ਪਿਛਲੇ ਕਾਫੀ ਲੰਬੇ ਸਮੇਂ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਤਕਰਾਰਬਾਜ਼ੀ ਚੱਲ ਰਹੀ ਸੀ।ਦੋਨਾਂ ਵੱਲੋਂ ਇੱਕ ਦੂਜੇ ਦੇ ਖ਼ਿਲਾਫ਼ ਟਵਿੱਟਰ ਉੱਤੇ ਕਾਫ਼ੀ ਜ਼ਿਆਦਾ ਟਵੀਟ ਕੀਤੇ ਗਏ।ਪਰ ਹੁਣ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ ਅੱਜ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦਾ ਸਮਾਂ ਸੀ।ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਬਿਆਨਬਾਜ਼ੀ ਕੀਤੀ।ਉਨ੍ਹਾਂ ਨੇ ਕਿਹਾ ਕਿ
ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦਾ ਰਿਸ਼ਤਾ ਕਾਫੀ ਜ਼ਿਆਦਾ ਗੂੜ੍ਹਾ ਹੈ ਅਤੇ ਉਹ ਉਸ ਅਫ਼ਸਰ ਨੂੰ ਆਪਣੇ ਛੋਟੇ ਭਰਾਵਾਂ ਵਾਂਗ ਮੰਨਦੇ ਹਨ।ਇਸ ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ ਵੀ ਕੈਪਟਨ ਅਮਰਿੰਦਰ ਸਿੰਘ ਦੇ ਪੱਖ ਵਿਚ ਬੋਲਦੇ ਹੋਏ ਦਿਖਾਈ ਦਿੱਤੇ ਸੀ।ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਹੁਤ ਸਾਰੇ ਲੋਕ ਇਨ੍ਹਾਂ ਨੂੰ ਪਛਾੜਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਇਸ ਕੰਮ ਵਿੱਚ ਸਫ਼ਲ ਨਹੀਂ ਹੋ ਪਾਉਣਗੇ।ਨਾਲ
ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਲਈ ਬਹੁਤ ਸਾਰੇ ਕੰਮ ਕੀਤੇ ਹਨ।ਪਰ ਕੁਝ ਪਾਰਟੀਆਂ ਅਜਿਹੀਆਂ ਹਨ ,ਜੋ ਵੋਟਾਂ ਦੇ ਸਮੇਂ ਆ ਕੇ ਇਹ ਕਹਿੰਦੀਆਂ ਹਨ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਲਈ ਕੋਈ ਵੀ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਨੇ ਇਸ ਮੌਕੇ ਬਹਿਬਲ ਕਲਾਂ ਗੋਲੀ ਕਾਂਡ ਦਾ ਜ਼ਿਕਰ ਵੀ ਕੀਤਾ ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਕਾਨੂੰਨੀ ਮਸਲੇ ਹਨ ਇਨ੍ਹਾਂ ਮਸਲਿਆਂ ਨੂੰ ਹੱਲ ਹੋਣ ਦੇ ਲਈ ਕਾਫੀ ਸਮਾਂ ਲੱਗ ਸਕਦਾ ਹੈ।ਇਸ ਮੌਕੇ ਉਹ ਕਾਂਗਰਸ ਪਾਰਟੀ
ਦੀਆਂ ਕਾਫ਼ੀ ਜ਼ਿਆਦਾ ਤਾਰੀਫਾਂ ਕਰਦੇ ਹੋਏ ਦਿਖਾਈ ਦਿੱਤੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ।