ਹਜ਼ਾਰਾਂ ਲੋਕ ਲਵਪ੍ਰੀਤ ਸਿੰਘ ਦੀ ਸਪੋਰਟ ਵਿੱਚ ਸੜਕਾਂ ਉੱਪਰ ਉਤਰੇ ,ਹੁਣ ਮਿਲੇਗਾ ਲਵਪ੍ਰੀਤ ਸਿੰਘ ਨੂੰ ਇਨਸਾਫ

Uncategorized

ਪਿਛਲੇ ਲੰਬੇ ਸਮੇਂ ਤੋਂ ਲਵਪ੍ਰੀਤ ਸਿੰਘ ਲਾਡੀ ਅਤੇ ਬੇਅੰਤ ਕੌਰ ਬਾਜਵਾ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ,ਪਰ ਇਸ ਵਿੱਚ ਅਜੇ ਤੱਕ ਕੋਈ ਵੀ ਪੁਲੀਸ ਨੇ ਕਾਰਵਾਈ ਨਹੀਂ ਕੀਤੀ। ਇੱਥੋਂ ਤਕ ਕਿ ਬੇਅੰਤ ਕੌਰ ਬਾਜਵਾ ਦੇ ਖ਼ਿਲਾਫ਼ ਐੱਫਆਈਆਰ ਦਰਜ ਨਹੀਂ ਕੀਤੀ ਗਈ। ਕੁਝ ਦਿਨ ਪਹਿਲਾਂ ਲਵਪ੍ਰੀਤ ਸਿੰਘ ਦੇ ਚਾਚੇ ਨੇ ਇਹ ਬਿਆਨ ਦਿੱਤਾ ਸੀ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ ਤਾਂ ਉਹ ਵੱਡੇ ਪੱਧਰ ਉੱਤੇ ਧਰਨਾ ਪ੍ਰਦਰਸ਼ਨ ਕਰਨਗੇ ਅਤੇ ਹੁਣ ਅਜਿਹਾ ਹੀ ਹੋ ਰਿਹਾ ਹੈ।ਲਵਪ੍ਰੀਤ ਸਿੰਘ ਲਾਡੀ ਦੇ ਪੋਸਟਰ ਹੱਥਾਂ ਵਿੱਚ ਫੜ ਕੇ ਉਸ ਨੂੰ ਇਨਸਾਫ ਦਿਵਾਉਣ ਦੀ ਗੱਲ ਕਹੀ ਜਾ ਰਹੀ ਹੈ।ਬਹੁਤ ਸਾਰੇ ਨੌਜਵਾਨਾਂ ਨੇ ਇਕੱਠੇ ਹੋ ਕੇ ਬਰਨਾਲਾ

ਸ਼ਹਿਰ ਵਿਚ ਧਰਨਾ ਪ੍ਰਦਰਸ਼ਨ ਕੀਤਾ।ਇੱਥੇ ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਔਰਤਾਂ ਲਈ ਜੋ ਕਾਨੂੰਨ ਬਣੇ ਹੋਏ ਹਨ। ਉਨ੍ਹਾਂ ਦਾ ਕੁਝ ਔਰਤਾਂ ਵੱਲੋਂ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ।ਇਨ੍ਹਾਂ ਨੇ ਕਿਹਾ ਕਿ ਔਰਤਾਂ ਵਾਸਤੇ ਕਾਨੂੰਨ ਬਣੇ ਹੋਏ ਹਨ ਇੱਥੋਂ ਤੱਕ ਕੇ ਜਾਨਵਰਾਂ ਵਾਸਤੇ ਵੀ ਕਾਨੂੰਨ ਬਣੇ ਹੋਏ ਹਨ,ਪਰ ਜੇਕਰ ਆਦਮੀ ਨਾਲ ਗਲਤ ਹੁੰਦਾ ਹੈ ਤਾਂ ਉਸ ਦੀ ਸੁਣਵਾਈ ਕਿਤੇ ਨਹੀਂ ਹੁੰਦੀ। ਅਜਿਹਾ ਕੋਈ ਵੀ ਕਾਨੂੰਨ ਨਹੀਂ ਬਣਿਆ ਹੋਇਆ;ਜੇਕਰ ਕਿਸੇ ਆਦਮੀ ਨਾਲ ਔਰਤ ਗਲਤ ਕਰਦੀ ਹੈ ਤਾਂ ਉਸ ਨੂੰ ਉਸ ਦੀ ਸਜ਼ਾ ਨਹੀਂ ਮਿਲ ਪਾਉਂਦੀ।ਇਨ੍ਹਾਂ ਦੀ ਮੰਗ ਹੈ ਕਿ ਜਿਹੜੇ ਨੌਜਵਾਨਾਂ

ਨਾਲ ਵਿਦੇਸ਼ ਜਾਣ ਦੇ ਨਾਮ ਤੇ ਧੋਖਾ ਹੋ ਰਿਹਾ ਹੈ ਅਤੇ ਲੜਕੀਆਂ ਵਿਦੇਸ਼ ਵਿੱਚ ਜਾ ਕੇ ਆਨੰਦ ਮਾਣ ਰਹੀਆਂ ਹਨ।ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਉਨ੍ਹਾਂ ਨੂੰ ਡਿਪੋਰਟ ਕਰਕੇ ਪੰਜਾਬ ਭੇਜਿਆ ਜਾਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹੇ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ।ਦੱਸ ਦੇਈਏ ਕਿ ਪੁਲਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਜੇ ਤੱਕ ਲਵਪ੍ਰੀਤ ਸਿੰਘ ਲਾਡੀ ਦੀ ਪੋਸਟਮਾਰਟਮ ਦੀ ਰਿਪੋਰਟ ਨਹੀਂ ਆਈ ਜਿਸ ਕਾਰਨ ਉਨ੍ਹਾਂ ਨੂੰ ਉਸ ਦੀ ਮੌਤ ਦੀ

ਅਸਲੀ ਵਜ੍ਹਾ ਨਹੀਂ ਪਤਾ। ਜਿਵੇਂ ਹੀ ਪੋਸਟਮਾਰਟਮ ਦੀ ਰਿਪੋਰਟ ਆ ਜਾਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.