ਗੁਰੂ ਘਰ ਅੰਦਰ ਦਾਖ਼ਲ ਹੋ ਕੇ ਨੌਜਵਾਨਾਂ ਨੇ ਕਰ ਦਿੱਤੀ ਇਹ ਗੰਦੀ ਕਰਤੂਤ

Uncategorized

ਲਗਾਤਾਰ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ ਹਾਲੇ ਤਕ ਪਿਛਲੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਹੀਂ ਹੋ ਸਕਿਆ ਅਤੇ ਹੁਣ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿਥੇ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।ਦੱਸ ਦੇਈਏ ਕਿ ਚੰਡੀਗੜ੍ਹ ਦੇ ਇਕ ਗੁਰਦੁਆਰਾ ਸਾਹਿਬ ਤੋਂ ਇਕ ਵੀਡੀਓ ਸਾਹਮਣੇ ਆ ਰਹੀ ਹੈ,ਜਿੱਥੇ ਕਿ ਦੋ ਨੌਜਵਾਨ ਲਡ਼ਕੇ ਸ਼ਰ੍ਹੇਆਮ ਗੁਰਦੁਆਰਾ ਸਾਹਿਬ ਦੇ ਅੰਦਰ ਆ ਜਾਂਦੇ ਹਨ ਅਤੇ ਉਨ੍ਹਾਂ ਨੇ ਸਿਰ ਉਤੇ ਕੋਈ ਕੱਪੜਾ ਨਹੀਂ ਲਿਆ ਹੋਇਆ ਅਤੇ ਉਨ੍ਹਾਂ ਨੇ ਆਪਣੇ ਪੈਰਾਂ ਵਿੱਚ ਬੂਟ ਪਾਏ ਹੋਏ ਹਨ।ਨਾ ਹੀ ਉਨ੍ਹਾਂ ਨੇ ਆਪਣੀ ਪਹਿਚਾਣ ਨੂੰ ਲੁਕੋਣ ਦੀ ਕੋਸ਼ਿਸ਼ ਕੀਤੀ ਹੈ ਕਿਉਂਕਿ ਉਨ੍ਹਾਂ ਦੇ ਚਿਹਰੇ ਉੱਤੇ ਕੋਈ ਵੀ ਕੱਪੜਾ ਨਹੀਂ ਹੈ।

ਉਹ ਗੁਰਦੁਆਰਾ ਸਾਹਿਬ ਦੇ ਅੰਦਰ ਆਉਂਦੇ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਪਏ ਗੋਲਕ ਨੂੰ ਚੁੱਕ ਕੇ ਲੈ ਜਾਂਦੇ ਹਨ।ਇਸ ਤੋਂ ਬਾਅਦ ਸਿੱਖ ਸੰਗਤਾਂ ਵੱਲੋਂ ਲਗਾਤਾਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਜਿਸ ਸਮੇਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਿੱਥੇ ਸਨ।ਕਿਉਂਕਿ ਸੀਸੀਟੀਵੀ ਫੁਟੇਜ ਅਜੋਕੇ ਵਾਇਰਲ ਹੋ ਰਹੀ ਹੈ,ਉਸ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ ਕਿ ਇਹ ਲੜਕੇ ਆਰਾਮ ਨਾਲ ਗੁਰਦੁਆਰਾ ਸਾਹਿਬ ਦੇ ਅੰਦਰ ਆਉਂਦੇ ਹਨ ਅਤੇ ਬੜੀ ਹੀ ਆਰਾਮ ਨਾਲ ਵਾਪਸ ਚਲੇ ਜਾਂਦੇ ਹਨ।

ਉਸ ਸਮੇਂ ਕੋਈ ਵੀ ਆਸ ਪਾਸ ਮੌਜੂਦ ਨਹੀਂ ਹੈ ਇਸ ਤੋਂ ਇਲਾਵਾ ਲੋਕਾਂ ਵੱਲੋਂ ਇਨ੍ਹਾਂ ਚੋਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਚੁੱਕੀ ਜਾ ਰਹੀ।ਸੋ ਅਜਿਹੀਆਂ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਵੱਡੇ ਸਵਾਲ ਖੜ੍ਹੇ ਹੁੰਦੇ ਹਨ ਕਿ ਜਦੋਂ ਗੁਰਦੁਆਰਾ ਸਾਹਿਬ ਦੇ ਵਿੱਚ ਜਥੇਦਾਰ ਰੱਖੇ ਗਏ ਹਨ ਜੋ ਕਿ ਗੁਰਦੁਆਰਾ ਸਾਹਿਬ ਦੀ ਰਖਵਾਲੀ ਕਰਦੇ ਹਨ।ਜਦੋਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਉਸ ਸਮੇਂ ਉਹ ਕਿੱਥੇ ਹੁੰਦੇ ਹਨ।ਕੁਝ

ਲੋਕਾਂ ਦਾ ਕਹਿਣਾ ਹੈ ਕਿ ਅਜਿਹਾ ਜਾਣਬੁੱਝ ਕੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕ ਆਪਸ ਵਿਚ ਹੀ ਲੜਦੇ ਰਹਿਣ ਅਤੇ ਸਰਕਾਰਾਂ ਆਪਣਾ ਮਤਲਬ ਕੱਢ ਲੈਣ।

Leave a Reply

Your email address will not be published. Required fields are marked *