ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਬਹੁਤ ਜ਼ਿਆਦਾ ਕੰਮ ਕੀਤੇ ਹਨ ਅਤੇ ਪੰਜਾਬ ਦੇ ਲੋਕ ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ, ਪਰ ਜੇਕਰ ਅਸਲ ਵਿਚ ਪੰਜਾਬ ਵਿਚ ਚਾਰੇ ਪਾਸੇ ਨਿਗ੍ਹਾ ਮਾਰੀਏ ਤਾਂ ਚਾਰੇ ਪਾਸੇ ਲੋਕ ਵਿਰਲਾਪ ਕਰਦੇ ਹੋਏ ਹੀ ਦਿਖਾਈ ਦੇ ਰਹੇ ਹਨ।ਪੰਜਾਬ ਵਿੱਚ ਥਾਂ ਥਾਂ ਤੇ ਧਰਨੇ ਲੱਗੇ ਹੋਏ ਹਨ ਜੋ ਕਿ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ।ਪਰ ਫਿਰ ਵੀ ਪੰਜਾਬ ਸਰਕਾਰ ਨੂੰ ਇਹ ਭੁਲੇਖਾ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹਨ।ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਨੇਤਾਵਾਂ ਵਿੱਚ ਕਾਟੋ ਕਲੇਸ਼ ਛਿੜਿਆ ਹੋਇਆ ਹੈ,
ਜਿਸ ਕਾਰਨ ਕੇ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵੀ ਵਧੀਆਂ ਹੋਈਆਂ ਹਨ। ਕੈਪਟਨ ਅਮਰਿੰਦਰ ਸਿੰਘ ਨਾਲ ਬਹੁਤ ਸਾਰੇ ਨੇਤਾ ਨਾਰਾਜ਼ ਹੋ ਗਏ ਸੀ ਜੋ ਕਿ ਕਾਂਗਰਸ ਪਾਰਟੀ ਨੂੰ ਛੱਡਣ ਦੀ ਗੱਲ ਕਰਦੇ ਸੀ, ਪਰ ਉਨ੍ਹਾਂ ਨੂੰ ਬਣਾਉਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਡੇ ਅਹੁਦਿਆਂ ਉੱਤੇ ਨਿਯੁਕਤ ਕਰਨ ਦਾ ਅੈਲਾਨ ਕਰ ਦਿੱਤਾ ਸੀ।ਜਿਸ ਤੋਂ ਬਾਅਦ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਤੇ ਸਵਾਲ ਖਡ਼੍ਹੇ ਕਰ ਆਏ ਹਨ ਕਿ ਜਿਨ੍ਹਾਂ ਨੇ ਲੱਖਾਂ ਰੁਪਏ ਲਗਾ ਕੇ ਡਿਗਰੀਆਂ ਹਾਸਲ ਕੀਤੀਆਂ ਹਨ, ਉਨ੍ਹਾਂ ਨੂੰ ਨੌਕਰੀ ਨਹੀਂ ਦਿੱਤੀ ਜਾ ਰਹੀ ਅਤੇ ਜਿਹੜੇ ਲੋਕ ਪਹਿਲਾਂ ਤੋਂ ਹੀ ਅਮੀਰ ਹਨ ਉਨ੍ਹਾਂ ਦੇ ਬੱਚਿਆਂ ਨੂੰ ਤੁਸੀਂ ਵੱਡੇ ਅਹੁਦਿਆਂ ਉੱਤੇ ਨਿਯੁਕਤ ਕਰ ਰਹੇ ਹੋ।
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਅਤੇ ਉਨ੍ਹਾਂ ਤੋਂ ਮੁੱਕਰੇ ਵੀ ਹਨ ਇਸੇ ਤਰੀਕੇ ਨਾਲ ਉਨ੍ਹਾਂ ਨੇ ਪੰਜਾਬ ਦੇ ਅੰਗਹੀਣ ਵਿਅਕਤੀਆਂ ਨਾਲ ਬਹੁਤ ਸਾਰੇ ਵਾਅਦੇ ਕੀਤੇ,ਪਰ ਉਨ੍ਹਾਂ ਨੂੰ ਨਹੀਂ ਨਿਭਾਇਆ।ਇਸੇ ਲਈ ਜ਼ਿਲ੍ਹਾ ਮੁਕਤਸਰ ਵਿੱਚ ਅੰਗਹੀਣਾਂ ਨੇ ਇਕ ਧਰਨਾ ਦਿੱਤਾ ਜਿੱਥੇ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਪੋਲਾਂ ਖੋਲ੍ਹੀਆਂ।ਇੱਥੇ ਅੰਗਹੀਣਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਪੰਜਾਬ ਦੇ ਲੋਕਾਂ ਤੋਂ ਸਭ ਕੁਝ ਖੋਹ ਲੈਂਦੀ ਹੈ ਤੇ ਜਦੋਂ ਵੋਟਾਂ ਨਜ਼ਦੀਕ ਹੋਣ ਲੱਗਦੀਆਂ ਹਨ ਤਾਂ ਉਸ ਸਮੇਂ ਉਹੀ ਖੋਹੀਆਂ ਹੋਈਆਂ ਚੀਜ਼ਾਂ ਉਨ੍ਹਾਂ ਨੂੰ ਵਾਪਸ ਕਰ ਕੇ ਇਹ ਅਹਿਸਾਸ ਦਿਵਾਉਂਦੀ ਹੈ
ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ।ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਬਹੁਤ ਸਾਰੀਆਂ ਗੱਲਾਂ ਗਈਆਂ ਜੋ ਕਿ ਪੰਜਾਬ ਸਰਕਾਰ ਦੀ ਅਸਲ ਸੱਚਾਈ ਨੂੰ ਬਿਆਨ ਕਰਦੀਆਂ ਸੀ।