ਕੈਨੇਡਾ ਤੋਂ ਆਈ ਬਹੁਤ ਹੀ ਮੰਦਭਾਗੀ ਖ਼ਬਰ,22 ਸਾਲ ਦੀ ਪੰਜਾਬੀ ਨੌਜਵਾਨ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ

Uncategorized

ਕੈਨੇਡਾ ਤੋਂ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਗੁਰਦਾਸਪੁਰ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਗਿੱਲ ਕੁਝ ਸਮਾਂ ਪਹਿਲਾਂ ਕੈਨੇਡਾ ਵਿੱਚ ਗਿਆ ਸੀ। ਜਿਥੇ ਕਿ ਉਸ ਦੀ ਪੜ੍ਹਾਈ ਚੱਲ ਰਹੀ ਸੀ ਪਰ ਹੁਣ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਗੁਰਪ੍ਰੀਤ ਸਿੰਘ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਪਿਛਲੇ ਦਿਨੀਂ ਇੱਕ ਬੀਚ ਤੇ ਗਿਆ ਸੀ ਜਿੱਥੇ ਕਿ ਉਹ ਅਚਾਨਕ ਪਾਣੀ ਵਿੱਚ ਡੁੱਬ ਗਿਆ ਜਦੋਂ ਸੁਰੱਖਿਆ ਕਰਮੀਆਂ ਨੂੰ ਇਸ ਗੱਲ ਦੀ ਖਬਰ ਹੋਈ ਤਾਂ ਉਨ੍ਹਾਂ ਨੇ ਕਾਫੀ ਸਮਾਂ ਗੁਰਪ੍ਰੀਤ ਸਿੰਘ ਨੂੰ ਲੱਭਣ ਦੀ ਕੋਸ਼ਿਸ਼ ਕੀਤੀ। ਪਰ ਜਦੋਂ ਲੰਬਾਂ ਸਮਾਂ ਗੁਰਪ੍ਰੀਤ ਸਿੰਘ ਨਾ ਮਿਲਿਆ ਤਾਂ ਰੈਸਕਿਊ ਟੀਮਾਂ ਨੇ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਕੱਢਿਆ।

ਜਿਸ ਤੋਂ ਬਾਅਦ ਕੇ ਗੁਰਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚੀ ਜਿਥੇ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਰਕਾਰਾਂ ਤੋਂ ਇਹ ਮੰਗ ਕਰਦੇ ਹਨ ਕਿ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਦਾਹ ਸਸਕਾਰ ਆਪਣੇ ਹੱਥੀਂ ਕਰ ਸਕਣ।ਅਕਸਰ ਹੀ ਵਿਦੇਸ਼ਾਂ ਤੋਂ ਅਜਿਹੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜਿਥੇ ਕਿ ਪੰਜਾਬੀ ਆਪਣੀ ਜਾਨ ਗਵਾ ਦਿੰਦੇ ਹਨ,

ਪਰ ਜਦੋਂ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਭਾਰਤ ਨਹੀਂ ਪਹੁੰਚਦੀਅਾਂ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੇ ਲੋਕਾਂ ਦੀਆਂ ਮਿੰਨਤਾਂ ਕਰਨੀਆਂ ਪੈਂਦੀਆਂ ਹਨ। ਅਕਸਰ ਹੀ ਅਜਿਹੇ ਪੀਡ਼ਤ ਪਰਿਵਾਰ ਵੱਡੇ ਵੱਡੇ ਲੀਡਰਾਂ ਦੀਆਂ ਮਿੰਨਤਾਂ ਕਰਦੇ ਦਿਖਾਈ ਦਿੰਦੇ ਹਨ ,ਪਰ ਉਨ੍ਹਾਂ ਨੂੰ ਬਹੁਤ ਹੀ ਖੱਜਲ ਖੁਆਰ ਹੋਣਾ ਪੈਂਦਾ ਹੈ।ਇਕ ਪਹਿਲਾਂ ਹੀ ਉਨ੍ਹਾਂ ਦੇ ਪਰਿਵਾਰ ਦਾ ਇੱਕ ਜੀਅ ਚਲਿਆ ਜਾਂਦਾ ਹੈ ਜਿਸ ਕਾਰਨ ਕਿਉਂ ਦੁਖੀ ਹੁੰਦੇ ਹਨ ,

ਦੂਜਾ ਸਰਕਾਰਾਂ ਵੱਲੋਂ ਉਨ੍ਹਾਂ ਦੀ ਸਹਾਇਤਾ ਨਹੀਂ ਕੀਤੀ ਜਾਂਦੀ ਜਿਸ ਕਾਰਨ ਕੇ ਉਹ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਜਾਂਦੇ ਹਨ।

Leave a Reply

Your email address will not be published. Required fields are marked *