ਲੋਕਾਂ ਨੇ ਫੜਿਆ ਜੇ ਈ, ਏ ਸੀ ਵਿੱਚ ਦਾਰੂ ਪੀ ਲੈ ਰਿਹਾ ਸੀ ਨਜ਼ਾਰੇ

Uncategorized

ਅੱਜਕੱਲ੍ਹ ਗਰਮੀ ਦੇ ਮੌਸਮ ਵਿੱਚ ਜਦੋਂ ਬਿਜਲੀ ਚਲੀ ਜਾਂਦੀ ਹੈ ਤਾਂ ਉਸ ਤੋਂ ਬਾਅਦ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕੁਝ ਦਿਨਾਂ ਤੋਂ ਅਜਿਹੀਆਂ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ ਜਿੱਥੇ ਕਿ ਬਿਜਲੀ ਨਾ ਆਉਣ ਤੋਂ ਪ੍ਰੇਸ਼ਾਨ ਹੋਏ ਲੋਕਾਂ ਵੱਲੋਂ ਉਨ੍ਹਾਂ ਦੇ ਇਲਾਕੇ ਦੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਘੇਰਿਆ ਜਾਂਦਾ ਹੈ। ਇਸੇ ਤਰ੍ਹਾਂ ਦਾ ਇੱਕ ਮਾਮਲਾ ਸ੍ਰੀ ਫਤਿਹਗਡ਼੍ਹ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਬਿਜਲੀ ਦੇ ਵੱਡੇ ਕੱਟ ਤੋਂ ਪ੍ਰੇਸ਼ਾਨ ਹੋਏ ਲੋਕਾਂ ਨੇ ਇਲਾਕੇ ਦੇ ਕੌਂਸਲਰ ਨੂੰ ਨਾਲ ਲੈ ਕੇ ਜੇਈ ਦੇ ਦਫ਼ਤਰ ਵਿੱਚ ਛਾਪਾ ਮਾਰਿਆ, ਜਿਸ ਸਮੇਂ ਕਿ ਉਨ੍ਹਾਂ ਨੇ ਦੇਖਿਆ ਕਿ ਜੇ ਏ ਸੀ ਵਾਲੇ ਕਮਰੇ ਵਿੱਚ ਬੈਠਾ ਸੀ

ਅਤੇ ਉਸ ਨੇ ਆਪਣਾ ਫੋਨ ਬੰਦ ਕਰ ਰੱਖਿਆ ਸੀ।ਜਾਣਕਾਰੀ ਮੁਤਾਬਕ ਇਸ ਜੇਈ ਨੇ ਸ਼ਰਾਬ ਦਾ ਸੇਵਨ ਵੀ ਕਰ ਰੱਖਿਆ ਸੀ।ਜਦੋਂ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਤੋਂ ਸਵਾਲ ਕੀਤੇ ਕਿ ਉਨ੍ਹਾਂ ਵੱਲੋਂ ਬਿਜਲੀ ਦੇ ਇੰਨੇ ਵੱਡੇ ਵੱਡੇ ਕੱਟ ਕਿਉਂ ਲਗਾਏ ਜਾ ਰਹੇ ਹਨ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਸਟਾਫ ਮੈਂਬਰਾਂ ਵੱਲੋਂ ਉਨ੍ਹਾਂ ਦੀ ਗੱਲ ਨਹੀਂ ਮੰਨੀ ਜਾਂਦੀ।ਜਿਸ ਕਾਰਨ ਕੇ ਸਾਰਾ ਬੋਝ ਉਨ੍ਹਾਂ ਉੱਪਰ ਆ ਗਿਆ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਇਕ ਜੇਈ ਦੀ ਇੱਕ ਦਿਨ ਵਿੱਚ ਚੌਵੀ ਘੰਟੇ ਡਿਊਟੀ ਹੁੰਦੀ ਹੈ।ਸੋ ਜੇਕਰ ਦੇਖਿਆ ਜਾਵੇ

 

ਤਾਂ ਇਹ ਮਾਮਲਾ ਸਰਕਾਰ ਦੇ ਸਾਹਮਣੇ ਉੱਠਣੇ ਚਾਹੀਦੇ ਹਨ ਕਿਉਂਕਿ ਸਰਕਾਰੀ ਦਫਤਰਾਂ ਦੇ ਵਿੱਚ ਮੁਲਾਜ਼ਮਾਂ ਦੀ ਘਾਟ ਹੈ,ਜਿਸ ਕਾਰਨ ਕੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀਆਂ ਬਹੁਤ ਸਾਰੀਆਂ ਪੋਸਟਾਂ ਖਾਲੀ ਪਈਆਂ ਹਨ। ਪਰ ਪੰਜਾਬ ਸਰਕਾਰ ਨੂੰ ਇਨ੍ਹਾਂ ਪੋਸਟਾਂ ਨੂੰ ਭਰਨ ਦੀ ਕੋਈ ਵੀ ਚਿੰਤਾ ਨਹੀਂ ਹੈ ਅਤੇ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਡਿਗਰੀਆਂ ਲੈ ਕੇ ਵੀ ਬੇਰੁਜ਼ਗਾਰ ਬੈਠੇ ਹਨ ਅਤੇ

ਸਰਕਾਰ ਅੱਗੇ ਗੁਹਾਰ ਲਗਾਉਂਦੇ ਹਨ ਕਿ ਉਨ੍ਹਾਂ ਨੂੰ ਰੁਜ਼ਗਾਰ ਦਿੱਤਾ ਜਾਵੇ, ਪਰ ਫਿਰ ਵੀ ਪੰਜਾਬ ਸਰਕਾਰ ਸੁੱਤੀ ਪਈ ਹੈ।

Leave a Reply

Your email address will not be published.