ਲੈਫਟੀਨੈਂਟ ਬਣ ਕੇ ਆਏ ਪੁੱਤ ਤਾਂ ਮਾਂ ਬਾਪ ਅਤੇ ਪਿੰਡ ਵਾਸੀਆਂ ਵੱਲੋਂ ਢੋਲ ਵਜਾ ਕੇ ਧੂਮਧਾਮ ਨਾਲ ਸਵਾਗਤ

Uncategorized

ਪਟਿਆਲੇ ਦੇ ਪਿੰਡ ਅਜਵਾਇਣ ਦਾ ਰਹਿਣ ਵਾਲਾ ਜਸਕਰਨ ਸਿੰਘ ਜੋ ਕਿ ਲੈਫਟੀਨੈਂਟ ਬਣ ਚੁੱਕਿਆ ਹੈ ਅਤੇ ਉਸ ਨੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਜਸਕਰਨ ਸਿੰਘ ਤੇ ਲੈਫਟੀਨੈਂਟ ਬਣਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਧੂਮਧਾਮ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।ਦੱਸ ਦਈਏ ਕਿ ਜਸਕਰਨ ਸਿੰਘ ਜਦੋਂ ਘਰ ਪਹੁੰਚੇ ਤਾਂ ਉਸ ਸਮੇਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇੱਕ ਢੋਲ ਵਾਲੇ ਨੂੰ ਬੁਲਾਇਆ।ਜਿਸ ਤੋਂ ਬਾਅਦ ਕੇ ਉਨ੍ਹਾਂ ਨੇ ਖ਼ੁਸ਼ੀ ਵਿੱਚ ਭੰਗੜੇ ਪਾਏ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਜਸਕਰਨ ਸਿੰਘ ਦੀ ਮਾਤਾ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਉਨ੍ਹਾਂ ਦਾ ਬੱਚਾ ਆਰਮੀ ਵਿੱਚ ਜਾਏ ਅਤੇ ਲੈਫਟੀਨੈਂਟ ਬਣੀ ਅਤੇ ਅੱਜ ਉਨ੍ਹਾਂ ਦਾ ਸੁਪਨਾ ਉਨ੍ਹਾਂ ਦੇ ਪੁੱਤਰ ਨੇ ਪੂਰਾ ਕਰ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲੋਂ ਇੰਨੀਆਂ ਜ਼ਿਆਦਾ ਸੁੱਖ ਸਹੂਲਤਾਂ ਨਹੀਂ ਸੀ ਜੋ ਉਹ ਆਪਣੇ ਪੁੱਤਰ ਨੂੰ ਦੇ ਸਕਦੇ ਸੀ ਪਰ ਫਿਰ ਵੀ ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਦਾ ਨਾਮ ਰੌਸ਼ਨ ਕੀਤਾ ਜਸਕਰਨ ਕਿਹੋ ਬਹੁਤ ਜ਼ਿਆਦਾ ਖੁਸ਼ ਹਨ ਅਤੇ ਚਾਹੁੰਦੇ ਹਨ ਕਿ ਹਰ ਕਿਸੇ ਦੇ ਘਰ ਵਿੱਚ ਅਜਿਹਾ ਕਾਬਲ ਪੁੱਤਰ ਜਨਮ ਲਵੇ ਜੋ ਕਿ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਦਾ ਹੈ।ਕਿਉਂਕਿ ਅੱਜਕੱਲ੍ਹ ਬਹੁਤ ਸਾਰੇ ਨੌਜਵਾਨ ਗਲਤ ਰਾਹੇ ਪੈ ਚੁੱਕੇ ਹਨ ਪਰ ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਦਾ ਨਾਮ ਰੌਸ਼ਨ ਕੀਤਾ ਜਿਸ ਕਾਰਨ ਕਿ ਉਨ੍ਹਾਂ ਨੂੰ ਬਹੁਤ ਜ਼ਿਆਦਾ ਖੁਸ਼ੀ ਹੈ।

ਸੋ ਸਚਮੁੱਚ ਹੀ ਇਹ ਖੁਸ਼ ਹੋਣ ਵਾਲੀ ਗੱਲ ਹੈ ਕਿਉਂਕਿ ਜਸਕਰਨ ਸਿੰਘ ਨੇ ਲੈਫਟੀਨੈਂਟ ਬਣ ਕੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੀ ਹੈ।ਨਾਲ ਹੀ ਆਪਣੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ।ਜਦੋਂ ਕੁਝ ਲੋਕ ਅਜਿਹੇ ਕੰਮ ਕਰਕੇ ਦਿਖਾਉਂਦੇ ਹਨ ਤਾਂ ਹੋਰ ਨੌਜਵਾਨਾਂ ਨੂੰ ਵੀ ਸੇਧ ਮਿਲਦੀ ਹੈ ਕਿ ਉਹ ਵੀ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ। ਅੱਜਕੱਲ੍ਹ ਬਹੁਤ ਸਾਰੇ ਨੌਜਵਾਨਾਂ ਕੋਲ ਸੁੱਖ ਸੁਵਿਧਾਵਾਂ ਦੀ ਕਮੀ ਹੈ, ਪਰ ਉਨ੍ਹਾਂ ਨੂੰ ਹਿੰਮਤ ਨਹੀਂ ਹਾਰਨੀ ਚਾਹੀਦੀ।

ਕਿਉਂਕਿ ਸੁੱਖ ਸੁਵਿਧਾਵਾਂ ਤੋਂ ਜ਼ਿਆਦਾ ਜ਼ਰੂਰੀ ਸਾਡਾ ਦ੍ਰਿੜ੍ਹ ਇਰਾਦਾ ਹੁੰਦਾ ਹੈ, ਜਿਸ ਦੇ ਨਾਲ ਅਸੀਂ ਕਿਸੇ ਵੀ ਮੰਜ਼ਿਲ ਨੂੰ ਪਾ ਸਕਦੇ ਹਾਂ।

Leave a Reply

Your email address will not be published.