ਹਰਸਿਮਰਤ ਕੌਰ ਬਾਦਲ ਅਤੇ ਰਵਨੀਤ ਸਿੰਘ ਬਿੱਟੂ ਹੋਏ ਆਹਮਣੋ ਸਾਹਮਣੇ

Uncategorized

ਪੰਜਾਬ ਵਿੱਚ ਚੋਣਾਂ ਨਜ਼ਦੀਕ ਹਨ ਜੇ ਸਰਕਾਰ ਨੇ ਸਿਆਸੀ ਪਾਰਟੀਆਂ ਵੱਲੋਂ ਵੱਖੋ ਵੱਖਰੇ ਢੰਗ ਅਪਣਾਏ ਜਾ ਰਹੇ ਹਨ ਤਾਂ ਜੋ ਉਹ ਆਪਣੀਆਂ ਪਾਰਟੀਆਂ ਨੂੰ ਮਜ਼ਬੂਤ ਕਰ ਸਕਣ। ਪਿਛਲੇ ਦਿਨੀਂ ਕਾਂਗਰਸ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬਣਾਇਆ ਜਾਵੇਗਾ ਅਤੇ ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਉਨ੍ਹਾਂ ਦੀ ਤਾਜਪੋਸ਼ੀ ਵੀ ਹੋਈ।ਇਸੇ ਮਾਮਲੇ ਉੱਤੇ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦਾ ਇੱਕ ਬਿਆਨ ਸਾਹਮਣੇ ਆ ਰਿਹਾ ਹੈ,ਜਿਸ ਵਿੱਚ ਉਹ ਕਹਿ ਰਹੇ ਹਨ

ਕਿ ਇੱਕ ਪਾਸੇ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਅਤੇ ਉਹ ਆਪਣੇ ਘਰ ਬਾਰ ਦੀਆਂ ਜ਼ਿੰਮੇਵਾਰੀਆਂ ਤੋਂ ਜ਼ਿਆਦਾ ਜ਼ਰੂਰੀ ਕਿਸਾਨੀ ਨਾਲ ਜੁਡ਼ੇ ਹੋਏ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਾ ਸਮਝਦੇ ਹਨ।ਪਰ ਦੂਜੇ ਪਾਸੇ ਪੰਜਾਬ ਕਾਂਗਰਸ ਵੱਲੋਂ ਇਨ੍ਹਾਂ ਤਿੰਨਾਂ ਕਾਨੂੰਨਾਂ ਉੱਤੇ ਚਰਚਾ ਕਰਨ ਦੀ ਬਜਾਏ ਤਾਜਪੋਸ਼ੀ ਦਾ ਸਮਾਗਮ ਜ਼ਿਆਦਾ ਜ਼ਰੂਰੀ ਸਮਝਿਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਪਾਰਲੀਮੈਂਟ ਦੇ ਵਿਚ ਸਿਆਸੀ ਪਾਰਟੀਆਂ ਵੱਲੋਂ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਮੁੱਦਾ ਉਠਾਇਆ ਜਾਣਾ ਚਾਹੀਦਾ

ਹੈ।ਪਰ ਕਾਂਗਰਸ ਸਰਕਾਰ ਵੱਲੋਂ ਅਜਿਹੀ ਕੋਈ ਵੀ ਮੀਟਿੰਗ ਨਹੀਂ ਕੀਤੀ ਜਾ ਰਹੀ ਜਿਸ ਵਿੱਚ ਤਿੰਨ ਕਾਲੇ ਕਾਨੂੰਨਾਂ ਦੀ ਕੋਈ ਹੋ ਰਹੀ ਹੋਵੇ ਅਤੇ ਇਨ੍ਹਾਂ ਨੂੰ ਰੱਦ ਕਰਵਾਉਣ ਲਈ ਕੋਈ ਰਸਤਾ ਲੱਭਿਆ ਜਾ ਰਿਹਾ ਹੋਵੇ। ਪਰ ਦੂਜੇ ਪਾਸੇ ਕਾਂਗਰਸ ਤੇ ਵਿਧਾਇਕ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਮੁੱਦੇ ਤੋਂ ਕਦੇ ਨਾ ਤਾਂ ਭੜਕੇ ਹਨ ਅਤੇ ਨਾ ਹੀ ਭਟਕਣਗੇ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਵੱਲੋਂ ਕੋਈ ਨਵਾਂ ਫ਼ੈਸਲਾ ਲਿਆ ਜਾਂਦਾ ਹੈ ਅਤੇ ਉਨ੍ਹਾਂ ਦੀ ਪਾਰਟੀ ਦੇ ਪ੍ਰਧਾਨ ਦੀ ਤਾਜਪੋਸ਼ੀ ਹੋ ਰਹੀ

ਹੈ ਤਾਂ ਉੱਥੇ ਸਾਰੇ ਵਿਧਾਇਕਾਂ ਦਾ ਸ਼ਾਮਿਲ ਹੋਣਾ ਜ਼ਰੂਰੀ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਲਗਾਏ ਹੋਏ ਸਾਰੇ ਇਲਜ਼ਾਮਾਂ ਨੂੰ ਝੂਠਾ ਕਰਾਰ ਕੀਤਾ ਅਤੇ ਉਲਟਾ ਸ਼੍ਰੋਮਣੀ ਅਕਾਲੀ ਦਲ ਉੱਤੇ ਹੀ ਨਿਸ਼ਾਨੇ ਸਾਧੇ।

Leave a Reply

Your email address will not be published. Required fields are marked *