A C ਵਿੱਚ ਬੈਠ ਕੇ ਬਿੱਲ ਪਾਸ ਕਰਨ ਵਾਲੇ ਲੋਕ ਵੇਖਣ ਇਸ ਵੀਡੀਓ ਵਿੱਚ ਕਿਸਾਨ ਦਾ ਦਰਦ

Uncategorized

ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਕਿਸਾਨਾਂ ਨੂੰ ਬਹੁਤ ਲੰਬਾ ਸਮਾਂ ਹੋ ਗਿਆ ਹੈ,ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਭਾਵੇਂ ਕਿ ਲੋਕਾਂ ਵੱਲੋਂ ਵੱਖਰੇ ਵੱਖਰੇ ਤਰੀਕਿਆਂ ਨਾਲ ਕੇਂਦਰ ਸਰਕਾਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ।ਪਰ ਫਿਰ ਵੀ ਕੇਂਦਰ ਸਰਕਾਰ ਆਪਣੀ ਜ਼ਿੱਦ ਉੱਤੇ ਅੜੀ ਹੋਈ ਹੈ ਕਿ ਉਹ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ।ਇਸੇ ਦੌਰਾਨ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ ਜਿਸ ਵਿਚ ਕੇ ਇਕ ਵਿਅਕਤੀ ਖੇਤ ਵਿੱਚ ਖੜ੍ਹਾ ਹੈ ਅਤੇ ਉਸ ਖੇਤ ਨੂੰ ਵਾਹ ਰਹੇ ਕਿਸਾਨਾਂ ਦੀ ਮਿਹਨਤ ਨੂੰ ਦਿਖਾ ਰਿਹਾ ਹੈ ਕਿਉਂਕਿ ਉਹ ਕਿਸਾਨ ਬਲਦਾਂ ਨਾਲ ਆਪਣੀ ਜ਼ਮੀਨ ਨੂੰ ਵਾਹ ਰਹੇ ਹਨ

ਅਤੇ ਉਨ੍ਹਾਂ ਦੇ ਪੈਰਾਂ ਵਿਚ ਚੱਪਲਾਂ ਵੀ ਨਹੀਂ ਹਨ। ਉੱਥੇ ਇਸ ਵਿਅਕਤੀ ਦਾ ਕਹਿਣਾ ਹੈ ਕਿ ਏ ਸੀ ਵਾਲੇ ਕਮਰੇ ਵਿੱਚ ਬੈਠ ਕੇ ਲੀਡਰ ਕਾਨੂੰਨ ਪਾਸ ਕਰ ਦਿੰਦੇ ਹਨ ਜੋ ਕਿ ਕਿਸਾਨਾਂ ਦੀ ਜਾਨ ਲੈ ਰਹੇ ਹਨ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਜਿਹੜਾ ਅੰਨ ਉਹ ਖਾਂਦੇ ਹਨ ਉਹ ਕਿਸਾਨਾਂ ਦੀ ਖੂਨ ਪਸੀਨੇ ਦੀ ਕਮਾਈ ਤੋਂ ਬਣਿਆ ਹੁੰਦਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇੱਕ ਕਿਸਾਨ ਆਪਣੇ ਖੇਤ ਵਿੱਚੋਂ ਫ਼ਸਲ ਨੂੰ ਉਗਾਉਣ ਲਈ ਬਹੁਤ ਜ਼ਿਆਦਾ ਮਿਹਨਤ ਕਰਦਾ ਹੈ ਅਤੇ ਜਦੋਂ ਉਹ ਆਪਣੀ ਫਸਲ ਨੂੰ ਮੰਡੀਆਂ ਵਿੱਚ ਵੇਚਦਾ ਹੈ ਤਾਂ ਉਸ ਸਮੇਂ ਉਸ ਨੂੰ ਬਹੁਤ ਹੀ ਘੱਟ ਕੀਮਤ ਮਿਲਦੀ ਹੈ।ਪਰ ਜਦੋਂ ਉਸ ਨੇ ਬਾਜ਼ਾਰ ਵਿੱਚੋਂ ਕੋਈ ਚੀਜ਼ ਖਰੀਦਣੀ ਹੁੰਦੀ ਹੈ

ਤਾਂ ਉਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਅਸਮਾਨ ਛੂਹ ਜਾਂਦੀਆਂ ਹਨ।ਸੋ ਇਸ ਕਾਰਨ ਅੱਜਕੱਲ੍ਹ ਕਿਸਾਨਾਂ ਦੀ ਆਮਦਨੀ ਬਹੁਤ ਘੱਟ ਹੈ।ਇਸ ਤੋਂ ਇਲਾਵਾ ਇਸ ਵਿਅਕਤੀ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗ ਪੂਰੀ ਕਰ ਦੇਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ ਕਿਉਂਕਿ ਏਸੀ ਵਾਲੇ ਕਮਰਿਆਂ ਵਿੱਚ ਬੈਠ ਕੇ ਕਾਨੂੰਨ ਬਣਾਉਣੇ ਬਹੁਤ ਸੌਖੇ ਹਨ,ਪਰ ਜੇਕਰ ਉਨ੍ਹਾਂ ਕਾਨੂੰਨਾਂ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ ਤਾਂ ਉਨ੍ਹਾਂ ਕਾਨੂੰਨਾਂ ਨੂੰ ਬਦਲਣਾ ਚਾਹੀਦਾ ਹੈ।ਨਾ ਕਿ ਆਪਣੀ ਜ਼ਿੱਦ ਉਤੇ ਅੜੇ ਰਹਿਣਾ ਚਾਹੀਦਾ ਹੈ ਕਿਉਂਕਿ ਲਗਾਤਾਰ ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਤਿੰਨ ਕਾਲੇ ਕਾਨੂੰਨ ਉਨ੍ਹਾਂ ਨੂੰ ਬਰਬਾਦ ਕਰ ਦੇਣਗੇ,

ਪਰ ਕੇਂਦਰ ਸਰਕਾਰ ਆਪਣੀ ਹੀ ਜ਼ਿੱਦ ਉੱਤੇ ਅੜੀ ਹੋਈ ਹੈ ਅਤੇ ਵਾਰ ਵਾਰ ਇਕੋ ਗੱਲ ਦੁਹਰਾ ਰਹੀ ਹੈ ਕਿ ਇਹ ਤਿੰਨ ਕਾਨੂੰਨ ਕਿਸਾਨਾਂ ਦੀ ਭਲਾਈ ਵਾਸਤੇ ਬਣਾਏ ਗਏ ਹਨ।

Leave a Reply

Your email address will not be published. Required fields are marked *