ ਵੀਡੀਓ ਬਣਾ ਕੇ ਲੋਕਾਂ ਨਾਲ ਸਾਂਝੀ ਕੀਤੀ ਸੀ, ਜਿਸ ਵਿਚ ਕੇ ਉਹ ਦੱਸ ਰਹੇ ਸੀ ਕਿ ਕਿਸ ਤਰੀਕੇ ਨਾਲ ਉੱਨੀ ਸੌ ਚੌਰਾਸੀ ਦਾ ਘੱਲੂਘਾਰਾ ਹੋਇਆ ਸੀ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸ਼ਹੀਦ ਹੋਏ ਸੀ।

ਇੱਥੇ ਹੀ ਉਨ੍ਹਾਂ ਨੇ ਇਹ ਗੱਲ ਵੀ ਕਹੀ ਸੀ ਕਿ ਅਲਹਿਦਾ ਹੋਣ ਦੇ ਚਲਦੇ ਸ੍ਰੀ ਦਰਬਾਰ ਸਾਹਿਬ ਵਿੱਚ ਜ਼ਿਆਦਾ ਇਕੱਠ ਨਹੀਂ ਕੀਤਾ ਜਾ ਸਕਦਾ।ਇਸ ਲਈ ਲੋਕ ਆਪਣੇ ਘਰਾਂ ਵਿੱਚ ਬੈਠ ਕੇ ਇਸ ਦੇਣਾ ਸ਼ਹੀਦ ਹੋਏ ਲੋਕਾਂ ਨੂੰ ਯਾਦ ਕਰਨ।ਪਰ ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਛੇ ਜੂਨ ਨੂੰ ਕਾਫੀ ਭਾਰੀ ਮਾਤਰਾ ਵਿਚ ਸਿੱਖ ਸੰਗਤਾਂ ਇਕੱਠੀਆਂ ਹੋਈਆਂ। ਇਸ ਤੋਂ ਇਲਾਵਾ ਇੱਥੇ ਸਾਦੇ ਕੱਪੜਿਆਂ ਵਿੱਚ ਪੁਲੀਸ ਮੁਲਾਜ਼ਮ ਵੀ ਮੌਜੂਦ ਸੀ ਤਾਂ ਜੋ ਇੱਥੇ ਕਿਸੇ ਵੀ ਪ੍ਰਕਾਰ ਦੀ ਕੋਈ ਗਹਿਮਾ ਗਹਿਮੀ ਨਾ ਹੋ ਸਕੇ। ਦੱਸ ਦੇਈਏ ਕਿ ਏਥੇ ਸਿੱਖ ਸੰਗਤਾਂ ਵਿਚ ਕਾਫੀ ਰੋਸ ਦੇਖਣ ਨੂੰ ਵੀ ਮਿਲਿਆ।

ਜਦੋਂ ਹੀ ਸਟੇਜ ਉਤੇ ਜਥੇਦਾਰਾਂ ਵੱਲੋਂ ਇਸ ਘੱਲੂਘਾਰੇ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਣ ਲੱਗੀ ਤਾਂ ਉਥੇ ਹੀ ਦੂਜੇ ਪਾਸੇ ਸਿੱਖ ਸੰਗਤਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ।ਕਿਉਂਕਿ ਸਿੱਖ ਸੰਗਤਾਂ ਵੱਲੋਂ ਲਗਾਤਾਰ ਇਸ ਗੱਲ ਦੀ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਖ਼ਾਲਿਸਤਾਨ ਚਾਹੀਦਾ ਹੈ। ਭਾਵੇਂ ਕਿ ਉਥੇ ਹੀ ਕੁਝ ਲੋਕ ਇਸ ਦਾ ਵਿਰੋਧ ਵੀ ਕਰਦੇ ਹਨ।ਪਰ ਛੇ ਜੂਨ ਨੂੰ ਜਿਥੇ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸਿੱਖ ਸੰਗਤਾਂ ਦਾ ਭਾਰੀ ਇਕੱਠ ਸੀ

ਉਥੇ ਖਾਲਿਸਤਾਨ ਦੀ ਮੰਗ ਇੱਕ ਵਾਰ ਫਿਰ ਤੋਂ ਉੱਠੀ ਹੈ।ਇੱਥੇ ਸਿੱਖ ਸੰਗਤਾਂ ਨੇ ਕਾਫ਼ੀ ਜੋਸ਼ ਵਿੱਚ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਅਤੇ ਉਨ੍ਹਾਂ ਦੇ ਹੱਥਾਂ ਵਿੱਚੋਂ ਕੁਝ ਪੋਸਟਰ ਵੀ ਚੁੱਕੇ ਹੋਏ ਸਨ ਜਿਨ੍ਹਾਂ ਉਤੇ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਹੋਇਆ ਸੀ।

Leave a Reply

Your email address will not be published.