ਅੱਜਕੱਲ੍ਹ ਪ੍ਰੇਮ ਸੰਬੰਧਾਂ ਦੇ ਚੱਲਦੇ ਬਹੁਤ ਸਾਰੇ ਨੌਜਵਾਨ ਆਪਣੀ ਜਾਨ ਗਵਾ ਬੈਠਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਅੰਮ੍ਰਿਤਸਰ ਦੇ ਬੱਸ ਅੱਡੇ ਦੇ ਨਜ਼ਦੀਕ ਪੈਂਦੇ ਇੱਕ ਨਿੱਜੀ ਹੋਟਲ ਵਿੱਚ ਅੱਲ੍ਹੜ ਉਮਰਾਂ ਦੇ ਲੜਕਾ ਲੜਕੀ ਨੇ ਆਪਣੇ ਆਪ ਨੂੰ ਗੋ-ਲੀ ਮਾਰ ਕੇ ਜਾਨ ਦੇ ਦਿੱਤੀ।ਜਾਣਕਾਰੀ ਮੁਤਾਬਕ ਮ੍ਰਿਤਕ ਲੜਕੀ ਦਾ ਨਾਮ ਪ੍ਰਭਨੂਰ ਸਿੰਘ ਅਤੇ ਮ੍ਰਿਤਕ ਲੜਕੀ ਦਾ ਨਾਮ ਹਰਸਿਮਰਤ ਕੌਰ ਸੀ।ਦੋਨੋਂ ਹੀ ਅੰਮ੍ਰਿਤਸਰ ਵਿਚ ਆਈਲੈਟਸ ਕਰਦੇ ਸੀ।ਇਸੇ ਦੌਰਾਨ ਇਨ੍ਹਾਂ ਨੇ ਨਿੱਜੀ ਹੋਟਲ ਵਿੱਚ ਇੱਕ ਕਮਰਾ ਬੁੱਕ ਕਰਵਾਇਆ।ਉਸ ਤੋਂ ਬਾਅਦ ਦੋਨੋਂ ਕਮਰੇ ਦੇ ਅੰਦਰ ਗਏ,ਪਰ ਕਾਫੀ ਲੰਬਾ ਸਮਾਂ ਇਹ ਕਮਰੇ ਤੋਂ ਬਾਹਰ ਨਹੀਂ ਆਏ।ਉਸ ਤੋਂ ਬਾਅਦ ਹੋਟਲ ਦੇ ਮੈਨੇਜਰ
ਨੇ ਕਮਰਾ ਖੁਲ੍ਹਵਾਇਆ ਤਾਂ ਪਤਾ ਚੱਲਿਆ ਕਿ ਇਹ ਦੋਨੋਂ ਹੀ ਮਰ ਚੁੱਕੇ ਸੀ,ਕਿਉਂਕਿ ਇਨ੍ਹਾਂ ਦੇ ਸਿਰ ਵਿੱਚ ਗੋ-ਲੀ-ਆਂ ਲੱਗੀਆਂ ਹੋਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਲੜਕੇ ਨੇ ਲੜਕੀ ਨੂੰ ਗੋ-ਲੀ ਮਾਰੀ। ਉਸ ਤੋਂ ਬਾਅਦ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜਾਨ ਲੈ ਲਈ। ਇਸ ਘਟਨਾ ਤੋਂ ਬਾਅਦ ਤੁਰੰਤ ਹੀ ਹੋਟਲ ਦੇ ਮੈਨੇਜਰ ਨੇ ਪੁਲੀਸ ਮੁਲਾਜ਼ਮਾਂ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਉਸ ਤੋਂ ਬਾਅਦ ਮੌਕੇ ਤੇ ਪੁਲਸ ਮੁਲਾਜ਼ਮ ਇੱਥੇ ਪਹੁੰਚ।ਜਿਨ੍ਹਾਂ ਨੇ ਘਟਨਾ ਦੀ ਪੁਸ਼ਟੀ ਕੀਤੀ ਉਨ੍ਹਾਂ ਨੇ ਕਿਹਾ ਕਿ ਦੋਨਾਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ।ਆਉਣ ਵਾਲੇ ਸਮੇਂ ਵਿਚ ਜੋ ਵੀ ਮਾਮਲਾ ਛਾਣਬੀਣ ਦੌਰਾਨ
ਸਾਹਮਣੇ ਆਵੇਗਾ,ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਇਸ ਨਿੱਜੀ ਹੋਟਲ ਵਿੱਚ ਪਹੁੰਚੇ, ਜਿੱਥੇ ਕਿ ਉਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ ਸੀ। ਇਸ ਤੋਂ ਇਲਾਵਾ ਉਹ ਇਹ ਵੀ ਨਹੀਂ ਜਾਣਦੇ ਸੀ ਕਿ ਉਨ੍ਹਾਂ ਦੇ ਬੱਚਿਆਂ ਨੇ ਅਜਿਹਾ ਕਦਮ ਕਿਉਂ ਚੁੱਕਿਆ।ਪੁਲਿਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ
ਇਹ ਵੀ ਸਾਫ ਹੋ ਜਾਵੇਗਾ ਕਿ ਇਨ੍ਹਾਂ ਦੋਨਾਂ ਦੁਆਰਾ ਅਜਿਹਾ ਕਦਮ ਕਿਉਂ ਚੁੱਕਿਆ ਗਿਆ।