ਡਾਕਟਰਾਂ ਦੀ ਲਾਪ੍ਰਵਾਹੀ ਕਾਰਨ ਇਕ ਨਵਜੰਮੇ ਬੱਚੇ ਨੂੰ ਆਪਣੀ ਮਾਂ ਦਾ ਮੂੰਹ ਵੇਖਣਾ ਪਿਆ ਸੀ

Uncategorized

ਅਕਸਰ ਹੀ ਉਹ ਸਾਰੇ ਡਾਕਟਰਾਂ ਵੱਲੋਂ ਕੁਝ ਅਜਿਹੀਆ ਲਾਪ੍ਰਵਾਹੀਆਂ ਵਰਤੀਆਂ ਜਾਂਦੀਆਂ ਹਨ,ਜਿਸ ਕਾਰਨ ਮਰੀਜ਼ ਦੀ ਮੌਤ ਹੋ ਜਾਂਦੀ ਹੈ ਅਤੇ ਲੋਕਾਂ ਦਾ ਡਾਕਟਰਾਂ ਪ੍ਰਤੀ ਵਿਸ਼ਵਾਸ ਘੱਟ ਹੋਣ ਲੱਗਦਾ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਕਪੂਰਥਲਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਔਰਤ ਨੇ ਇਕ ਬੱਚੀ ਨੂੰ ਜਨਮ ਦਿੱਤਾ ਸੀ।ਪਰ ਬਾਅਦ ਵਿਚ ਕੁਝ ਅਜਿਹਾ ਹੋਇਆ ਕਿ ਉਸ ਔਰਤ ਦੀ ਮੌਤ ਹੋ ਗਈ ਅਤੇ ਪੱਚੀ ਨੂੰ ਆਪਣੀ ਮਾਂ ਦਾ ਮੂੰਹ ਤੱਕ ਦੇਖਣਾ ਨਸੀਬ ਨਹੀਂ ਹੋਇਆ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਿਚ ਰੋਸ ਦੇਖਿਆ ਜਾ ਸਕਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੀ ਬੱਚੀ ਦੀ ਮਾਂ ਦੀ ਮੌਤ ਹੋਈ ਹੈ

ਅਤੇ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ ਅਤੇ ਡਾਕਟਰਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।ਮ੍ਰਿਤਕ ਦੀ ਮਾਂ ਦੇ ਦੱਸਣ ਮੁਤਾਬਕ ਉਹ ਆਪਣੀ ਲੜਕੀ ਨੂੰ ਸਿਵਲ ਹਸਪਤਾਲ ਵਿੱਚ ਲੈ ਕੇ ਆਏ ਸੀ ਜਿੱਥੇ ਕਿ ਡਾਕਟਰਾਂ ਵੱਲੋਂ ਲੜਕੀ ਦੀ ਡਿਲਿਵਰੀ ਕਰਵਾਈ ਗਈ ਅਤੇ ਉਸ ਨੇ ਇਕ ਬੱਚੀ ਨੂੰ ਜਨਮ ਦਿੱਤਾ। ਪਰ ਬਾਅਦ ਵਿੱਚ ਡਾਕਟਰਾਂ ਵੱਲੋਂ ਉਨ੍ਹਾਂ ਦੀ ਲੜਕੀ ਵੱਲ ਕੁਝ ਖ਼ਾਸ ਧਿਆਨ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਕੇ ਉਨ੍ਹਾਂ ਦੀ ਲੜਕੀ ਨੂੰ ਬਲੀਡਿੰਗ ਹੋਣ ਲੱਗੀ ਅਤੇ ਫਿਰ ਵੀ ਡਾਕਟਰ ਉਨ੍ਹਾਂ ਦੀ ਲੜਕੀ ਨੂੰ ਬਚਾਉਣ ਵਾਸਤੇ ਕੁਝ ਖਾਸ ਨਹੀਂ ਕਰ ਸਕੇ।ਜਿਸ ਕਾਰਨ ਕਿ ਉਨ੍ਹਾਂ ਦੀ ਲੜਕੀ ਨੇ ਦਮ ਤੋੜ ਦਿੱਤਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਡਾਕਟਰਾਂ ਨੂੰ ਆਪਰੇਸ਼ਨ ਦੇ ਪੈਸੇ ਵੀ ਦਿੱਤੇ ਸੀ, ਲੜਕੀ ਦਾ ਜਨਮ ਹੋਣ ਤੋਂ ਬਾਅਦ ਉਨ੍ਹਾਂ ਨੇ ਵਧਾਈ ਦੇ ਪੈਸੇ ਵੀ ਦਿੱਤੇ ਸੀ।ਪਰ ਫਿਰ ਵੀ ਉਨ੍ਹਾਂ ਦੀ ਲਡ਼ਕੀ ਦੀ ਦੇਖ ਰੇਖ ਉਹਨਾਂ ਵੱਲੋਂ ਨਹੀਂ ਕੀਤੀ ਗਈ,ਜਿਸ ਕਾਰਨ ਕੇ ਡਾਕਟਰਾਂ ਦੀ ਲਾਪ੍ਰਵਾਹੀ ਕਾਰਨ ਅੱਜ ਉਨ੍ਹਾਂ ਦੀ ਲੜਕੀ ਦੀ ਮੌਤ ਹੋ ਗਈ ਹੈ। ਇਹ ਮਾਮਲਾ ਹੁਣ ਪੁਲੀਸ ਮੁਲਾਜ਼ਮਾਂ ਕੋਲ ਪਹੁੰਚ ਚੁੱਕਿਆ ਹੈ

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ ਅਤੇ ਉਸ ਹਿਸਾਬ ਨਾਲ ਹੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *