ਚਾਰ ਕਾਤਲਾਂ ਦਾ ਮੁਲਜ਼ਮ ਹਾਲੇ ਤੱਕ ਪੁਲਸ ਦੀ ਗ੍ਰਿਫਤ ਚੋਂ ਬਾਹਰ, ਪਰਿਵਾਰ ਨੇ ਕੀਤਾ ਚੱਕਾ ਜਾਮ

Uncategorized

ਗੁਰਦਾਸਪੁਰ ਦੇ ਬੱਲੜਵਾਲ ਤੋਂ ਇਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿੱਥੇ ਕਿ ਪਿਛਲੇ ਦਿਨੀਂ ਇਕ ਵਿਅਕਤੀ ਨੇ ਇਕ ਪਰਿਵਾਰ ਦੇ ਛੇ ਜੀਆਂ ਉਤੇ ਅੰਨ੍ਹੇਵਾਹ ਗੋ-ਲੀ-ਆਂ ਚਲਾ ਦਿੱਤੀਆਂ ਸੀ ਅਤੇ ਇਨ੍ਹਾਂ ਵਿੱਚੋਂ ਦੋ ਦੀ ਮੌਕੇ ਤੇ ਮੌਤ ਹੋਈ ਅਤੇ ਚਾਰ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ।ਹਸਪਤਾਲ ਵਿੱਚ ਪਹੁੰਚਾਉਣ ਤੋਂ ਬਾਅਦ ਦੋ ਜਣਿਆਂ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ ਅਤੇ ਦੋ ਅਜੇ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ।ਸੋ ਇਹ ਇਕ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਸੀ ਜਿਸ ਨੇ ਸਾਰਿਆਂ ਦੇ ਮਨ ਵਿੱਚ ਇਹ ਸਵਾਲ ਖੜ੍ਹਾ ਕਰ ਦਿੱਤਾ ਕਿ ਅਜਿਹੀ ਕੀ ਗੱਲ ਹੋਈ ਕਿ ਇਕ ਵਿਅਕਤੀ ਨੂੰ ਇਸ ਤਰੀਕੇ ਨਾਲ ਗੋ-ਲੀ-ਆਂ ਚਲਾਉਣੀਆਂ ਪਈਆਂ ਅਤੇ ਉਸ ਨੇ ਚਾਰ ਜਣਿਆਂ ਦੀ ਜਾਨ ਲੈ

ਲਈ।ਦੱਸ ਦਈਏ ਕਿ ਇਸ ਮਾਮਲੇ ਵਿੱਚ ਬਹੁਤ ਸਾਰੇ ਪਹਿਲੂ ਸਾਹਮਣੇ ਆ ਰਹੇ ਹਨ।ਕੁਝ ਬਿਆਨ ਸਾਹਮਣੇ ਆਏ ਜਿਨ੍ਹਾਂ ਦੁਆਰਾ ਦੱਸਿਆ ਗਿਆ ਕਿ ਇਹ ਇਕ ਲੜਕਾ ਲੜਕੀ ਦੇ ਪ੍ਰੇਮ ਸਬੰਧਾਂ ਦਾ ਮਾਮਲਾ ਸੀ। ਇਸ ਤੋਂ ਇਲਾਵਾ ਇਸ ਨੂੰ ਸਿਆਸੀ ਰੰਜਿਸ਼ ਦਾ ਨਾਂ ਵੀ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਥਾਣੇ ਦੇ ਅੱਗੇ ਧਰਨਾ ਲਗਾ ਰੱਖਿਆ ਹੈ। ਉਨ੍ਹਾਂ ਨੇ ਇਨ੍ਹਾਂ ਮ੍ਰਿਤਕ ਦੇਹਾਂ ਦਾ ਪੋਸਟਮਾਰਟਮ ਕਰਵਾ ਲਿਆ ਹੈ।ਉਸ ਤੋਂ ਬਾਅਦ ਮ੍ਰਿਤਕ ਦੇਹਾਂ ਨੂੰ ਪੁਲਸ ਥਾਣੇ ਦੇ ਅੱਗੇ ਰੱਖ ਕੇ ਇਹ ਮੰਗ ਕੀਤੀ ਜਾ ਰਹੀ ਹੈ ਕਿ ਜਿਸ ਨੇ ਇਨ੍ਹਾਂ

ਉਤੇ ਗੋ-ਲੀ-ਆਂ ਚਲਾਈਆਂ ਸੀ,ਉਸ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਦੂਜੇ ਪਾਸੇ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੇ ਦੋਸ਼ੀਆਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਿਆ ਹੈ, ਪਰ ਮੁੱਖ ਦੋਸ਼ੀ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੁੱਖ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।ਜਲਦੀ ਹੀ ਉਸ ਨੂੰ ਹਿਰਾਸਤ ਵਿੱਚ

ਲੈ ਲਿਆ ਜਾਵੇਗਾ ਅਤੇ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।ਕ

Leave a Reply

Your email address will not be published. Required fields are marked *