ਕੈਪਟਨ ਸਰਕਾਰ ਵੱਲੋਂ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਦਿੱਤੀਆਂ ਨੌਕਰੀਆਂ ਦੀ ਖੁਸ਼ੀ ਵਿਚ ਅਕਾਲੀਆਂ ਨੇ ਵੰਡੇ ਲੱਡੂ

Uncategorized

ਕਾਫੀ ਲੰਬੇ ਸਮੇਂ ਤੋਂ ਕਾਂਗਰਸ ਸਰਕਾਰ ਵਿੱਚ ਕਾਟੋ ਕਲੇਸ਼ ਛਿੜਿਆ ਹੋਇਆ ਹੈ,ਜਿਸ ਕਾਰਨ ਕਾਂਗਰਸ ਸਰਕਾਰ ਦੇ ਬਹੁਤ ਸਾਰੇ ਵਿਧਾਇਕ ਕਾਂਗਰਸ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪਾਰਟੀ ਦੇ ਵਿਧਾਇਕਾਂ ਨੂੰ ਮਨਾਉਣ ਵਾਸਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਡੇ ਅਹੁਦਿਆਂ ਉੱਤੇ ਨਿਯੁਕਤ ਕਰਨ ਦਾ ਅੈਲਾਨ ਕੀਤਾ ਗਿਆ ਸੀ।ਜਿਸ ਤੋਂ ਬਾਅਦ ਹੁਣ ਅਕਾਲੀ ਆਗੂਆਂ ਵੱਲੋਂ ਉਨ੍ਹਾਂ ਉਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ ਅਤੇ ਅਨੋਖੇ ਢੰਗ ਨਾਲ ਕਾਂਗਰਸ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ।

ਦੱਸ ਦੇਈਏ ਕਿ ਲੁਧਿਆਣਾ ਵਿਚ ਅਕਾਲੀ ਆਗੂਆਂ ਨੇ ਲੱਡੂ ਵੰਡੇ ਕਿੳੁਂਕਿ ੳੁਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਭ ਤੋਂ ਲੋੜਵੰਦ ਪਰਿਵਾਰਾਂ ਨੂੰ ਵੱਡੇ ਅਹੁਦਿਆਂ ਉੱਤੇ ਨਿਯੁਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕੋਈ ਵੀ ਪੇਪਰ ਨਹੀਂ ਲਿਆ ਜਾਵੇਗਾ ਕਿਉਂਕਿ ਉਹ ਬਹੁਤ ਹੀ ਗ਼ਰੀਬ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ।ਇਸ ਤੋਂ ਇਲਾਵਾ ਉਨ੍ਹਾਂ ਦੇ ਚੁੱਲ੍ਹੇ ਉੱਤੇ ਰੋਟੀ ਨਹੀਂ ਪੱਕਦੀ ਸੀ ਅਤੇ ਕੈਪਟਨ ਸਰਕਾਰ ਵੱਲੋਂ ਉਨ੍ਹਾਂ ਉੱਤੇ ਤਰਸ ਖਾਧਾ ਗਿਆ ਹੈ।ਜਿਸ ਤੋਂ ਬਾਅਦ ਉਨ੍ਹਾਂ ਦੇ ਚੁੱਲ੍ਹੇ ਉੱਤੇ ਦੋ ਵਕਤ ਦੀ ਰੋਟੀ ਪੱਕੇਗੀ।ਸੋ ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ਉੱਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ

ਕਿਉਂਕਿ ਉਨ੍ਹਾਂ ਵੱਲੋਂ ਲੋੜਵੰਦ ਪਰਿਵਾਰਾਂ ਦਾ ਬਹੁਤ ਧਿਆਨ ਰੱਖਿਆ ਜਾ ਰਿਹਾ ਹੈ।ਭਾਵੇਂ ਕਿ ਇਹ ਸ਼ਬਦ ਕੈਪਟਨ ਅਮਰਿੰਦਰ ਸਿੰਘ ਦੇ ਪੱਖ ਵਿੱਚ ਲੱਗਦੇ ਹਨ ,ਪਰ ਤੁਹਾਨੂੰ ਦੱਸ ਦਈਏ ਕਿ ਇਹ ਸ਼ਬਦ ਕੈਪਟਨ ਅਮਰਿੰਦਰ ਸਿੰਘ ਦੇ ਪੱਖ ਵਿੱਚ ਨਹੀਂ ਬਲਕਿ ਉਨ੍ਹਾਂ ਦੇ ਵਿਰੁੱਧ ਬੋਲੇ ਜਾ ਰਹੇ ਹਨ।ਕਿਉਂਕਿ ਕੈਪਟਨ ਸਰਕਾਰ ਵੱਲੋਂ ਆਪਣੇ ਚਹੇਤੇ ਵਿਧਾਇਕਾਂ ਦੇ ਉੱਤਰਾਂ ਨੂੰ ਵੱਡੇ ਅਹੁਦਿਆਂ ਉੱਤੇ ਰੱਖਣ ਦੀ ਗੱਲ ਕੀਤੀ ਗਈ ਹੈ। ਦੂਜੇ ਪਾਸੇ ਪੰਜਾਬ ਦੇ ਲੱਖਾਂ ਹੀ ਨੌਜਵਾਨ ਜਿਨ੍ਹਾਂ ਨੇ ਡਿਗਰੀਆਂ ਕਰ ਰੱਖੀਆਂ ਹਨ ਸੜਕਾਂ ਉੱਤੇ ਪੰਜਾਬ ਪੁਲੀਸ ਤੋਂ ਲਾਠੀਆਂ ਖਾ ਰਹੇ ਹਨ। ਇਸ ਤੋਂ ਇਲਾਵਾ ਬਹੁਤ ਸਾਰੇ ਨੌਜਵਾਨ ਖੁਦਕੁਸ਼ੀਆਂ ਕਰ ਚੁੱਕੇ ਹਨ ਅਤੇ ਧਰਨਾ ਪ੍ਰਦਰਸ਼ਨ ਕਰਦੇ ਹੋਏ,ਉਨ੍ਹਾਂ ਨੇ ਆਪਣੀ ਸਿਹਤ ਖ਼ਰਾਬ ਕਰ ਲਈ ਹੈ।

ਪਰ ਫਿਰ ਵੀ ਕੈਪਟਨ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਭਾਵੇਂ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਹਨ ਪਰ ਅਕਸਰ ਹੀ ਉਹ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਭੁੱਲ ਜਾਂਦੇ ਹਨ।

Leave a Reply

Your email address will not be published. Required fields are marked *