ਪਹਿਲਾਂ ਕਾਲੇ ਕਾਨੂੰਨ ਅਤੇ ਹੁਣ ਇਸ ਆਫ਼ਤ ਨੇ ਕਿਸਾਨਾਂ ਉੱਪਰ ਢਾਹਿਆ ਕਹਿਰ

Uncategorized

ਕਿਸਾਨਾਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ, ਇੱਥੋਂ ਤਕ ਕਿ ਉਨ੍ਹਾਂ ਦੀ ਕਿਸੇ ਵੀ ਮੁਸ਼ਕਲ ਦਾ ਹੱਲ ਵੀ ਨਹੀਂ ਲੱਭ ਰਿਹਾ। ਅੱਜਕੱਲ੍ਹ ਕਿਸਾਨ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਤੰਗ ਆ ਚੁੱਕੇ ਹਨ ਅਤੇ ਸੂਬੇ ਦੇ ਹਰ ਪਾਸੇ ਕਿਸਾਨ ਸਰਕਾਰਾਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਜਾਂ ਫਿਰ ਨਾਅਰੇਬਾਜ਼ੀ ਕਰਦੇ ਹੋਏ ਦਿਖਾਈ ਦਿੰਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਇੱਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਝੋਨਾ ਲਗਾਇਆ ਹੋਇਆ ਸੀ।ਪਰ ਇੱਕ ਛੋਟੀ ਨਹਿਰ ਦਾ ਬੰਨ੍ਹ ਟੁੱਟਣ ਕਾਰਨ ਉਨ੍ਹਾਂ ਦੇ ਖੇਤਾਂ ਵਿੱਚ ਪਾਣੀ ਭਰ ਗਿਆ ਅਤੇ ਸਾਰੀ ਫ਼ਸਲ ਖ਼ਰਾਬ ਹੋ ਗਈ।

ਇੱਥੇ ਬਹੁਤ ਸਾਰੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ,ਜਿਨ੍ਹਾਂ ਵੱਲੋਂ ਸਰਕਾਰਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਨਹਿਰੀ ਵਿਭਾਗ ਦੇ ਖ਼ਿਲਾਫ਼ ਵੀ ਰੋਸ ਪ੍ਰਦਰਸ਼ਨ ਕੀਤਾ ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਨਹਿਰੀ ਵਿਭਾਗ ਵੱਲੋਂ ਇਨ੍ਹਾਂ ਛੋਟੀਆਂ ਨਹਿਰਾਂ ਦੀ ਮੁਰੰਮਤ ਨਹੀਂ ਕੀਤੀ ਜਾਂਦੀ।ਜਿਸ ਕਾਰਨ ਬਹੁਤ ਵਾਰ ਅਜਿਹਾ ਹੁੰਦਾ ਹੈ ਕਿ ਉਨ੍ਹਾਂ ਦੇ ਖੇਤਾਂ ਵਿੱਚ ਪਾਣੀ ਚਲਿਆ ਜਾਂਦਾ ਹੈ ਅਤੇ ਉਨ੍ਹਾਂ ਦਾ ਨੁਕਸਾਨ ਹੁੰਦਾ ਹੈ।ਇੱਥੋਂ ਤੱਕ ਕਿ ਸਰਕਾਰਾਂ ਵੱਲੋਂ ਬਣਦਾ ਮੁਆਵਜ਼ਾ ਵੀ ਨਹੀਂ ਦਿੱਤਾ ਜਾਂਦਾ,ਜਿਸ ਕਾਰਨ ਬਹੁਤ ਸਾਰੇ ਕਿਸਾਨ ਖੁ-ਦ-ਕੁ-ਸ਼ੀ-ਆਂ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਨਹਿਰੀ ਵਿਭਾਗ ਦੇ

ਅਧਿਕਾਰੀਆਂ ਨੂੰ ਜੋ ਗਰਾਂਟਾਂ ਆਉਂਦੀਆਂ ਹਨ ਉਹ ਸਿਰਫ ਕਾਗਜ਼ਾਂ ਵਿਚ ਲਿਖੀਆਂ ਜਾਂਦੀਆਂ ਹਨ।ਬਾਕੀ ਇਨ੍ਹਾਂ ਗਰਾਂਟਾਂ ਦਾ ਅਸਲੀ ਮੁਨਾਫ਼ਾ ਵੱਡੇ ਅਧਿਕਾਰੀ ਲੈ ਜਾਂਦੇ ਹਨ ਅਤੇ ਨਹਿਰਾਂ ਦੀ ਮੁਰੰਮਤ ਨਹੀਂ ਹੁੰਦੀ,ਜਿਸ ਕਾਰਨ ਵਾਰ ਵਾਰ ਉਨ੍ਹਾਂ ਦੇ ਖੇਤਾਂ ਵਿੱਚ ਨੁਕਸਾਨ ਹੁੰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਵੇ ਅਤੇ ਇਨ੍ਹਾਂ ਨਹਿਰਾਂ ਦੀ ਮੁਰੰਮਤ ਕਰਵਾ ਦੇਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹਾ ਨੁਕਸਾਨ ਦੁਬਾਰਾ ਨਾ ਹੋਵੇ। ਸੋ ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਕਿਸਾਨਾਂ ਨਾਲ ਉਹ ਸਾਰੀਆਂ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ।ਜਿਸ ਤੋਂ ਬਾਅਦ ਕਿਸਾਨਾਂ ਦਾ ਜਿਊਣਾ ਦੁੱਭਰ ਹੋ ਰਿਹਾ ਹੈ।ਇਕ ਪਾਸੇ ਕੇਂਦਰ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਲਾਗੂ ਕਰ ਰੱਖੇ ਹਨ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਬਿਜਲੀ ਦਾ ਸੰਕਟ ਦੂਰ ਕਰਨ ਦੇ

ਲਈ ਕੁਝ ਖਾਸ ਉਪਰਾਲੇ ਨਹੀਂ ਕੀਤੇ ਜਾ ਰਹੇ। ਇਸ ਤੋਂ ਇਲਾਵਾ ਮੀਂਹ ਪੈਣ ਦੀ ਵੀ ਕੋਈ ਉਮੀਦ ਨਹੀਂ ਜਾਗ ਰਹੀ।

Leave a Reply

Your email address will not be published.