ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ਉੱਪਰ ਪੁਲਿਸ ਨੇ ਕੀਤਾ ਲਾਠੀਚਾਰਜ,ਕੁੜੀਆਂ ਨੂੰ ਵੀ ਘੜੀਸਿਆ ਗਿਆ

Uncategorized

ਪੰਜਾਬ ਵਿੱਚ ਬੇਰੁਜ਼ਗਾਰੀ ਦਿਨੋ ਦਿਨ ਵੱਧਦੀ ਜਾ ਰਹੀ ਹੈ, ਜਿਸ ਕਾਰਨ ਕਿ ਅੱਜਕੱਲ੍ਹ ਨੌਜਵਾਨਾਂ ਵੱਲੋਂ ਵੀ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੰਬੇ ਸਮੇਂ ਤੋਂ ਈਟੀਟੀ ਪਾਸ ਨੌਜਵਾਨਾਂ ਵੱਲੋਂ ਆਪਣੇ ਹੱਕ ਮੰਗੇ ਜਾ ਰਹੇ ਹਨ,ਬਹੁਤ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਹੋ ਰਹੀ ਹੈ ਅਤੇ ਧਰਨੇ ਵੀ ਲੱਗ ਰਹੇ ਹਨ,ਪਰ ਫਿਰ ਵੀ ਪੰਜਾਬ ਸਰਕਾਰ ਉੱਤੇ ਇਸ ਦਾ ਕੋਈ ਵੀ ਅਸਰ ਦਿਖਾਈ ਨਹੀਂ ਦੇ ਰਿਹਾ।ਇਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਦਾ ਕਹਿਣਾ ਹੈ ਕਿ ਜਿਸ ਤਰੀਕੇ ਨਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋ ਹਜਾਰ ਸਤਾਰਾਂ ਦੀਆਂ ਵੋਟਾਂ ਤੋਂ ਪਹਿਲਾਂ ਲਾਰੇ ਲਗਾਏ ਗਏ ਸੀ ਤੇ ਵਾਅਦੇ ਕੀਤੇ ਸੀ

ਕਿ ਪੰਜਾਬ ਦੇ ਹਰ ਇੱਕ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ।ਜਿਸ ਕਾਰਨ ਕਿ ਇਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਲੰਬੇ ਸਮੇਂ ਤੋਂ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਪਟਿਆਲਾ ਵਿਖੇ ਧਰਨੇ ਦਿੱਤੇ ਜਾ ਰਹੇ ਹਨ ਪਰ ਫਿਰ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।ਜਿਸ ਕਾਰਨ ਉਨ੍ਹਾਂ ਵੱਲੋਂ ਪਟਿਆਲਾ ਦੇ ਮੋਤੀ ਮਹਿਲ ਨੂੰ ਘੇਰਨ ਦਾ ਪ੍ਰੋਗਰਾਮ ਰੱਖਿਆ ਗਿਆ ਸੀ।

ਪਰ ਅੱਜ ਫਿਰ ਤੋਂ ਇੱਕ ਵਾਰ ਪੁਲੀਸ ਮੁਲਾਜ਼ਮਾਂ ਨੇ ਇਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਉੱਤੇ ਲਾਠੀਚਾਰਜ ਕੀਤਾ ਅਤੇ ਬਹੁਤ ਸਾਰੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ।ਸੋ ਪਿਛਲੇ ਸਮੇਂ ਵੀ ਕੁਝ ਅਜਿਹੀਆਂ ਹੀ ਤਸਵੀਰਾਂ ਸਾਹਮਣੇ ਆਈਆਂ ਸੀ ਜਦੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਨੌਜਵਾਨਾਂ ਨੂੰ ਰਸਤੇ ਵਿੱਚ ਰੋਕਿਆ ਗਿਆ ਸੀ ਅਤੇ ਲਾਠੀਚਾਰਜ ਕੀਤਾ ਗਿਆ ਸੀ। ਉਸੇ ਤਰ੍ਹਾਂ ਦੀਆਂ ਤਸਵੀਰਾਂ ਹੁਣ ਫਿਰ ਤੋਂ ਸਾਹਮਣੇ ਆ ਰਹੀਆਂ ਹਨ

ਜਿੱਥੇ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਬੜੀ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ।

Leave a Reply

Your email address will not be published.