ਅਧਿਆਪਕਾਂ ਨੇ ਘੇਰ ਲਿਆ ਸਿੱਖਿਆ ਮੰਤਰੀ ,ਫਿਰ ਵੇਖੋ ਕਿੰਜ ਭੱਜਿਆ ਜਾਨ ਬਚਾ ਕੇ

Uncategorized

ਪੰਜਾਬ ਵਿੱਚ ਲਗਾਤਾਰ ਈਟੀਟੀ ਅਤੇ ਟੈੱਟ ਪਾਸ ਨੌਜਵਾਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਿਹੜੇ ਵਾਅਦੇ ਉਨ੍ਹਾਂ ਨਾਲ ਕੀਤੇ ਗਏ ਸੀ,ਉਨ੍ਹਾਂ ਨੂੰ ਨਹੀਂ ਨਿਭਾਇਆ ਜਾ ਰਿਹਾ।ਧਰਨਿਆਂ ਦੇ ਦੌਰਾਨ ਬਹੁਤ ਸਾਰੇ ਨੌਜਵਾਨਾਂ ਨੇ ਆਪਣੀ ਜਾਨ ਵੀ ਗਵਾਈ ਹੈ।ਇਸ ਤੋਂ ਇਲਾਵਾ ਕੁਝ ਨੌਜਵਾਨ ਟਾਵਰ ਉੱਤੇ ਵੀ ਚੜ੍ਹੇ ਹੋਏ ਹਨ ਅਤੇ ਲਗਾਤਾਰ ਉਨ੍ਹਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰੇਗੀ,ਉਸ ਸਮੇਂ ਤਕ ਉਹ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।ਭਾਵੇਂ ਕਿ ਉਨ੍ਹਾਂ ਨੂੰ ਆਪਣੀਆਂ ਜਾਨਾਂ ਕਿਉਂ ਨਾ ਦੇਣੀਆਂ ਪੈ ਜਾਣ।

ਸੰਗਰੂਰ ਤੋਂ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਕਿ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਈਟੀਟੀ ਅਤੇ ਟੈੱਟ ਪਾਸ ਨੌਜਵਾਨਾਂ ਵੱਲੋਂ ਘਿਰਾਓ ਕੀਤਾ ਗਿਆ। ਇਹ ਨੌਜਵਾਨ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਗੱਡੀ ਦੇ ਅੱਗੇ ਲੰਮੇ ਪੈ ਗਏ।ਇਸ ਤੋਂ ਇਲਾਵਾ ਲਗਾਤਾਰ ਸਿੱਖਿਆ ਮੰਤਰੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਮੁਰਦਾਬਾਦ ਦੇ ਨਾਅਰੇ ਲਗਾਏ ਗਏ, ਪਰ ਵਿਜੇਇੰਦਰ ਸਿੰਗਲਾ ਇਨ੍ਹਾਂ ਨੌਜਵਾਨਾਂ ਤੋਂ ਬਚਦੇ ਨਜ਼ਰ ਆਏ ਅਤੇ ਉਹ ਕਾਹਲੀ ਕਹ੍ਯਲੀ ਪੈਰ ਪੁੱਟਦੇ ਹੋਏ ਉਥੋਂ ਨਿਕਲ ਗਏ।.

ਈਟੀਟੀ ਅਤੇ ਟੈੱਟ ਪਾਸ ਨੌਜਵਾਨਾਂ ਵੱਲੋਂ ਲਗਾਤਾਰ ਇੱਕੋ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੋਸਟਾਂ ਉੱਤੇ ਨਿਯੁਕਤ ਕੀਤਾ ਜਾਵੇ।ਦੱਸ ਦਈਏ ਕਿ ਕੱਚੇ ਅਧਿਆਪਕਾਂ ਵੱਲੋਂ ਵੀ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੱਚੇ ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਧਾਈਆਂ ਜਾਣ। ਲਗਾਤਾਰ ਬੇਰੁਜ਼ਗਾਰ ਨੌਜਵਾਨਾਂ ਵੱਲੋਂ

ਪੰਜਾਬ ਵਿੱਚ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ,ਪਰ ਪੰਜਾਬ ਸਰਕਾਰ ਉੱਤੇ ਇਸ ਦਾ ਕੋਈ ਵੀ ਅਸਰ ਦਿਖਾਈ ਨਹੀਂ ਦੇ ਰਿਹਾ।

Leave a Reply

Your email address will not be published.