ਦੁਬਈ ਤੋਂ ਆਈ ਬਹੁਤ ਹੀ ਮਾੜੀ ਖ਼ਬਰ, ਵੀਹ ਨੌਜਵਾਨਾਂ ਨੂੰ ਬਣਾਇਆ ਕੈਦੀ, ਨਾ ਦਿੱਤਾ ਰੋਟੀ ਨਾ ਪਾਣੀ

Uncategorized

ਅੱਜਕੱਲ੍ਹ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਨੂੰ ਜਾ ਰਹੇ ਹਨ,ਕਿਉਂਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੌਜਵਾਨਾਂ ਦੇ ਰੁਜ਼ਗਾਰ ਲਈ ਕੋਈ ਵੀ ਕਦਮ ਨਹੀਂ ਚੁੱਕੇ ਜਾ ਰਹੇ। ਜਿਸ ਕਾਰਨ ਕੇ ਮਜਬੂਰਨ ਹੀ ਅੱਜਕੱਲ੍ਹ ਨੌਜਵਾਨਾਂ ਨੂੰ ਲੱਖਾਂ ਰੁਪਏ ਖ਼ਰਚ ਕਰਕੇ ਵਿਦੇਸ਼ਾਂ ਵੱਲ ਨੂੰ ਜਾਣਾ ਪੈ ਰਿਹਾ ਹੈ।ਪਰ ਅੱਜਕੱਲ੍ਹ ਵਿਦੇਸ਼ਾਂ ਤੋਂ ਵੀ ਕੁਝ ਅਜਿਹੀਆਂ ਖਬਰਾਂ ਆ ਰਹੀਆਂ ਹਨ ਜਿੱਥੇ ਕਿ ਪੰਜਾਬ ਤੋਂ ਗਏ ਨੌਜਵਾਨਾਂ ਨੂੰ ਸਮੇਂ ਸਿਰ ਕੰਮ ਨਹੀਂ ਮਿਲਦਾ।ਜਿਸ ਕਾਰਨ ਉਹ ਬਹੁਤ ਸਾਰੀਆਂ ਮੁਸ਼ਕਲਾਂ ਵਿੱਚ ਪੈ ਜਾਂਦੇ ਹਨ।ਇਸ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿਚ ਕੇ ਗੁਰਦਾਸਪੁਰ ਦੇ ਦੀਨਾਨਗਰ ਤੋਂ ਦੁਬਈ ਗਏ ਕੁਝ ਨੌਜਵਾਨਾਂ ਵੱਲੋਂ ਕਿਹਾ ਜਾ ਰਿਹਾ ਹੈ

ਕਿ ਉਨ੍ਹਾਂ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ। ਦੁਬਈ ਆਏ ਹੋਏ ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਵੀ ਕੰਮ ਨਹੀਂ ਮਿਲਿਆ ਅਤੇ ਏਜੰਟਾਂ ਵੱਲੋਂ ਉਨ੍ਹਾਂ ਕੋਲੋਂ ਲੱਖਾਂ ਰੁਪਏ ਲਏ ਗਏ ਅਤੇ ਉਨ੍ਹਾਂ ਨੂੰ ਵਰਕ ਪਰਮਿਟ ਦੇ ਕੇ ਦੁਬਈ ਭੇਜਿਆ ਗਿਆ।ਪਰ ਅਜੇ ਤੱਕ ਉਨ੍ਹਾਂ ਕੋਲ ਨਾ ਤਾਂ ਕੋਈ ਕੰਪਨੀ ਕੰਮ ਦੇਣ ਵਾਸਤੇ ਆਈ ਤੇ ਨਾ ਹੀ ਉਨ੍ਹਾਂ ਨੂੰ ਕੋਈ ਹੋਰ ਕੰਮ ਮਿਲ ਰਿਹਾ ਹੈ।ਇਸ ਕਾਰਨ ਉਨ੍ਹਾਂ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ।ਇਸ ਤੋਂ ਇਲਾਵਾ ਹੁਣ ਉਨ੍ਹਾਂ ਕੋਲ ਖਾਣ ਪੀਣ ਦਾ ਸਾਮਾਨ ਵੀ ਪੂਰਾ ਨਹੀਂ ਹੈ।ਇਸ ਲਈ ਇਨ੍ਹਾਂ ਨੌਜਵਾਨਾਂ ਨੇ ਭਾਰਤ ਸਰਕਾਰ ਅੱਗੇ ਫਰਿਆਦ ਲਗਾਈ ਹੈ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਜਿਹੇ ਏਜੰਟਾਂ ਦੇ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਗੁਮਰਾਹ ਕਰਕੇ ਦੁਬਈ ਭੇਜਦੇ ਹਨ ਅਤੇ ਲੱਖਾਂ ਰੁਪਿਆ ਹਥਿਆ ਲੈਂਦੇ ਹਨ,ਪਰ ਦੁਬਈ ਆਏ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲਦਾ।ਸੋ ਇੱਥੇ ਜੇਕਰ ਦੇਖਿਆ ਜਾਵੇ ਤਾਂ ਸਭ ਤੋਂ ਵੱਡੀ ਗ਼ਲਤੀ ਪੰਜਾਬ ਸਰਕਾਰ ਦੀ ਹੈ ਕਿਉਂਕਿ ਜੇਕਰ ਉਨ੍ਹਾਂ ਵੱਲੋਂ ਪੰਜਾਬ ਵਿੱਚ ਹੀ ਰੁਜ਼ਗਾਰ ਦਾ ਕੋਈ ਪ੍ਰਬੰਧ ਕੀਤਾ ਜਾਵੇ ਤਾਂ

ਸਾਡੇ ਨੌਜਵਾਨਾਂ ਨੂੰ ਪੰਜਾਬ ਛੱਡ ਕੇ ਕਿਸੇ ਹੋਰ ਦੇਸ਼ ਵਿੱਚ ਕੰਮ ਦੀ ਭਾਲ ਨਾ ਕਰਨੀ ਪਵੇ।

Leave a Reply

Your email address will not be published.