ਪਟਿਆਲਾ ਵਿਖੇ ਟਾਵਰ ਤੇ ਬੈਠੇ ਈ ਟੀ ਟੀ ਅਧਿਆਪਕ ਨੂੰ ਲੱਗੀਆਂ ਇਹ ਬਿਮਾਰੀਆਂ, ਸਰਕਾਰ ਤੇ ਅੱਗੇ ਮੰਗਾਂ ਮੰਨਣ ਦੀ ਲਾਈ ਗੁਹਾਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਈਟੀਟੀ ਅਤੇ ਟੈੱਟ ਪਾਸ ਅਧਿਆਪਕਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਟਿਆਲਾ ਤੋਂ ਰੋਜ਼ਾਨਾ ਹੀ ਇਹ ਤਸਵੀਰਾਂ ਸਾਹਮਣੇ ਆਉਂਦੀਆਂ ਹਨ, ਜਿੱਥੇ ਇਹ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਮਨਵਾਉਣ ਦੇ ਲਈ ਧਰਨਾ ਪ੍ਰਦਰਸ਼ਨ ਕਰਦੇ ਹੋਏ ਦਿਖਾਈ ਦਿੰਦੇ ਹਨ ਅਤੇ ਪੁਲਸ ਮੁਲਾਜ਼ਮਾਂ ਇਨ੍ਹਾਂ ਉੱਤੇ ਲਾਠੀਚਾਰਜ ਕਰਦੀ ਹੋਈ ਦਿਖਾਈ ਦਿੰਦੀ ਹੈ।ਲੰਬੇ ਸਮੇਂ ਤੋਂ ਇਹ ਆਪਣੀਆਂ ਮੰਗਾਂ ਨੂੰ ਰੱਖ ਰਹੇ ਹਨ।ਪਰ ਕੈਪਟਨ ਅਮਰਿੰਦਰ ਸਿੰਘ ਉੱਤੇ ਇਸ ਦਾ ਕੋਈ ਵੀ ਅਸਰ ਦਿਖਾਈ ਨਹੀਂ ਦੇ ਰਿਹਾ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇਕ ਟਾਵਰ ਉੱਤੇ ਵੀ

ਸੁਰਿੰਦਰਪਾਲ ਨਾਂ ਦਾ ਇੱਕ ਨੌਜਵਾਨ ਬੈਠਾ ਹੋਇਆ ਹੈ।ਜਿਸ ਦਾ ਕਹਿਣਾ ਹੈ ਕਿ ਜਦੋਂ ਤੱਕ ਕੈਪਟਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਨਹੀਂ ਲੈਂਦੀ ਉਸ ਸਮੇਂ ਤੱਕ ਉਹ ਟਾਵਰ ਤੋਂ ਹੇਠਾਂ ਨਹੀਂ ਉਤਰੇਗਾ। ਭਾਵੇਂ ਕਿ ਸੁਰਿੰਦਰਪਾਲ ਦੀ ਤਬੀਅਤ ਬਹੁਤ ਖ਼ਰਾਬ ਹੋ ਚੁੱਕੀ ਹੈ, ਪਰ ਫਿਰ ਵੀ ਉਹ ਟਾਵਰ ਤੋਂ ਹੇਠਾਂ ਆਉਣ ਲਈ ਤਿਆਰ ਨਹੀਂ ਹੈ।ਜਾਣਕਾਰੀ ਮੁਤਾਬਕ ਸੁਰਿੰਦਰਪਾਲ ਦੇ ਸਰੀਰ ਵਿੱਚ ਬਹੁਤ ਜ਼ਿਆਦਾ ਦਰਦ ਹੁੰਦਾ ਹੈ।ਨਾਲ ਹੀ ਉਸ ਦਾ ਲਿਵਰ ਖ਼ਰਾਬ ਹੁੰਦਾ ਜਾ ਰਿਹਾ ਹੈ।ਪਿਛਲੇ ਦਿਨੀਂ ਖਬਰ ਸਾਹਮਣੇ ਆਈ

ਸੀ ਕਿ ਸੁਰਿੰਦਰਪਾਲ ਵਿੱਚ ਸ਼ੂਗਰ ਦੀ ਮਾਤਰਾ ਬਹੁਤ ਜ਼ਿਆਦਾ ਘਟ ਚੁੱਕੀ ਹੈ।ਕੋਈ ਵੀ ਡਾਕਟਰਾਂ ਦੀ ਟੀਮ ਉਸ ਦਾ ਚੈੱਕਅੱਪ ਕਰਨ ਦੇ ਲਈ ਉਨ੍ਹਾਂ ਕੋਲ ਨਹੀਂ ਪਹੁੰਚਦੀ।ਸੁਰਿੰਦਰਪਾਲ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਉਮਰ ਤੇਤੀ ਸਾਲ ਦੀ ਹੈ। ਪਰ ਅਜੇ ਤੱਕ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲਿਆ, ਜਿਸ ਕਾਰਨ ਉਨ੍ਹਾਂ ਦਾ ਵਿਆਹ ਵੀ ਨਹੀਂ ਹੋ ਸਕਿਆ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਈਟੀਟੀ ਅਤੇ ਟੈੱਟ ਪਾਸ ਅਧਿਆਪਕਾਂ ਨੇ ਹਰ ਤਰੀਕਾ ਅਪਣਾ ਕੇ ਦੇਖ ਲਿਆ।ਪਰ ਫਿਰ ਵੀ ਕੈਪਟਨ ਅਮਰਿੰਦਰ ਸਿੰਘ ਦੇ ਉੱਤੇ ਇਸ ਦਾ ਕੋਈ ਅਸਰ

ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਸ ਪ੍ਰਦਰਸ਼ਨ ਦੇ ਦੌਰਾਨ ਕਿਸੇ ਦੀ ਵੀ ਮੌਤ ਹੁੰਦੀ ਹੈ ਤਾਂ ਉਸ ਦਾ ਜ਼ਿੰਮੇਵਾਰ ਕੈਪਟਨ ਸਰਕਾਰ ਹੋਵੇਗੀ।

Leave a Reply

Your email address will not be published.