ਨਸ਼ੇ ਦੇ ਵਿਚ ਟੁੰਨ ਵਿਅਕਤੀ ਰਾਤ ਨੂੰ ਆ ਵੜਿਆ ਗੁਰੂ ਘਰ ਦੇ ਵਿਚ, ਸੰਗਤਾਂ ਨੇ ਫੜ ਕੇ ਲਾਇਆ ਸੋਦਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਲਗਾਤਾਰ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ,ਪਰ ਇਨ੍ਹਾਂ ਬੇਅਦਬੀ ਮਾਮਲਿਆਂ ਵਿਚ ਕੋਈ ਵੀ ਇਨਸਾਫ ਨਹੀਂ ਹੋ ਪਾਉਂਦਾ। ਜਿਸ ਕਾਰਨ ਅੱਜ ਕੱਲ੍ਹ ਕੁਝ ਸਿੱਖ ਜਥੇਬੰਦੀਆਂ ਵੱਲੋਂ ਇਹ ਰਾਏ ਬਣਾ ਲਈ ਗਈ ਹੈ ਕਿ ਜੇਕਰ ਉਨ੍ਹਾਂ ਦੇ ਹੱਥ ਕੋਈ ਵੀ ਬੇਅਦਬੀ ਕਰਨ ਵਾਲਾ ਵਿਅਕਤੀ ਲੱਗ ਜਾਂਦਾ ਹੈ ਤਾਂ ਉਹ ਉਸ ਦਾ ਸੋਧਾ ਲਗਾਉਣਗੇ ਅਤੇ ਮੌਕੇ ਤੇ ਹੀ ਬੇਅਦਬੀ ਮਾਮਲੇ ਦਾ ਇਨਸਾਫ ਕਰ ਦਿੱਤਾ ਜਾਵੇਗਾ।ਇਸੇ ਤਰ੍ਹਾਂ ਹੀ ਗੁਰਦਾਸਪੁਰ ਦੇ ਇਕ ਗੁਰਦੁਆਰਾ ਸਾਹਿਬ ਵਿੱਚ ਇੱਕ ਨਸ਼ੇ ਵਿਚ ਟੁੰਨ ਹੋਇਆ ਵਿਅਕਤੀ ਪਹੁੰਚਿਆ।ਜਿਸ ਨੇ ਗੁਰਦੁਆਰਾ ਸਾਹਿਬ ਦਾ

ਬਾਹਰਲਾ ਜਿੰਦਰਾ ਭੰਨਿਆ ਇਸ ਤੋਂ ਇਲਾਵਾ ਉਸ ਨੇ ਗੁਰੂ ਘਰ ਵਿੱਚ ਬਣੇ ਹੋਏ ਲੰਗਰ ਹਾਲ ਦਾ ਜੰਦਰਾ ਭੰਨਣ ਦੀ ਕੋਸ਼ਿਸ਼ ਕੀਤੀ।ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਇਸ ਦੀ ਖ਼ਬਰ ਹੋਈ ਅਤੇ ਉਨ੍ਹਾਂ ਨੇ ਇਸ ਵਿਅਕਤੀ ਦੀ ਕੁੱਟਮਾਰ ਕੀਤੀ। ਉਸ ਤੋਂ ਬਾਅਦ ਪੁਲਸ ਮੁਲਾਜ਼ਮ ਉੱਥੇ ਆਏ,ਜੋ ਕਿ ਇਸ ਵਿਅਕਤੀ ਨੂੰ ਆਪਣੇ ਨਾਲ ਲੈ ਗਏ ਅਤੇ ਬਾਅਦ ਵਿਚ ਇਸ ਵਿਅਕਤੀ ਦੀ ਮੌਤ ਦੀ ਖਬਰ ਸਾਹਮਣੇ ਆਈ।ਇਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਵਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਅਤੇ ਉਨ੍ਹਾਂ ਦੇ ਖ਼ਿਲਾਫ਼

ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਰੀਬ ਪੌਣੇ ਇੱਕ ਵਜੇ ਉਨ੍ਹਾਂ ਨੂੰ ਇਹ ਫੋਨ ਆਇਆ ਕਿ ਉਨ੍ਹਾਂ ਦੇ ਪੁੱਤਰ ਨੂੰ ਕਿਸੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਘੇਰਿਆ ਗਿਆ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਮੌਤ ਦੀ ਖਬਰ ਮਿਲੀ।ਦੱਸ ਦੇਈਏ ਕਿ ਮ੍ਰਿਤਕ ਵਿਅਕਤੀ ਦੀ ਛੋਟੀ ਬੱਚੀ ਕੋਲੋਂ ਵੀ ਇਹ ਬਿਆਨ ਜਾਰੀ ਕਰਵਾਏ ਜਾ ਰਹੇ ਹਨ ਕਿ ਉਸ ਦੇ ਪਿਤਾ ਦੇ ਦੋਸ਼ੀਆਂ ਨੂੰ ਫਾਂਸੀ ਮਿਲਣੀ ਚਾਹੀਦੀ ਹੈ।ਪਰ ਦੂਜੇ ਪਾਸੇ ਸਿੱਖ ਜਥੇਬੰਦੀਆਂ ਵਿਚ ਵੀ ਗੁੱਸਾ ਦਿਖਾਈ ਦੇ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਵਿਚ ਗਲਤ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਜੋ ਵਿਅਕਤੀ ਮਾਰਿਆ ਗਿਆ ਹੈ ਉਸ ਵੱਲੋਂ ਗੁਰਦੁਆਰਾ ਸਾਹਿਬ ਵਿਚ

ਬੇਅਦਬੀ ਕੀਤੀ ਜਾ ਰਹੀ ਸੀ,ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਜਦੋਂ ਪੁਲੀਸ ਮੁਲਾਜ਼ਮ ਉਸ ਨੂੰ ਲੈ ਗਏ ਤਾਂ ਉੱਥੇ ਜਾ ਕੇ ਉਸ ਦੀ ਮੌਤ ਹੋਈ।

Leave a Reply

Your email address will not be published.