ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਗ੍ਰੰਥੀ ਸਿੰਘ ਅੌਰਤ ਨਾਲ ਕਰ ਰਿਹਾ ਸੀ ਇਹ ਗ਼ਲਤ ਕੰਮ,ਪਿੰਡ ਵਾਲਿਆਂ ਨੇ ਰੰਗੇ ਹੱਥੀਂ ਫੜਿਆ

Uncategorized

ਪਿਛਲੇ ਦਿਨੀਂ ਜੈਤੋਂ ਦੇ ਗੰਗਸਰ ਗੁਰਦੁਆਰਾ ਸਾਹਿਬ ਤੋਂ ਇੱਕ ਮਾਮਲਾ ਸਾਹਮਣੇ ਆਇਆ ਸੀ ਜਿੱਥੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰਾਂ ਵੱਲੋਂ ਕੁਝ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਸੀ।ਜਿਸ ਤੋਂ ਬਾਅਦ ਕੇ ਗੰਗਸਰ ਗੁਰਦੁਆਰਾ ਸਾਹਿਬ ਵਿੱਚ ਸਿੱਖ ਸੰਗਤਾਂ ਵੱਲੋਂ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਅਤੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਸੀ ਕਿ ਉਨ੍ਹਾਂ ਵੱਲੋਂ ਕਿਹੋ ਜਿਹੇ ਬੰਦਿਆਂ ਨੂੰ ਜਥੇਦਾਰ ਬਣਾਇਆ ਗਿਆ ਹੈ, ਜਿਹੜੇ ਕਿ ਧਰਮ ਦੀ ਰਖਵਾਲੀ ਕਰਨ ਦੀ ਥਾਂ ਤੇ ਧਰਮ ਨੂੰ ਦਬਾਉਣ ਦਾ ਕੰਮ ਕਰ ਰਹੇ ਹਨ ਅਤੇ ਹੁਣ ਉਸੇ ਤਰ੍ਹਾਂ ਦਾ ਇਕ ਮਾਮਲਾ ਫਿਰੋਜ਼ਪੁਰ ਦੇ ਇਕ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ

ਜਿਥੇ ਕਿ ਇੱਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਇਕ ਗ੍ਰੰਥੀ ਵੱਲੋਂ ਘਟੀਆ ਕਰਤੂਤ ਕੀਤੀ ਗਈ ਹੈ।ਦੱਸ ਦਈਏ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਗ੍ਰੰਥੀ ਸਿੰਘਾਂ ਵੱਲੋਂ ਇਕ ਔਰਤ ਨਾਲ ਸਰੀਰਕ ਸੰਬੰਧ ਬਣਾਏ ਜਾ ਰਹੇ ਸੀ, ਜਿਸ ਮੌਕੇ ਦੀ ਵੀਡੀਓ ਇਕ ਵਿਅਕਤੀ ਵੱਲੋਂ ਬਣਾਈ ਗਈ ਅਤੇ ਸੋਸ਼ਲ ਮੀਡੀਆ ਉੱਤੇ ਪਾ ਦਿੱਤੀ ਗਈ। ਜਿਸ ਤੋਂ ਬਾਅਦ ਕੇ ਸਿੱਖ ਸੰਗਤਾਂ ਦੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਲਗਾਤਾਰ ਸਿੱਖ ਸੰਗਤਾਂ ਵੱਲੋਂ ਇਸ ਗ੍ਰੰਥੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਉੱਠ ਰਹੀ ਹੈ।ਜਿੱਥੇ ਇਹ ਘਟਨਾ ਵਾਪਰੀ ਹੈ, ਉਸ ਗੁਰਦੁਆਰਾ ਸਾਹਿਬ ਦੇ ਅੰਦਰ ਸ਼ੁੱਧੀਕਰਨ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਪਿੰਡ ਦੇ ਮੋਹਰੀ ਬੰਦਿਆਂ ਦਾ ਕਹਿਣਾ ਹੈ ਕਿ ਜਿਸ ਔਰਤ ਨਾਲ ਗ੍ਰੰਥੀ ਸਿੰਘਾਂ ਵੱਲੋਂ ਸਰੀਰਕ ਸੰਬੰਧ ਬਣਾਏ ਜਾ ਰਹੇ ਸੀ ਉਹ ਮੰਦਬੁੱਧੀ ਹੈ ਅਤੇ ਉਨ੍ਹਾਂ ਵੱਲੋਂ ਗ੍ਰੰਥੀ ਸਿੰਘ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਉਠਾਈ ਜਾ ਰਹੀ।ਪਰ ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਪਿੰਡ ਵਾਲਿਆਂ ਵੱਲੋਂ ਔਰਤ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾਣੀ ਚਾਹੀਦੀ। ਦੋਵਾਂ ਵੱਲੋਂ ਹੀ ਗੁਰਦੁਆਰਾ ਸਾਹਿਬ ਦੇ ਅੰਦਰ ਘਟੀਆ ਹਰਕਤ ਕੀਤੀ ਗਈ ਹੈ ਅਤੇ ਦੋਨਾਂ ਨੂੰ ਹੀ ਸਜ਼ਾ ਮਿਲਣੀ ਚਾਹੀਦੀ ਹੈ

ਤਾਂ ਜੋ ਆਉਣ ਵਾਲੇ ਸਮੇਂ ਵਿਚ ਅਜਿਹੀ ਮੰਦਭਾਗੀ ਘਟਨਾ ਹੋਰ ਨਾ ਵਾਪਰੇ।

Leave a Reply

Your email address will not be published.