12 ਸਾਲ ਪਹਿਲਾਂ ਹੋਏ ਵਿਆਹ ਦਾ ਵੇਖੋ ਖੌਫਨਾਕ ਅੰਤ, ਪਤੀ ਨੇ ਹਵਸ ਵਿੱਚ ਦੇਖੋ ਕੀ ਕਰ ਦਿੱਤਾ

Uncategorized

ਅੱਜਕੱਲ੍ਹ ਨਾਜਾਇਜ਼ ਸੰਬੰਧਾਂ ਦੇ ਚੱਲਦੇ ਬਹੁਤ ਸਾਰੇ ਘਰ ਖ਼ਰਾਬ ਹੋ ਜਾਂਦੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਗੁਰਦਾਸਪੁਰ ਦੇ ਪਿੰਡ ਖਾਰਾ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਔਰਤ ਵੱਲੋਂ ਆ-ਤ-ਮ-ਹੱ-ਤਿ-ਆ ਕਰ ਲਈ ਗਈ।ਕਿਉਂਕਿ ਉਸ ਦੇ ਪਤੀ ਦੇ ਕਾਫੀ ਲੰਬੇ ਸਮੇਂ ਤੋਂ ਉਸੇ ਪਿੰਡ ਦੀ ਔਰਤ ਨਾਲ ਨਾਜਾਇਜ਼ ਸੰਬੰਧ ਸੀ। ਕਾਫ਼ੀ ਲੰਬੇ ਸਮੇਂ ਤੋਂ ਉਨ੍ਹਾਂ ਦੇ ਘਰ ਚ ਕਲੇਸ਼ ਰਹਿੰਦਾ ਸੀ।ਪਰ ਫਿਰ ਵੀ ਉਸ ਦਾ ਪਤੀ ਉਸ ਦੂਸਰੀ ਔਰਤ ਦੇ ਪਿੱਛੇ ਜਾਣਾ ਨਹੀਂ ਹਟ ਰਿਹਾ ਸੀ। ਜਿਸ ਕਾਰਨ ਔਰਤ ਨੇ ਪ੍ਰੇਸ਼ਾਨ ਹੋ ਕੇ ਆਪਣੀ ਜ਼ਿੰਦਗੀ ਖਤਮ ਕਰ ਦਿੱਤੀ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਦਾ ਨਾਮ ਬਲਜੀਤ ਕੌਰ ਸੀ ਉਸ ਦੇ ਦੋ ਬੱਚੇ ਵੀ ਹਨ। ਦੱਸਿਆ ਜਾ ਰਿਹਾ ਹੈ

ਕਿ ਇਨ੍ਹਾਂ ਦੀ ਅੱਠ ਨੌਂ ਸਾਲ ਦੀ ਇੱਕ ਲੜਕੀ ਹੈ ਅਤੇ ਚਾਰ ਪੰਜ ਸਾਲ ਦਾ ਇੱਕ ਲੜਕਾ ਹੈ।ਦੱਸਿਆ ਜਾ ਰਿਹਾ ਹੈ ਕਿ ਬਲਜੀਤ ਕੌਰ ਨੇ ਆਪਣੇ ਘਰ ਵਿਚ ਕੋਈ ਜ਼ਹਿਰੀਲੀ ਦਵਾਈ ਖਾਧੀ,ਉਸ ਤੋਂ ਬਾਅਦ ਉਸ ਦੀ ਮੌਤ ਹੋ ਗਈ।ਪੁਲਸ ਮੁਲਾਜ਼ਮਾਂ ਵਲੋਂ ਉਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।ਪੁਲਿਸ ਮੁਲਾਜ਼ਮਾਂ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਮੁਕੱਦਮਾ ਦਰਜ ਕਰ ਲਿਆ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ। ਉਸ ਤੋਂ ਬਾਅਦ ਜੋ ਵੀ ਗੱਲਬਾਤ

ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ॥ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਧੀ ਦਾ ਵਿਆਹ ਬਾਰਾਂ ਸਾਲ ਪਹਿਲਾਂ ਕੀਤਾ ਸੀ।ਜਿਸ ਤੋਂ ਬਾਅਦ ਉਨ੍ਹਾਂ ਨੂੰ ਕਈ ਵਾਰ ਉਨ੍ਹਾਂ ਦੀ ਧੀ ਨੇ ਇਹ ਸ਼ਿਕਾਇਤ ਵੀ ਕੀਤੀ ਸੀ ਕਿ ਉਸ ਦੇ ਪਤੀ ਦੇ ਕਿਸੇ ਹੋਰ ਨਾਲ ਨਾਜਾਇਜ਼ ਸਬੰਧ ਹਨ।ਪਰ ਅਕਸਰ ਹੀ ਉਹ ਇਸ ਗੱਲ ਨੂੰ ਟਾਲ ਦਿੰਦੇ ਸੀ, ਕਿਉਂਕਿ ਉਹ ਆਪਣੀ ਧੀ ਦਾ ਘਰ ਵਸਾਉਣਾ ਚਾਹੁੰਦੇ ਸੀ।ਪਰ ਹੁਣ ਉਨ੍ਹਾਂ ਦੀ ਧੀ ਨੇ ਆਪਣੀ ਜਾਨ ਦੇ ਦਿੱਤੀ ਹੈ,

ਜਿਸ ਤੋਂ ਬਾਅਦ ਉਹ ਰੋਂਦੇ ਹੋਏ ਵੀ ਦਿਖਾਈ ਦਿੱਤੇ ਅਤੇ ਉਨ੍ਹਾਂ ਨੇ ਇਨਸਾਫ ਦੀ ਵੀ ਮੰਗ ਕੀਤੀ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

Leave a Reply

Your email address will not be published. Required fields are marked *