ਹਾਲੇ ਕੁਝ ਹਫ਼ਤੇ ਪਹਿਲਾਂ ਹੋਇਆ ਸੀ ਵਿਆਹ ,ਫੌਜੀ ਦੀ ਮੌਤ ਨੇ ਹਿਲਾ ਦਿੱਤਾ ਸਾਰਾ ਪਿੰਡ

Uncategorized

ਸ੍ਰੀ ਮੁਕਤਸਰ ਤੋਂ ਇਕ ਜ਼ਬਾਨ ਦੇ ਸ਼ਹੀਦ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਦਾ ਨਾਮ ਪ੍ਰਭਜੋਤ ਸਿੰਘ ਸੀ, ਜਿਸ ਦਾ ਕਿ ਚਾਰ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਫ਼ੌਜ ਦੀ ਡਿਊਟੀ ਕਰਨ ਲਈ ਗਿਆ ਹੋਇਆ ਸੀ।ਪਰ ਅਚਾਨਕ ਹੀ ਪ੍ਰਭਜੋਤ ਸਿੰਘ ਦੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ, ਕਿਉਂਕਿ ਉਨ੍ਹਾਂ ਦਾ ਜਵਾਨ ਪੁੱਤ ਹੁਣ ਸ਼ਹੀਦ ਹੋ ਚੁੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਭਜੋਤ ਸਿੰਘ ਇਕ ਟ੍ਰੇਨਿੰਗ ਦੇ ਦੌਰਾਨ ਸ਼ਹੀਦ ਹੋਏ ਹਨ। ਸੀਨੀਅਰ ਫ਼ੌਜੀਆਂ ਨੇ ਦੱਸਿਆ ਕਿ ਟ੍ਰੇਨਿੰਗ ਦੇ ਦੌਰਾਨ ਇਕ ਹਾਦਸਾ ਵਾਪਰਿਆ, ਜਿਸ ਤੋਂ ਬਾਅਦ ਕੇ ਪ੍ਰਭਜੋਤ ਸਿੰਘ ਜ਼ਖ਼ਮੀ ਹੋਏ ਅਤੇ ਉਹ ਸ਼ਹੀਦ ਹੋ ਗਏ।ਦੱਸ ਦੇਈਏ ਕਿ ਪ੍ਰਭਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਗਿਆ

ਜਿੱਥੇ ਕਿ ਉਨ੍ਹਾਂ ਦਾ ਦਾਹ ਸੰਸਕਾਰ ਸਰਕਾਰੀ ਰਸਮਾਂ ਨਾਲ ਕੀਤਾ ਗਿਆ। ਇੱਥੇ ਪਹੁੰਚੇ ਸੀਨੀਅਰ ਫੌਜੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪ੍ਰਭਜੋਤ ਸਿੰਘ ਇਕ ਬਹੁਤ ਹੀ ਚੰਗੇ ਅਤੇ ਸਮਝਦਾਰ ਫ਼ੌਜੀ ਜਵਾਨ ਸੀ,ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਉਹ ਪ੍ਰਭਜੋਤ ਸਿੰਘ ਦੇ ਪਰਿਵਾਰ ਦੇ ਨਾਲ ਹਨ ਅਤੇ ਹਮਦਰਦੀ ਜਤਾਉਂਦੇ ਹਨ।ਇਸ ਤੋਂ ਇਲਾਵਾ ਪ੍ਰਭਜੋਤ ਸਿੰਘ ਦੇ ਕੁਝ ਨਜ਼ਦੀਕੀ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਪ੍ਰਭਜੋਤ ਸਿੰਘ ਦਾ ਪਰਿਵਾਰ ਬਹੁਤ ਹੀ ਗ਼ਰੀਬ ਪਰਿਵਾਰ ਹੈ।ਇਸ ਲਈ ਉਨ੍ਹਾਂ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ

ਤਾਂ ਜੋ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦਾ ਪਰਿਵਾਰ ਗੁਜ਼ਾਰਾ ਕਰ ਸਕੇ। ਇਸੇ ਦੌਰਾਨ ਕਿਸਾਨ ਆਗੂ ਵੀ ਪ੍ਰਭਜੋਤ ਸਿੰਘ ਦੇ ਦਾਹ ਸੰਸਕਾਰ ਉੱਤੇ ਪਹੁੰਚੇ, ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰ ਵਿਚ ਹੋਈ ਇਸ ਘਾਟ ਨੂੰ ਪੂਰਾ ਤਾਂ ਨਹੀਂ ਕੀਤਾ ਜਾ ਸਕਦਾ। ਪਰ ਜੇਕਰ ਪਰਿਵਾਰ ਦੀ ਵਿੱਤੀ ਸਹਾਇਤਾ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਥੋੜ੍ਹੀ ਮਦਦ ਜ਼ਰੂਰ ਮਿਲ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਕਿਸਾਨਾਂ ਨੂੰ ਤੰਗ ਕਰ ਰਹੀ ਹੈ

ਅਤੇ ਦੂਜੇ ਪਾਸੇ ਸਾਡੇ ਜਵਾਨ ਸ਼ਹੀਦ ਹੋ ਰਹੇ ਹਨ, ਪਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜਕੱਲ੍ਹ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ।ਲ

Leave a Reply

Your email address will not be published.