ਹੁਸ਼ਿਆਰਪੁਰ ਤੋਂ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਲੜਕੀ ਨੇ ਉਸ ਨਾਲ ਹੋਏ ਜਬਰ-ਜਨਾਹ ਤੋਂ ਪ੍ਰੇਸ਼ਾਨ ਹੋ ਕੇ ਆ-ਤ-ਮ-ਹੱ-ਤਿ-ਆ ਕਰ ਲਈ।ਜਾਣਕਾਰੀ ਮੁਤਾਬਕ ਇਹ ਲੜਕੀ ਨਾਬਾਲਗ ਸੀ ਅਤੇ ਕਾਫੀ ਸਮੇਂ ਤੋਂ ਇਸ ਨੂੰ ਦੋ ਲੜਕੇ ਪ੍ਰੇਸ਼ਾਨ ਕਰ ਰਹੇ ਸੀ।ਇਸ ਬਾਰੇ ਇਸ ਨੇ ਆਪਣੇ ਮਾਪਿਆਂ ਨੂੰ ਵੀ ਦੱਸਿਆ ਸੀ,ਜਿਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਉਸ ਉਨ੍ਹਾਂ ਲੜਕਿਆਂ ਦੇ ਘਰ ਜਾ ਕੇ ਇਸ ਗੱਲ ਦੀ ਸ਼ਿਕਾਇਤ ਵੀ ਕੀਤੀ ਸੀ ਕਿ ਉਹ ਆਪਣੇ ਲੜਕਿਆਂ ਨੂੰ ਸਮਝਾ ਲੈਣ ਤੇ ਇਨ੍ਹਾਂ ਦੀ ਲੜਕੀ ਨੂੰ ਪ੍ਰੇਸ਼ਾਨ ਨਾ ਕਰਨ।ਪਿੰਡ ਦੇ ਸਰਪੰਚ ਨੂੰ ਵੀ ਇਸ ਗੱਲ ਦੀ ਖਬਰ ਸੀ ਪਰ ਫਿਰ ਵੀ ਕੋਈ ਖਾਸ ਕਾਰਵਾਈ ਨਹੀਂ ਹੋਈ।
ਬਾਅਦ ਵਿਚ ਇਕ ਦਿਨ ਉਹ ਦੋ ਲੜਕੇ ਇਸ ਲੜਕੀ ਨੂੰ ਚੁੱਕ ਕੇ ਲੈ ਜਾਂਦੇ ਹਨ ਅਤੇ ਇਸ ਨਾਲ ਜਬਰ-ਜਨਾਹ ਕਰਦੇ ਹਨ ਅਤੇ ਬਾਅਦ ਵਿਚ ਲੜਕੀ ਆਪਣੇ ਘਰ ਆਉਂਦੀ ਹੈ ਅਤੇ ਅਗਲੀ ਸਵੇਰ ਹੀ ਉਹ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੀ ਜਾਨ ਦੇ ਦਿੰਦੀ ਹੈ।ਲੜਕੀ ਦੇ ਪਿਤਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਲੜਕਿਆਂ ਨੇ ਉਨ੍ਹਾਂ ਦੀ ਲੜਕੀ ਦੀ ਇਕ ਵੀਡੀਓ ਬਣਾਈ ਹੋਈ ਸੀ ਜਿਸ ਦੇ ਆਧਾਰ ਤੇ ਉਹ ਇਸ ਨੂੰ ਬ-ਲੈ-ਕ-ਮੇ-ਲ ਕਰਦੀ ਸੀ, ਜਿਸ ਕਾਰਨ ਇਨ੍ਹਾਂ ਦੀ ਲੜਕੀ ਬਹੁਤ ਜ਼ਿਆਦਾ ਪਰੇਸ਼ਾਨ ਸੀ।ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ
ਕਿ ਜਦੋਂ ਉਨ੍ਹਾਂ ਦੀ ਲੜਕੀ ਨੇ ਜ਼ਹਿਰੀਲੀਆਂ ਗੋਲੀਆਂ ਖਾਧੀਆਂ, ਉਸ ਤੋਂ ਬਾਅਦ ਇਹ ਉਸ ਨੂੰ ਹਸਪਤਾਲ ਵਿੱਚ ਲੈ ਗਏ ਪਰ ਉਸ ਤੋਂ ਬਾਅਦ ਉਨ੍ਹਾਂ ਦੀ ਲੜਕੀ ਨੇ ਦਮ ਤੋੜ ਦਿੱਤਾ।ਹੁਣ ਇਹ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ।ਸੋ ਦੇਖਣਾ ਇਹ ਹੋਵੇਗਾ ਕਿ ਇਨ੍ਹਾਂ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ ਜਾਂ ਫਿਰ ਹਮੇਸ਼ਾਂ ਦੀ ਤਰ੍ਹਾਂ ਜਿਸ ਤਰੀਕੇ ਨਾਲ ਅੱਗੇ ਪਹਿਲਾਂ ਵੀ ਦੋਸ਼ੀ ਦੱਸਦੇ ਆਏ ਹਨ ਅਤੇ ਹੁਣ ਵੀ ਇਹ ਦੋਸ਼ੀ ਬਚ ਜਾਣਗੇ।ਭਾਵੇਂ ਕਿ ਸਰਕਾਰ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਲੜਕੀਆਂ ਦੀ ਸੁਰੱਖਿਆ ਲਈ ਬਹੁਤ ਸਾਰੇ ਨਿਯਮ ਬਣਾਏ ਗਏ ਹਨ।ਪਰ ਜੇਕਰ ਦੇਖਿਆ ਜਾਵੇ ਤਾਂ
ਜਿਹੜੇ ਦੋਸ਼ੀ ਬ-ਲਾ-ਤ-ਕਾ-ਰ ਕੇਸ ਵਿੱਚ ਫੜੇ ਜਾਂਦੇ ਹਨ ਉਨ੍ਹਾਂ ਨੂੰ ਬਹੁਤ ਹੀ ਆਸਾਨੀ ਨਾਲ ਛੱਡ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਖਿਲਾਫ ਕੋਈ ਵੀ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ।