ਮਾਂ ਧੀ ਦੀ ਕਰੰਟ ਲੱਗਣ ਕਾਰਨ ਮੌਤ ,ਮੁੰਡੇ ਦੀਆਂ ਭੈਣਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Uncategorized

ਨਕੋਦਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਮਾਂ ਧੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਮਾਂ ਦਾ ਨਾਮ ਸ਼ਾਲੂ ਸੀ ਅਤੇ ਉਸ ਦੀ ਧੀ ਦਾ ਨਾਮ ਏਂਜਲ ਸੀ।ਸ਼ਾਲੂ ਦੇ ਪੇਕੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲਡ਼ਕੀ ਨੂੰ ਉਸਦੇ ਸਹੁਰੇ ਪਰਿਵਾਰ ਵੱਲੋਂ ਬਹੁਤ ਹੀ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ।ਭਾਵੇਂ ਕਿ ਉਨ੍ਹਾਂ ਦੀ ਮੌਤ ਦਰ ਨੂੰ ਲੋਕਾਂ ਵੱਲੋਂ ਹਾਦਸੇ ਦਾ ਰੂਪ ਦਿੱਤਾ ਜਾ ਰਿਹਾ ਹੈ,ਪਰ ਸ਼ਾਲੂ ਦੇ ਪੇਕੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਅਤੇ ਦੋਹਤੀ ਨੂੰ ਜਾਣਬੁੱਝ ਕੇ ਕਰੰਟ ਲਗਾ ਕੇ ਮਾਰਿਆ ਗਿਆ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀਆਂ ਨੰਦਾ ਅਤੇ ਉਸ ਦਾ ਪਤੀ ਉਸ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕਰਦਾ ਸੀ।

ਬਹੁਤ ਵਾਰ ਉਨ੍ਹਾਂ ਦੇ ਘਰ ਝਗੜਾ ਹੋ ਗਿਆ ਸੀ,ਪਰ ਬਾਅਦ ਵਿਚ ਰਾਜ਼ੀਨਾਮਾ ਹੋ ਜਾਂਦਾ ਸੀ।ਉਨ੍ਹਾਂ ਦੇ ਦੋਹਤੀ ਵੱਲੋਂ ਵੀ ਉਨ੍ਹਾਂ ਨੂੰ ਦੱਸਿਆ ਜਾਂਦਾ ਸੀ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ।ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਇੱਥੇ ਪਹੁੰਚੇ ਤਾਂ ਉਸ ਸਮੇਂ ਉਨ੍ਹਾਂ ਦੀ ਧੀ ਅਤੇ ਉਨ੍ਹਾਂ ਦੀ ਦੋਹਤੀ ਦੋਨੋਂ ਹੀ ਬਿਲਕੁਲ ਝੁਲਸੀਆਂ ਪਈਆਂ ਸਨ,ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਮੌਤ ਹਾਦਸੇ ਵਿੱਚ ਨਹੀਂ ਬਲਕਿ ਉਨ੍ਹਾਂ ਨੂੰ ਜਾਣ ਬੁੱਝ ਕੇ ਕਰੰਟ ਲਗਾਇਆ ਗਿਆ ਹੈ। ਸੋ ਇਸ ਲਈ ਉਨ੍ਹਾਂ ਦੀ ਮੰਗ ਹੈ

ਕਿ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇ ਅਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਅਜੇ ਤੱਕ ਮਾਮਲਾ ਇਹ ਸਾਹਮਣੇ ਆ ਰਿਹਾ ਹੈ ਕਿ ਦੋਨਾਂ ਦੀ ਮੌਤ ਹਾਦਸੇ ਵਿਚ ਹੋਈ ਹੈ।ਪਰ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ

ਮਾਮਲੇ ਦੇ ਦੌਰਾਨ ਜੋ ਵੀ ਸਾਹਮਣੇ ਆਵੇਗਾ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *